👉‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਮੋਹਾਲੀ ਵਿੱਚ ਜੋਸ਼ੋ-ਖਰੋਸ਼ ਨਾਲ ਆਗਾਜ਼, ਵਿਧਾਇਕ ਕੁਲਵੰਤ ਸਿੰਘ ਨੇ ਬਲਾਕ ਪੱਧਰੀ ਮੁਕਾਬਲਿਆਂ ਦਾ ਕੀਤਾ ਉਦਘਾਟਨ
👉ਅੰਡਰ 14 ਤੋਂ 70 ਸਾਲ ਤੋਂ ਉੱਪਰ ਤੱਕ ਦੇ ਖਿਡਾਰੀਆਂ ਨੂੰ ਮਿਲਿਆ ਖੇਡ ਪ੍ਰਤਿਭਾ ਦਿਖਾਉਣ ਦਾ ਮੰਚ; ਪਹਿਲੀ ਵਾਰ ਕ੍ਰਿਕਟ ਵੀ ਖੇਡਾਂ ਵਿੱਚ ਸ਼ਾਮਲ
SAS Nagar News:ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਮੋਹਾਲੀ ਵਿੱਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਅੱਜ ਜੋਸ਼ੋ-ਖਰੋਸ਼ ਨਾਲ ਆਗਾਜ਼ ਹੋਇਆ।ਵਿਧਾਇਕ ਮੋਹਾਲੀ ਸ. ਕੁਲਵੰਤ ਸਿੰਘ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਰਸਮੀ ਉਦਘਾਟਨ ਕਰਦਿਆਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ।
ਇਹ ਵੀ ਪੜ੍ਹੋ Punjab Police ਨੂੰ ਮਿਲੀ ਵੱਡੀ ਸਫ਼ਲਤਾ; ਨਾਮੀਂ ਭਗੋੜਾ ਗੈਂਗਸਟਰ ਯੂਰਪ ਤੋਂ ਵਾਪਸ ਲਿਆਂਦਾ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਲਈ ਲੋੜੀਂਦਾ ਬੁਨਿਆਦੀ ਢਾਂਚਾ, ਸਹੂਲਤਾਂ ਅਤੇ ਖੇਡ ਸਮੱਗਰੀ ਉਪਲਬਧ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।ਕੁਲਵੰਤ ਸਿੰਘ ਨੇ ਕਿਹਾ ਕਿ “ਪੰਜਾਬ ਨੂੰ ਮੁੜ ਰੰਗਲਾ ਅਤੇ ਮਜ਼ਬੂਤ ਪੰਜਾਬ ਬਣਾਉਣ ਲਈ ਖੇਡਾਂ ਨੂੰ ਵੱਡਾ ਹੁਲਾਰਾ ਦਿੱਤਾ ਜਾ ਰਿਹਾ ਹੈ।” ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਇੱਕ ਖੇਡ ਮੁਕਾਬਲਾ ਨਹੀਂ, ਸਗੋਂ ਪੰਜਾਬ ਦੇ ਹਰ ਉਮਰ ਵਰਗ ਨੂੰ ਖੇਡਾਂ ਨਾਲ ਜੋੜਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਇੱਕ ਵੱਡਾ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਅੰਡਰ 14 ਤੋਂ 70 ਸਾਲ ਤੋਂ ਉੱਪਰ ਉਮਰ ਤੱਕ ਦੇ ਖਿਡਾਰੀ ਵੱਡੀ ਗਿਣਤੀ ਵਿੱਚ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਰਹੇ ਹਨ। ਇਸ ਤੋਂ ਇਲਾਵਾ, ਲੋਕਾਂ ਵਿੱਚ ਸਭ ਤੋਂ ਵੱਧ ਹਰਮਨਪਿਆਰੀ ਖੇਡਾਂ ਵਿੱਚੋਂ ਇੱਕ ਕ੍ਰਿਕਟ ਨੂੰ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸ਼ਾਮਲ ਕੀਤਾ ਗਿਆ ਹੈ, ਜਿਸ ਨਾਲ ਖੇਡਾਂ ਵਿੱਚ ਲੋਕਾਂ ਦੀ ਭਾਗੀਦਾਰੀ ਹੋਰ ਵਧੇਗੀ।
ਇਹ ਵੀ ਪੜ੍ਹੋ Bathinda Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ 12 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਡਰੱਗ ਮਨੀ ਸਮੇਤ 1 ਕਾਬੂ
ਵਿਧਾਇਕ ਨੇ ਕਿਹਾ ਕਿ ਖੇਡਾਂ ਨਾਲ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਪੰਜਾਬ ਨੂੰ ਮੁੜ ਨਸ਼ਾ ਮੁਕਤ, ਸਿਹਤਮੰਦ, ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ, ਸੀਨੀਅਰ ਡਿਪਟੀ ਮੇਅਰ ਮੋਹਾਲੀ ਨਗਰ ਨਿਗਮ ਸ੍ਰੀ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਸ੍ਰੀ ਹਰਪਾਲ ਸਿੰਘ ਚੰਨਾ, ਸ੍ਰੀ ਜਸਪਾਲ ਸਿੰਘ ਮਟੌਰ ਅਤੇ ਸ੍ਰੀ ਅਕਵਿੰਦਰ ਸਿੰਘ ਗੋਸਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




