ਚੰਡੀਗੜ੍ਹ, 10 ਮਈ: ਖ਼ਾਲਿਸਤਾਨੀ ਸਮਰਥਕ ਭਾਈ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਾਦਗੀ ਭਰਨ ਲਈ ਹੁਣ ਹਾਈਕੋਰਟ ਦਾ ਰੁੱਖ ਕੀਤਾ ਹੈ। ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਹੈ ਜਿਸ ਵਿੱਚ ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਖੰਡੂਰ ਸਾਹਿਬ ਸੀਟ ਤੋਂ ਨਾਮਜ਼ਾਦਗੀ ਭਰਨ ਲਈ ਜਾਂ ਤਾਂ ਉਹਨਾਂ ਨੂੰ 7 ਦਿਨਾਂ ਦੀ ਰਿਹਾਈ ਦਿੱਤੀ ਜਾਵੇ ਜਾਂ ਫਿਰ ਜੇਲ੍ਹ ਤੋਂ ਹੀ ਚੋਣ ਕਮਿਸ਼ਨ ਉਹਨਾਂ ਦੇ ਨਾਮਜ਼ਾਦਗੀ ਨੂੰ ਪੂਰਾ ਕਰੇ। ਇਸ ਤੋਂ ਇਲਾਵਾ ਉਹਨਾਂ ਨੇ ਬੈਂਕ ਵਿੱਚ ਖਾਤਾ ਖੋਲਣ ਦੀ ਵੀ ਮੰਗ ਕੀਤੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕੀ ਭਾਈ ਅੰਮ੍ਰਿਤਪਾਲ ਵੱਲੋਂ ਦਾਖਲ ਪਟੀਸ਼ਨ ਤੇ ਅੱਜ ਹੀ ਸੁਣਵਾਈ ਹੋ ਸਕਦੀ ਹੈ।
ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ
ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਖੰਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ। ਭਾਈ ਅੰਮ੍ਰਿਤਪਾਲ ਇਸ ਸਮੇਂ ਅਸਾਮ ਦੀ ਡਿਬਰੂਗੜ ਜੇਲ ਵਿੱਚ ਬੰਦ ਹਨ ਤੇ ਪੰਜਾਬ ਦੇ ਵਿੱਚ 14 ਮਈ ਤੱਕ ਹੀ ਨਾਮਜ਼ਾਦਗੀ ਭਰੀ ਜਾ ਸਕਦੀ ਹੈ। ਭਾਈ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਕਾਂਗਰਸ ਨੇ ਕੁਲਬੀਰ ਸਿੰਘ ਜੀਰਾ, ਆਮ ਆਦਮੀ ਪਾਰਟੀ ਨੇ ਲਾਲਜੀਤ ਸਿੰਘ ਭੁੱਲਰ, ਬੀਜੇਪੀ ਨੇ ਮਨਜੀਤ ਸਿੰਘ ਮੰਨਾ, ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖੰਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜੋ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਹੈ ਉਹਨਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਆਜ਼ਾਦ ਚੋਣ ਲੜਨ ਦੇ ਐਲਾਨ ਤੋਂ ਬਾਅਦ ਆਪਣਾ ਕੈਂਡੀਡੇਟ ਇਸ ਹਲਕੇ ਤੋਂ ਬਿਠਾ ਦਿੱਤਾ ਹੈ।