ਖਡੂਰ ਸਾਹਿਬ, 24 ਅਪ੍ਰੈਲ: ਸਿੱਖ ਪ੍ਰਚਾਰਕ ਤੇ ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਉਹ ਇਹ ਚੋਣ ਅਜਾਦ ਉਮੀਦਵਾਰ ਵਜੋਂ ਪੰਥਕ ਹਲਕੇ ਸ਼੍ਰੀ ਖਡੂਰ ਸਾਹਿਬ ਤੋਂ ਲੜਣਗੇ। ਇਹ ਖ਼ੁਲਾਸਾ ਉਨ੍ਹਾਂ ਦੇ ਵਕੀਲ ਤੇ ਸਾਬਕਾ ਐਮ.ਪੀ ਰਾਜਦੇਵ ਸਿੰਘ ਖਾਲਸਾ ਨੇ ਕੀਤਾ ਹੈ। ਦਸਣਾ ਬਣਦਾ ਹੈ ਕਿ ਮੌਜੂਦਾ ਸਮੇਂ ਅਪਣੇ ਸਾਥੀਆਂ ਦੇ ਨਾਲ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਐਨ.ਐਸ.ਏ ਤਹਿਤ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਰਾਜਦੇਵ ਸਿੰਘ ਖ਼ਾਲਸਾ ਨੇ ਦਾਅਵਾ ਕੀਤਾ ਹੈ ‘‘ਅੱਜ ਉਹਨਾਂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਗਈ ਹੈ, ਜਿੱਥੇ ਉਨ੍ਹਾਂ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਤੌਰ ਦੇ ਉੱਤੇ ਇਹ ਚੋਣ ਲੜਣ ਬਾਰ ਆਪਣਾ ਫੈਸਲਾ ਦਸਿਆ ਹੈ। ’’
ਕੀ ਸਿੱਧੂ ਮੂਸੇਵਾਲਾ ਦੇ ਪਿਤਾ ਬਠਿੰਡਾ ਤੋਂ ਲੜਣਗੇ ਚੋਣ?
ਜਿਕਰਯੋਗ ਹੈ ਕਿ ਪੰਜਾਬ ਦੇ ਵਿਚ ਆਗਾਮੀ 1 ਜੂਨ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਤਬਦੀਲ ਕਰਨ ਦੇ ਲਈ ਪਿਛਲੇ ਕਈ ਮਹੀਨਿਆਂ ਤੋਂ ਇੰਨ੍ਹਾਂ ਬੰਦੀ ਸਿੰਘਾਂ ਦੇ ਮਾਪਿਆਂ ਅਤੇ ਪੰਥਕ ਧਿਰਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ। ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਾਲੇ ਤਕ ਪੰਥਕ ਹਲਕੇ ਖਡੁੂਰ ਸਾਹਿਬ ਤੋਂ ਅਪਣਾ ਉਮੀਦਵਾਰ ਨਹੀਂ ਐਲਾਨਿਆ ਹੈ ਤੇ ਨਾਂ ਹੀ ਕਾਂਗਰਸ ਪਾਰਟੀ ਨੇ ਅਪਣਾ ਉਮੀਦਵਾਰ ਤੈਅ ਕੀਤਾ ਹੈ। ਜਦੋਂਕਿ ਆਪ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਭਾਜਪਾ ਵੱਲੋਂ ਸਾਬਕਾ ਅਕਾਲੀ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਟਿਕਟ ਦਿੱਤੀ ਗਈ ਹੈ।
Share the post "ਡਿਬਰੂਗੜ੍ਹ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਲੜਣਗੇ ਚੋਣ, ਵਕੀਲ ਨੇ ਕੀਤਾ ਖ਼ੁਲਾਸਾ"