ਨਵੀਂ ਦਿੱਲੀ, 12 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਣ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ ਕਰਨਗੇ। ਇਹ ਫੈਸਲਾ ਅੱਜ ਇੱਥੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ, ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿਚਕਾਰ ਹੋਈ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਲਿਆ ਗਿਆ। ਸਾਹਮਣੇ ਆ ਰਹੀ ਸੂਚਨਾ ਮੁਤਾਬਕ ਅੱਜ ਤਿੰਨ ਵਿੰਗਾਂ ਦੇ ਅਧਿਕਾਰੀਆਂ ਦੀ ਹੋਈ ਮੀਟਿੰਗ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਤੇ ਪੂਰੀ ਤਿਆਰੀ ਤੋਂ ਬਾਅਦ ਇਸਦਾ ਫੈਸਲਾ ਲਿਆ ਗਿਆ।
ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ, ਰਾਸ਼ਟਰਪਤੀ ਸ਼ਾਸਨ ਰਾਹੀਂ ਦਿੱਲੀ ਵਿੱਚ ਹੋਣਾ ਚਾਹੁੰਦੇ ਹਨ ਦਾਖਲ: ਆਪ
ਦਸਣਾ ਬਣਦਾ ਹੈ ਕਿ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਦੀ ਤਰਫ਼ੋਂ ਤਿਹਾੜ ਜੇਲ੍ਹ ਨੂੰ ਇਸ ਬਾਬਤ ਸੂਚਿਤ ਕੀਤਾ ਗਿਆ ਸੀ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ Z+ ਸੁਰੱਖਿਆ ਮਿਲੀ ਹੋਈ ਹੈ, ਜਿਸਦੇ ਚੱਲਦੇ ਤਿਹਾੜ ਜੇਲ੍ਹ ਪ੍ਰਸ਼ਾਸਨ ਅਤੇ ਦਿੱਲੀ ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਮੌਕੇ ਕੋਈ ਕੁਤਾਹੀ ਨਹੀਂ ਵਰਤੀ ਜਾ ਸਕਦੀ। ਜਿਕਰ ਕਰਨਾ ਬਣਦਾ ਹੈ ਕਿ ਕਥਿਤ ਸਰਾਬ ਘੁਟਾਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਨੂੰ ਈਡੀ ਨੇ 21 ਮਾਰਚ ਦੀ ਸ਼ਾਮ ਨੂੰ ਗ੍ਰਿਫਤਾਰ ਕੀਤਾ ਸੀ, ਜਿਸਤੋਂ ਬਾਅਦ ਹੁਣ ਉਹ ਨਿਆਂਇਕ ਹਿਰਾਸਤ ਅਧੀਨ ਤਿਹਾੜ ਜੇਲ੍ਹ ਵਿਚ ਬੰਦ ਹਨ।
Share the post "ਭਗਵੰਤ ਮਾਨ 15 ਅਪ੍ਰੈਲ ਨੂੰ ਕਰਨਗੇ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ"