WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਪਟਿਆਲਾ

ਭਗਵੰਤ ਮਾਨ ਦਾ ਐਲਾਨ: ਇੱਕ ਵੀ ਰਾਸ਼ਨ ਕਾਰਡ ਨਹੀਂ ਹੋਵੇਗਾ ਰੱਦ, ਬਲਕਿ ਹੋਰ ਵੀ ਨਵੇਂ ਰਾਸ਼ਨ ਕਾਰਡ ਬਣਨਗੇ

ਸਾਰੇ ਲਾਭਪਾਤਰੀਆਂ ਨੂੰ ਨਵੀਂ ਅਤੇ ਉੱਚ ਗੁਣਵੱਤਾ ਵਾਲੀ ਕਣਕ ਹੀ ਮਿਲੇਗੀ– ਭਗਵੰਤ ਮਾਨ
ਪਟਿਆਲਾ, 30 ਮਈ: ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਜੂਨ ਨੂੰ ਜ਼ਰੂਰ ਵੋਟ ਪਾਉਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ, ਪਰ ਤੁਹਾਡੀ ਵੋਟ ਵੀ ਬਹੁਤ ਹੀ ਜ਼ਰੂਰੀ ਹੈ। ਰੋਡ ਸ਼ੋਅ ਵਿੱਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਅਫ਼ਵਾਹਾਂ ਨੂੰ ਰੱਦ ਕੀਤਾ, ਜਿਸਦੇ ਵਿਚ ਰਾਸ਼ਨ ਕਾਰਡ ਨੂੰ ਰੱਦ ਕਰਨ ਬਾਰੇ ਕਿਹਾ ਗਿਆ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕੋਰਾ ਝੂਠ ਅਤੇ ਬੇਬੁਨਿਆਦ ਅਫ਼ਵਾਹ ਹੈ। ਲੋਕਾਂ ਨੂੰ ਅਜਿਹੀਆਂ ਅਫ਼ਵਾਹ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਅਜਿਹੀਆਂ ਖ਼ਬਰਾਂ ’ਤੇ ਧਿਆਨ ਨਹੀਂ ਦੇਣਾ ਚਾਹੀਦਾ।

ਸੰਗਰੂਰ ’ਚ ਮੀਤ ਹੇਅਰ ਦੇ ਹੱਕ ਵਿਚ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਕੀਤਾ ਪ੍ਰਚਾਰ

ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਰਾਸ਼ਨ ਕਾਰਡ ਰੱਦ ਨਹੀਂ ਕੀਤਾ ਜਾਵੇਗਾ, ਸਗੋਂ ਜਿਨ੍ਹਾਂ ਲੋਕਾਂ ਕੋਲ ਅਜੇ ਤੱਕ ਰਾਸ਼ਨ ਕਾਰਡ ਨਹੀਂ ਹਨ, ਉਨ੍ਹਾਂ ਨੂੰ ਵੀ ਰਾਸ਼ਨ ਕਾਰਡ ਜਾਰੀ ਕੀਤੇ ਜਾਣਗੇ। ਮਾਨ ਨੇ ਕਿਹਾ ਕਿ ਉਹ ਆਮ ਲੋਕਾਂ ਲਈ ਕੋਈ ਵੀ ਸਹੂਲਤ ਬੰਦ ਕਰਨ ਬਾਰੇ ਸੋਚ ਵੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਦੇ ਵੀ ਕੋਈ ਭੁੱਖਾ ਨਹੀਂ ਸੌਵੇਂਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਹਿਲਾਂ ਵਾਂਗ ਹੀ ਕਣਕ ਅਤੇ ਆਟਾ ਵੰਡੇਗੀ ਅਤੇ ਲੋਕਾਂ ਨੂੰ ਉੱਚ ਗੁਣਵੱਤਾ ਵਾਲੀ ਕਣਕ ਹੀ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਉਨ੍ਹਾਂ ’ਤੇ ਜਾਂ ਅਰਵਿੰਦ ਕੇਜਰੀਵਾਲ ’ਤੇ ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਕਰਨ ਦਾ ਦੋਸ਼ ਨਹੀਂ ਲਗਾ ਸਕਦਾ।

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਲੋਕਾਂ ਨੂੰ ਮੁਫ਼ਤ ਬਿਜਲੀ ਦੇ ਰਹੇ ਹਨ, ਸਕੂਲ ਅਤੇ ਹਸਪਤਾਲ ਬਣਾ ਰਹੇ ਹਨ। ਉਨ੍ਹਾਂ ਨੇ ਪੰਜਾਬ ਲਈ ਇੱਕ ਥਰਮਲ ਪਾਵਰ ਪਲਾਂਟ ਵੀ ਖ਼ਰੀਦਿਆ ਹੈ। ਭਗਵੰਤ ਮਾਨ ਨੇ ਪਟਿਆਲਾ ਦੇ ਕੈਪਟਨ ਪਰਿਵਾਰ ’ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਮੁਗ਼ਲ ਸਾਮਰਾਜ ਦੌਰਾਨ ਉਨ੍ਹਾਂ ਦਾ ਪਰਿਵਾਰ ਮੁਗ਼ਲਾਂ ਦੇ ਨਾਲ ਸੀ, ਅੰਗਰੇਜ਼ਾਂ ਦੇ ਰਾਜ ਦੌਰਾਨ ਉਹ ਅੰਗਰੇਜ਼ਾਂ ਨਾਲ ਰਲ ਗਏ ਸਨ, ਅਕਾਲੀ ਸਰਕਾਰ ਦੇ ਸਮੇਂ ਉਹ ਅਕਾਲੀ ਸਨ ਅਤੇ ਕਾਂਗਰਸ ਦੇ ਰਾਜ ਦੌਰਾਨ ਉਹ ਕਾਂਗਰਸ ’ਚ ਸਨ। ਹੁਣ ਭਾਜਪਾ ਦੀ ਸਰਕਾਰ ਹੈ, ਇਸ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋ ਗਿਆ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਲੋਕਾਂ ਦਾ ਸਾਥ ਨਹੀਂ ਦਿੱਤਾ ਅਤੇ ਨਾ ਹੀ ਕਦੇ ਆਮ ਲੋਕਾਂ ਲਈ ਕੁਝ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਸੰਸਦ ਵਿੱਚ ਭੇਜਣ।

 

Related posts

ਭਾਖੜਾ ‘ਚ ਡੁੱਬੀਆਂ ਤਿੰਨ ਭੈਣਾਂ ਦੇ ਮੌ+ਤ ਮਾਮਲੇ ‘ਤੇ DSP ਵੱਲੋਂ ਅਹਿਮ ਖੁਲਾਸਾ

punjabusernewssite

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

punjabusernewssite

ਟਿਕਰੀ ਬਾਰਡਰ ‘ਤੇ ਕਿਸਾਨ ਯੂਨੀਅਨ ਉਗਰਾਹਾਂ ਮਨਾਏਗੀ ਸੰਗਰਾਮੀ ਤੀਆਂ

punjabusernewssite