ਲੋਕਾਂ ਦੁਆਰਾ ਚੁਣੀ ਗਈ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੇ ਕੰਮਾਂ ਨੂੰ ਹੀ ਸਮਰਪਿਤ:ਕੁਲਵੰਤ ਸਿੰਘ

Date:

spot_img

SAS Nagar News:ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਅੱਜ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਰਵਾਨਾ ਕੀਤੀਆਂ ਗਈਆਂ। ਇਹ ਬੱਸਾਂ ਹਲਕੇ ਤੋਂ ਰਵਾਨਾ ਹੋਣ ਵਾਲੀਆਂ ਕ੍ਰਮਵਾਰ 86ਵੀਂ, 87ਵੀਂ ਅਤੇ 88ਵੀਂ ਬੱਸਾਂ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਯੋਜਨਾ ਦੀ ਸ਼ੁਰੂਆਤ ਦੌਰਾਨ ਜਦੋਂ ਹਲਕੇ ਤੋਂ ਚਾਰ-ਪੰਜ ਬੱਸਾਂ ਰਵਾਨਾ ਕੀਤੀਆਂ ਜਾਂਦੀਆਂ ਸਨ ਤਾਂ ਸ਼ਰਧਾਲੂਆਂ ਤੱਕ ਪਹੁੰਚ ਕਰਨ ਵਿੱਚ ਕਾਫ਼ੀ ਸਮਾਂ ਲੱਗਦਾ ਸੀ। ਪਰ ਜਦੋਂ ਤੀਰਥ ਯਾਤਰਾ ਤੋਂ ਵਾਪਸ ਆਏ ਸ਼ਰਧਾਲੂਆਂ ਨੇ ਆਪਣੇ ਸੰਗੀ-ਸਾਥੀਆਂ ਅਤੇ ਰਿਸ਼ਤੇਦਾਰਾਂ ਨਾਲ ਇਸ ਯਾਤਰਾ ਦੇ ਆਪਣੇ ਅਨੁਭਵ ਸਾਂਝੇ ਕੀਤੇ ਤਾਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣੀ ਸ਼ੁਰੂ ਕਰ ਦਿੱਤੀ।ਉਨ੍ਹਾਂ ਦੱਸਿਆ ਕਿ ਪਹਿਲਾਂ ਇੱਕ ਬੱਸ, ਫਿਰ ਦੋ ਅਤੇ ਹੁਣ ਸ਼ਰਧਾਲੂਆਂ ਦੀ ਮੰਗ ਅਤੇ ਗਿਣਤੀ ਦੇ ਅਨੁਸਾਰ ਰੋਜ਼ਾਨਾ ਤਿੰਨ ਬੱਸਾਂ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਰਵਾਨਾ ਹੋ ਰਹੀਆਂ ਹਨ। ਅਗਸਤ ਮਹੀਨੇ ਤੋਂ ਇਹ ਗਿਣਤੀ ਵਧਾ ਕੇ ਛੇ ਬੱਸਾਂ ਰੋਜ਼ਾਨਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਖਾਟੂ ਸ਼ਿਆਮ, ਬਾਲਾਸਰ, ਵਰਿੰਦਾਵਨ ਅਤੇ ਹਰਿਦੁਆਰ ਸਮੇਤ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਵੀ ਸ਼ਰਧਾਲੂਆਂ ਦੇ ਜਥੇ ਰਵਾਨਾ ਕੀਤੇ ਜਾਣਗੇ।

ਇਹ ਵੀ ਪੜ੍ਹੋ  ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ 254 ਬੂਥ ਹਨ ਅਤੇ ਹਰ ਬੂਥ ਤੋਂ ਘੱਟੋ-ਘੱਟ ਇੱਕ ਬੱਸ ਸ਼ਰਧਾਲੂਆਂ ਨੂੰ ਤੀਰਥ ਯਾਤਰਾ ’ਤੇ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਮੋਹਾਲੀ ਸਮੇਤ ਪੂਰੇ ਪੰਜਾਬ ਵਿੱਚ ਇਸ ਯੋਜਨਾ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਸੀਨੀਅਰ ਸਿਟੀਜ਼ਨ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਸਮੇਤ ਮਹੱਤਵਪੂਰਨ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਸ਼ਰਧਾਲੂਆਂ ਦੀ ਸਹੂਲਤ ਲਈ ਬੱਸਾਂ ਵਿੱਚ ਗਾਈਡ ਵੀ ਮੌਜੂਦ ਰਹਿੰਦੇ ਹਨ, ਜੋ ਉਨ੍ਹਾਂ ਨੂੰ ਵੱਖ-ਵੱਖ ਸਥਾਨਾਂ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹਨ।ਅੱਜ ਇੱਕ ਬੱਸ ਜੁਝਾਰ ਨਗਰ, ਦੂਜੀ ਫੇਜ਼-9 ਅਤੇ ਤੀਜੀ ਬੱਸ ਪਿੰਡ ਤੰਗੋਰੀ ਤੋਂ ਰਵਾਨਾ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਹਿਲਾਂ ਕਿਸੇ ਸਰਕਾਰ ਵੱਲੋਂ ਅਜਿਹੀ ਯੋਜਨਾ ਸ਼ੁਰੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਇਹ ਯੋਜਨਾ ਹਕੀਕਤ ਬਣੀ ਹੈ ਅਤੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਮੁਫ਼ਤ ਯਾਤਰਾ ਦੀ ਸਹੂਲਤ ਮਿਲ ਰਹੀ ਹੈ।

ਇਹ ਵੀ ਪੜ੍ਹੋ  ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਸਰਕਾਰ ਵੱਲੋਂ ਕੀਤੇ ਵਾਅਦਿਆਂ ’ਤੇ ਵੀ ਕੰਮ ਚੱਲ ਰਿਹਾ ਹੈ ਅਤੇ ਵੱਡੇ ਪੱਧਰ ’ਤੇ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ਵਿਕਾਸ ਕਾਰਜਾਂ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ ਕੀਤਾ ਜਾਵੇਗਾ। ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ‘ਲੋਕ ਮਿਲਣੀ’ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਲੈ ਕੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਰਜਿੰਦਰ ਪ੍ਰਸਾਦ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਗੁਰਪ੍ਰੀਤ ਸਿੰਘ ਬਰਿਆਲੀ, ਮਲਕੀਤ ਸਿੰਘ ਬਲਾਕ ਪ੍ਰਧਾਨ, ਹਰਪਾਲ ਸਿੰਘ ਤਲੌਲੀ ਸਰਪੰਚ, ਅਮਰਜੀਤ ਸਿੰਘ, ਜਸਪਾਲ ਸਿੰਘ, ਇਕਬਾਲ ਸਿੰਘ ਜੁਝਾਰ ਨਗਰ, ਬਿਕਰਮ ਸਿੰਘ ਸੰਧੂ, ਰਵੀ ਕੁਮਾਰ, ਕੁਲਦੀਪ ਸਿੰਘ ਤੰਗੋਰੀ, ਜਗਜੀਤ ਸਿੰਘ ਜੱਗੂ ਸਾਬਕਾ ਸਰਪੰਚ, ਬਲਜੀਤ ਸਿੰਘ ਹੈਪੀ ਅਤੇ ਪ੍ਰਗਟ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Canada ਸਰਕਾਰ ਦਾ ਵੱਡਾ ਐਲਾਨ, Ontario ਦੇ ਉਦਯੋਗਾਂ ਲਈ 9 ਅਰਬ ਡਾਲਰ ਦੀ ਕਰੇਗੀ ਸਹਾਇਤਾ

ਨਿਊਜ਼ ਡੈਸਕ : ਅਮਰੀਕੀ ਟੈਰਿਫਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ...

Trump ਨੇ ਲਿਆ ਯੂ-ਟਰਨ ! ਲੱਖਾਂ ਲੋਕਾਂ ਲਈ ਰਾਹਤ ਦੀ ਖ਼ਬਰ

ਨਿਊਜ਼ ਡੈਸਕ : ਅਮਰੀਕਾ ਵਿੱਚ ਸਰਕਾਰੀ ਅਤੇ ਜਨਤਕ ਸੇਵਾਵਾਂ ਨਾਲ...

ਸਕੂਲਾਂ ਵਿੱਚ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ, ਅਕਤੂਬਰ ਮਹੀਨੇ ਇਨ੍ਹਾਂ ਤਰੀਕਾਂ ਨੂੰ ਬੰਦ ਰਹਿਣਗੇ ਸਕੂਲ

ਨਿਊਜ਼ ਡੈਸਕ-School Holidays :  ਅਕਤੂਬਰ ਮਹੀਨੇ ਵਿੱਚ ਤਿਉਹਾਰਾਂ ਦੇ...