ਨਵੀਂ ਦਿੱਲੀ, 15 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ ਵਿੱਚ ਮੁਲਾਕਾਤ ਕਰਨਗੇ। ਕਥਿਤ ਸ਼ਰਾਬ ਘੁਟਾਲੇ ਵਿੱਚ ਈਡੀ ਵੱਲੋਂ ਲੰਘੀ 21 ਮਾਰਚ ਨੂੰ ਗਿਰਫਤਾਰ ਕੀਤੇ ਗਏ ਸ੍ਰੀ ਕੇਜਰੀਵਾਲ ਨਾਲ ਭਗਵੰਤ ਮਾਨ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ। ਪਿਛਲੇ ਦਿਨੀ ਦੋਨਾਂ ਮੁੱਖ ਮੰਤਰੀਆਂ ਵਿਚਕਾਰ ਮੀਟਿੰਗ ਸਬੰਧੀ ਤਿਹਾੜ ਜੇਲ, ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵਿਚਕਾਰ ਇੱਕ ਮੀਟਿੰਗ ਵੀ ਹੋਈ ਸੀ। ਜਿਸ ਦੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ।
ਕੇਜਰੀਵਾਲ ਦੀ ਗ੍ਰਿਫਤਾਰੀ ਦੇ ਮਾਮਲੇ ’ਚ ਅੱਜ ਸੁਣਵਾਈ ਕਰੇਗੀ ਸੁਪਰੀਮ ਕੋਰਟ
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜੈਡ ਪਲੱਸ ਸੁਰੱਖਿਆ ਮਿਲੀ ਹੋਈ ਹੈ। ਮਿਲੀ ਸੂਚਨਾ ਦੇ ਮੁਤਾਬਕ ਦੋਨਾਂ ਮੁੱਖ ਮੰਤਰੀ ਦੇ ਵਿਚਕਾਰ ਦੁਪਹਿਰ 12 ਤੋਂ 2 ਵਜੇ ਵਿਚਕਾਰ ਇਹ ਮੀਟਿੰਗ ਹੋ ਸਕਦੀ ਹੈ। ਹਾਲਾਂਕਿ ਜੇਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੀਟਿੰਗ ਦਾ ਸਮਾਂ ਸਿਰਫ ਅੱਧੇ ਘੰਟੇ ਦਾ ਹੋਵੇਗਾ ਅਤੇ ਇਸ ਦੌਰਾਨ ਕੋਈ ਤੀਸਰਾ ਵਿਅਕਤੀ ਮੌਜੂਦ ਨਹੀਂ ਹੋਵੇਗਾ। ਇਹ ਵੀ ਪਤਾ ਚੱਲਿਆ ਹੈ ਕਿ ਇਹ ਮੁਲਾਕਾਤ ਦੌਰਾਨ ਦੋਨਾਂ ਮੁੱਖ ਮੰਤਰੀਆਂ ਵਿਚਕਾਰ ਇੱਕ ਲੋਹੇ ਦਾ ਜੰਗਲਾ ਹੋਵੇਗਾ।
ਸਲਮਾਨ ਦੇ ਘਰ ’ਤੇ ਫ਼ਾਈਰਿੰਗ ਕਰਨ ਵਾਲੇ ਸੂਟਰਾਂ ਦੀ ਹੋਈ ਪਹਿਚਾਣ
ਗੌਰਤਲਬ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੀ ਪਾਰਟੀ ਕੋਲ ਸਭ ਤੋਂ ਵੱਡਾ ਚਿਹਰਾ ਹਨ ਅਤੇ ਹੁਣ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਦਾ ਸਾਰਾ ਦਾਰੋਮਦਾਰ ਉਹਨਾਂ ਉੱਪਰ ਹੀ ਟਿਕਿਆ ਹੋਇਆ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਸ੍ਰੀ ਕੇਜਰੀਵਾਲ ਦੀ ਸਿਹਤ ਦਾ ਹਾਲ ਚਾਲ ਪੁੱਛਣਗੇ ਉੱਥੇ ਉਹ ਲੋਕ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਅਤੇ ਹੋਰ ਮੁੱਦਿਆਂ ਤੇ ਵੀ ਚਰਚਾ ਕਰ ਸਕਦੇ ਹਨ।