WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਜਲੰਧਰ

ਭਗਵੰਤ ਮਾਨ ਵੱਲੋਂ 2-3 ਦਿਨਾਂ ‘ਚ ਪੰਜਾਬ ਦੇ ਕੁੱਝ ਵੱਡੇ ਸਿਆਸੀ ਆਗੂਆਂ ਦੇ ਪਰਦੇਫ਼ਾਸ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਦਿੱਤਾ ਤੋਹਫ਼ਾ
ਨਕੋਦਰ (ਜਲੰਧਰ), 28 ਫਰਵਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਉਹ ਸੂਬੇ ਦੇ ਉਨ੍ਹਾਂ ਵੱਡੇ ਲੀਡਰਾਂ ਦਾ ਪਰਦਾਫਾਸ਼ ਕਰਨਗੇ ਜਿਨ੍ਹਾਂ ਨੇ ਆਪਣੀਆਂ ਨਿੱਜੀ ਖਾਹਿਸ਼ਾਂ ਪੂਰੀਆਂ ਕਰਨ ਲਈ ਸਰਕਾਰੀ ਖਜ਼ਾਨੇ ਦੀਆਂ ਧੱਜੀਆਂ ਉਡਾ ਦਿੱਤੀਆਂ। ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਜਿਸ ਲਈ ਇਨ੍ਹਾਂ ਨੂੰ ਬਣਦੀ ਸਜ਼ਾ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਆਗੂਆਂ ਦੇ ਅਸਲ ਕਿਰਦਾਰ ਆਮ ਲੋਕਾਂ ਸਾਹਮਣੇ ਬੇਪਰਦ ਕੀਤੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਆਜ਼ਾਦੀ ਘੁਲਾਟੀਆਂ ਨੇ ਕਿਸੇ ਜਮਾਤ ਤੋਂ ਰਹਿਤ ਲੋਕਤੰਤਰ ਦੀ ਕਲਪਨਾ ਕੀਤੀ ਸੀ ਜਿੱਥੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲੋਕਾਂ ਦੇ ਅਸਲੀ ਸੇਵਕ ਵਜੋਂ ਕੰਮ ਕਰਨਗੇ।

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤਾਂ ਭੰਗ, ਲੱਗਣਗੇ ਪ੍ਰਬੰਧਕ

ਉਨ੍ਹਾਂ ਨੇ ਅਫਸੋਸ ਪ੍ਰਗਟਾਇਆ ਕਿ ਪਿਛਲੇ 75 ਸਾਲਾਂ ਵਿੱਚ ਇਹ ਚੁਣੇ ਹੋਏ ਨੁਮਾਇੰਦੇ ਸਰਕਾਰੀ ਖਜ਼ਾਨੇ ਵਿੱਚੋਂ ਵੱਡੀਆਂ ਤਨਖਾਹਾਂ ਅਤੇ ਪੈਨਸ਼ਨਾਂ ਲੈ ਕੇ ‘ਸਿਆਸੀ ਚੌਧਰੀ’ ਬਣ ਗਏ। ਕੁਝ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਕੁਝ ਪ੍ਰਾਜੈਕਟ ਲੋਕਾਂ ਨੂੰ ਸਮਰਿਪਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਜਲੰਧਰ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਨੇ ਲੋਕਾਂ ਦੀ ਭਲਾਈ ਅਤੇ ਜ਼ਿਲ੍ਹੇ ਦੇ ਵਿਕਾਸ ਲਈ ਅਣਥੱਕ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ’ਆਪ’ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਪੰਜਾਬ ਦੀ ਆਬੋ-ਹਵਾ ਬਦਲ ਗਈ ਹੈ ਜਿੱਥੇ ਹੁਣ ਸੁਖਾਵਾਂ ਮਾਹੌਲ ਪੈਦਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਤੋਂ ਸੂਬੇ ਵਿੱਚ ਆਪਣੇ ਆਪ ਨੂੰ ਵੱਡੇ ਲੀਡਰ ਕਹਾਉਂਦੇ ਸਿਆਸਤਦਾਨਾਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀ ਬੇਰਹਿਮੀ ਨਾਲ ਲੁੱਟ ਕੀਤੀ ਸੀ, ਜਿਸ ਕਾਰਨ ਲੋਕਾਂ ਨੇ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਇਨ੍ਹਾਂ ਨੂੰ ਸਬਕ ਸਿਖਾਇਆ ਸੀ।

ਆਪ ਦੇ ਕੁਲਦੀਪ ਕੁਮਾਰ ਨੇ ਚੰਡੀਗੜ੍ਹ ਦੇ ਮੇਅਰ ਵਜੋਂ ਸੰਭਾਲਿਆ ਅਹੁੱਦਾ

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਸਧਾਰਨ ਘਰ ਵਿੱਚ ਜੰਮੇ ਹਨ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਅਤੇ ਅਜਿਹੇ 150 ਹੋਰ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮਾਝਾ ਤੇ ਦੁਆਬਾ ਖੇਤਰ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਦੀ ਸਹੂਲਤ ਲਈ ਜਲੰਧਰ ਵਿੱਚ ਜਲਦੀ ਹੀ ‘ਨਿਵੇਸ਼ ਸੁਵਿਧਾ ਕੇਂਦਰ’ (ਇਨਵੈਸਟਮੈਂਟ ਫੈਸਿਲੀਟੇਸ਼ਨ ਸੈਂਟਰ) ਖੋਲ੍ਹਿਆ ਜਾਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਕੋਦਰ ਵਿਖੇ ਨਵੇਂ ਬਣੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਵੀ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।

 

Related posts

ਅੰਬੇਦਕਰ ਜਯੰਤੀ ਮੌਕੇ ’ਆਪ’ ਵੱਲੋਂ ਮੋਦੀ ਸਰਕਾਰ ਦੀ ਤਾਨਾਸ਼ਾਹੀ ਵਿਰੁੱਧ ’ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ’ ਅੰਦੋਲਨ

punjabusernewssite

ਮਸ਼ਹੂਰ ਪੰਜਾਬੀ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ

punjabusernewssite

ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਬਚਾਉਣ ਲਈ ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ

punjabusernewssite