ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਵਿਰਾਸਤੀ ਮੇਲੇ ਦਾ ਪੋਸਟਰ ਜਾਰੀ

Date:

spot_img

ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵਿਰਾਸਤੀ ਮੇਲੇ ਦਾ ਬਨਣਗੀਆਂ ਸ਼ਿੰਗਾਰ
ਬਠਿੰਡਾ, 7 ਫ਼ਰਵਰੀ (ਸੁਖਜਿੰਦਰ ਮਾਨ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਏ ਜਾ ਰਹੇ ਵਿਰਾਸਤੀ ਮੇਲੇ ਦਾ ਪੋਸਟਰ ਜਾਰੀ ਕੀਤਾ ਹੈ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੇਲੇ ਦੀ ਸ਼ੁਰੂਆਤ 9 ਫਰਵਰੀ ਨੂੰ ਸਵੇਰੇ 11:30 ਵਜੇ ਸਥਾਨਕ ਗੁਰੂਦੁਆਰਾ ਹਾਜੀ ਰਤਨ ਵਿਖੇ ਅਰਦਾਸ ਕਰਵਾਉਣ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਵੇਗੀ।

ਹੁਣ ਸੂਬੇ ’ਚ ਗੈਰ-ਕਲੌਨੀ ਕੱਟਣ ਵਾਲਿਆਂ ਵਿਰੁਧ ਹੋਵੇਗੀ ਸਖ਼ਤ ਕਾਰਵਾਈ, ਬਣੇਗਾ ਨਵਾਂ ਕਾਨੂੰਨ

ਇਸ ਮੌਕੇ ਇੱਥੋ ਹੀ ਵਿਰਾਸਤੀ ਕਾਫ਼ਲਾ ਕੱਢਿਆ ਜਾਵੇਗਾ, ਜਿਸ ਚ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਇਸ ਕਾਫ਼ਲੇ ਦਾ ਸਿੰਗਾਰ ਬਨਣਗੀਆਂ।ਇਸ ਤੋਂ ਇਲਾਵਾ ਇਸ ਕਾਫ਼ਲੇ ਚ ਪੁਰਾਤਨ ਤੇ ਵਿਰਾਸਤੀ ਵਸਤਾਂ ਅਤੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਪ੍ਰਦਰਸ਼ਨੀਆਂ ਸਮੇਤ ਇਹ ਕਾਫ਼ਲਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਪਹੁੰਚੇਗਾ। ਇਸ ਉਪਰੰਤ ਇੱਥੇ ਵਿਰਾਸਤੀ ਮੇਲਾ ਸ਼ੁਰੂ ਹੋਵੇਗਾ ਜੋ ਲਗਾਤਾਰ 11 ਫ਼ਰਵਰੀ ਤੱਕ ਚੱਲੇਗਾ। ਇਸ ਵਿਰਾਸਤੀ ਮੇਲੇ ਦੌਰਾਨ ਵੱਖ-ਵੱਖ ਰਾਜਾਂ ਨਾਲ ਸਬੰਧਤ ਸੱਭਿਆਚਾਰਕ ਵੰਨਗੀਆਂ, ਨਾਟਕਾਂ, ਕਵੀਸ਼ਰੀ, ਮਲਵਈ ਗਿੱਧਾ, ਭੰਗੜਾ, ਸਮੀ, ਲੁੱਡੀ ਅਤੇ ਭੰਡਾ ਦੇ ਹਾਸਰਾਸ ਰੰਗਾਂ ਤੋਂ ਇਲਾਵਾ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਸਮੇਤ ਹੋਰ ਗਾਇਕਾਂ ਵਲੋਂ ਆਪਣੀ ਕਲਾਂ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Tax Department ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

👉ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ...

Finance Minister Harpal Singh Cheema ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

👉ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ...