Bhagwant Singh Mann Govt ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Date:

spot_img

👉ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਸ਼ਾਸਨ ਪ੍ਰਬੰਧ ਬਾਰੇ ਵਿਸ਼ਾਲ ਜਾਣਕਾਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਹੋਵੇਗੀ ਸਹਾਈ
👉ਰਿਆਤ ਤੇ ਬਾਹਰਾ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਕੱਲ੍ਹ ਤੋਂ ਆਨਲਾਈਨ ਸ਼ੁਰੂ ਹੋਣ ਵਾਲੇ ਮੁਕਾਬਲੇ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ
SAS Nagar News:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਦੀ ਵਿਲੱਖਣ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਇਸ ਨੂੰ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰਨ, ਗਿਆਨ ਵਿੱਚ ਵਾਧਾ ਕਰਨ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦਗਾਰ ਸਾਬਤ ਹੋਣ ਵਾਲਾ ਨਵੀਨਤਮ ਮੰਚ ਕਰਾਰ ਦਿੱਤਾ।ਰਿਆਤ ਤੇ ਬਾਹਰਾ ਯੂਨੀਵਰਸਿਟੀ, ਖਰੜ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਸੂਬਾ ਸਰਕਾਰ ਦੀ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਸਿੱਖਿਆ, ਗਿਆਨ ਅਤੇ ਉਸਾਰੂ ਮੁਕਾਬਲੇਬਾਜ਼ੀ ਵੱਲ ਸੇਧਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਨੌਜਵਾਨਾਂ ਨੂੰ ਆਪਣੇ ਗਿਆਨ ਨੂੰ ਪਰਖਣ, ਪੰਜਾਬ ਦੀ ਅਮੀਰ ਵਿਰਾਸਤ ਬਾਰੇ ਆਪਣੀ ਸਮਝ ਨੂੰ ਹੋਰ ਵਿਸ਼ਾਲ ਕਰਨ ਅਤੇ ਇੱਕ ਕਰੋੜ ਰੁਪਏ ਦੇ ਮੁੱਖ ਇਨਾਮ ਸਮੇਤ ਆਕਰਸ਼ਕ ਨਕਦ ਇਨਾਮ ਜਿੱਤਣ ਦਾ ਮੌਕਾ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ 👉Bhagwant Mann Govt ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ‘ਤੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਲਗਭਗ 72,000 ਸਰਕਾਰੀ ਨੌਕਰੀਆਂ ਦਿੱਤੀਆਂ: ਅਮਨ ਅਰੋੜਾ

ਇਸ ਪਹਿਲਕਦਮੀ ਦੇ ਅਕਾਦਮਿਕ ਮਹੱਤਵ ਬਾਰੇ ਗੱਲ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ, ਭੂਗੋਲ, ਕਲਾ, ਸੱਭਿਆਚਾਰ, ਆਮ ਗਿਆਨ, ਸਮਕਾਲੀ ਮਾਮਲਿਆਂ, ਯੋਗਤਾ ਅਤੇ ਸ਼ਾਸਨ ਪ੍ਰਬੰਧ ਨਾਲ ਸਬੰਧਤ ਵਿਸ਼ਾਲ ਪ੍ਰਸ਼ਨ ਭੰਡਾਰ ਵਿਦਿਆਰਥੀਆਂ ਦੇ ਗਿਆਨ ਦੇ ਦਾਇਰੇ ਨੂੰ ਵਧਾਉਣ ਵਿੱਚ ਮਦਦਗਾਰ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਸਟੇਬਲ, ਪਟਵਾਰੀ ਅਤੇ ਪੀ.ਸੀ.ਐੱਸ. ਵਰਗੀਆਂ ਭਰਤੀ ਪ੍ਰੀਖਿਆਵਾਂ ਦੇ ਪੈਟਰਨ ਅਨੁਸਾਰ ਤਿਆਰ ਕੀਤੇ ਗਏ ਪ੍ਰਸ਼ਨ ਨੌਜਵਾਨਾਂ ਨੂੰ ਭਵਿੱਖ ਦੀਆਂ ਸਰਕਾਰੀ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਮਜ਼ਬੂਤ ਕਰਨਗੇ।ਵਿਦਿਆਰਥੀਆਂ ਨੂੰ ਇਸ ਮੌਕੇ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਇਸ ਮੁਕਾਬਲੇ ਦੇ ਆਨਲਾਈਨ ਪੜਾਅ 21 ਨਵੰਬਰ, 2026 ਤੋਂ ਸ਼ੁਰੂ ਹੋਣਗੇ। ਉਨ੍ਹਾਂ ਨੌਜਵਾਨਾਂ ਨੂੰ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਆਪਣੇ ਗਿਆਨ, ਪ੍ਰਤਿਭਾ ਤੇ ਮੁਕਾਬਲੇ ਦੀ ਭਾਵਨਾ ਦਾ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ।ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਪੰਜਾਬ ਦੇ 15 ਤੋਂ 30 ਸਾਲ ਦੀ ਉਮਰ ਦੇ ਵਸਨੀਕਾਂ ਲਈ ਖੁੱਲ੍ਹਾ ਹੈ ਅਤੇ ਇਸ ਦੇ ਕੁੱਲ 11 ਪੜਾਅ ਹੋਣਗੇ। ਪਹਿਲੇ ਨੌਂ ਪੜਾਅ ਆਨਲਾਈਨ ਕਰਵਾਏ ਜਾਣਗੇ, ਜਦਕਿ ਇਸ ਤੋਂ ਬਾਅਦ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲੇ ਅਤੇ ਅੰਤ ਵਿੱਚ ਸੂਬਾ ਪੱਧਰੀ ਫਾਈਨਲ ਕਰਵਾਇਆ ਜਾਵੇਗਾ।ਇਨਾਮਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਸੂਬਾ ਪੱਧਰੀ ਜੇਤੂ ਨੂੰ ਇੱਕ ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ, ਜਦਕਿ ਚਾਰ ਉਪ ਜੇਤੂਆਂ ਨੂੰ 10-10 ਲੱਖ ਰੁਪਏ ਅਤੇ ਲੀਡਰਬੋਰਡ ਵਿੱਚ ਸਥਾਨ ਹਾਸਲ ਕਰਨ ਵਾਲੇ ਅੱਠ ਹੋਰ ਭਾਗੀਦਾਰਾਂ ਨੂੰ 5-5 ਲੱਖ ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ 👉Bathinda Police ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, 260 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਇਸ ਤੋਂ ਇਲਾਵਾ ਮੁਕਾਬਲੇ ਦੇ ਵੱਖ-ਵੱਖ ਪੜਾਵਾਂ ਦੌਰਾਨ ਕੁੱਲ 10,000 ਭਾਗੀਦਾਰਾਂ ਨੂੰ ਇਨਾਮ ਦਿੱਤੇ ਜਾਣਗੇ।ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਸਿਰਫ਼ ਇੱਕ ਆਮ ਪ੍ਰਸ਼ਨੋਤਰੀ ਮੁਕਾਬਲਾ ਨਹੀਂ ਹੈ, ਸਗੋਂ ਇਹ ਸਿੱਖਣ ਦੀ ਪ੍ਰਕਿਰਿਆ ਨੂੰ ਸਿਹਤਮੰਦ ਮੁਕਾਬਲੇਬਾਜ਼ੀ ਅਤੇ ਪ੍ਰਤਿਭਾ ਦੀ ਪਛਾਣ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਨਾਂ ਦੇ ਜਵਾਬ ਦੇਣ ਤੋਂ ਬਾਅਦ ਭਾਗੀਦਾਰਾਂ ਨੂੰ ਸਹੀ ਉੱਤਰਾਂ ਬਾਰੇ ਜਾਣਕਾਰੀ ਮਿਲਣ ਨਾਲ ਉਨ੍ਹਾਂ ਨੂੰ ਲਗਾਤਾਰ ਸਿੱਖਣ ਅਤੇ ਆਪਣੇ ਆਮ ਗਿਆਨ ਵਿੱਚ ਸੁਧਾਰ ਕਰਨ ਦਾ ਮੌਕਾ ਵੀ ਮਿਲੇਗਾ।ਉਨ੍ਹਾਂ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿੱਚ ਆਨਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਕਰਵਾਉਣ ਅਤੇ ਮੁਕਾਬਲੇ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ‘ਪੰਜਾਬ ਦਾ ਕਰੋੜਪਤੀ’ ਵਰਗੀਆਂ ਪਹਿਲਕਦਮੀਆਂ ਨੌਜਵਾਨਾਂ ਨੂੰ ਸਿੱਖਿਆ ਵੱਲ ਧਿਆਨ ਕੇਂਦਰਿਤ ਕਰਨ, ਉੱਤਮਤਾ ਦੀ ਭਾਵਨਾ ਵਿਕਸਿਤ ਕਰਨ ਅਤੇ ਤਰੱਕੀਸ਼ੀਲ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨਗੀਆਂ।ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਉਪ ਕੁਲਪਤੀ ਸੰਜੇ ਕੁਮਾਰ, ਆਲਫ਼ਾ ਸਕੂਲ ਦੀ ਡਾਇਰੈਕਟਰ ਪੂਜਾ ਸ਼ਰਮਾ ਅਤੇ ਏ.ਐੱਸ.ਏ.ਪੀ. ਦੇ ਆਗੂ ਹਰਮਨਪ੍ਰੀਤ ਸਿੰਘ ਖੋਖਰ, ਰਮਨਪ੍ਰੀਤ ਸਿੰਘ ਟਿੰਕਾ ਅਤੇ ਪ੍ਰਭਨੂਰ ਸਿੰਘ ਬੇਦੀ ਨੇ ਵੀ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

कपाल मोचन मेला आस्था, सद्भाव और सांस्कृतिक एकता का प्रतीक – मुख्यमंत्री नायब सिंह सैनी

👉प्रदेशवासियों को मिली 187 करोड़ रुपये की परियोजनाओं को...

पानी की हर बूंद का सही इस्तेमाल हो, किसानों को सब्सिडी मिलने में न हो देरी:मुख्यमंत्री नायब सिंह सैनी

👉माइक्रो इरिगेशन का दायरा बढ़ाने के निर्देश; गन्ना किसानों...

ਅੰਤਰਰਾਸ਼ਟਰੀ ਕਬੱਡੀ ਖਿਡਾਰੀ ‘ਯਾਦਾ ਸੁਰਖਪੁਰੀਆ’ ਹੋਇਆ AAP ‘ਚ ਸ਼ਾਮਲ; CM Mann ਨੇ ਕੀਤਾ ਸਵਾਗਤ

Chandigarh News: Punjab ਦਾ ਨਾਮੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ...

ASI ਇਕਬਾਲ ਸਿੰਘ ਕ*ਤ*ਲ ਮਾਮਲਾ; ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

👉ਜ਼ੀਰਕਪੁਰ ਦੇ ਹੋਟਲ ‘ਚੋਂ ਹੋਈ ਗ੍ਰਿਫਤਾਰੀ ਤੋਂ ਪਹਿਲਾਂ ਚੰਡੀਗੜ੍ਹ,...