spot_img

ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਵੱਧ ਸਕਦੀ ਹੈ ਮੁਸ਼ਕਲਾਂ? ਜਲੰਧਰ ਪੁਲਿਸ ਨੇ ਕੀਤੀ ਤਿਆਰੀ

Date:

spot_img

ਜਲੰਧਰ: ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਵੱਲੋਂ 4 ਦਿਨਾਂ ਪਹਿਲਾ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਤੇ ਅਦਾਲਤ ਨੇ ਹਰਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਪੁਲਿਸ ਦੋਹਾਂ ਦਾ ਰਿਮਾਂਡ ਹਾਸਲ ਨਹੀਂ ਕਰ ਸਕੀ ਸੀ। ਪਰ ਹੁਣ ਜਲੰਧਰ ਪੁਲਿਸ ਦੋਹਾਂ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੁਲਿਸ ਵੱਲੋਂ ਅਦਾਲਤ ਵਿੱਚ ਰਿਵੀਜ਼ਨ ਅਰਜ਼ੀ ਦਾਇਰ ਕੀਤੀ ਗਈ ਹੈ।

ਬੰਗਲਾਦੇਸ਼ ‘ਚ ਮੌਜੂਦ ਭਾਰਤੀਆਂ ਨੂੰ ਐਡਵਾਈਜ਼ਰੀ ਜਾਰੀ

ਪੁਲਿਸ ਨੇ ਅਦਾਲਤ ਵਿਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੇ ਮੁਲਜ਼ਮਾਂ ਤੋਂ ਵਿਸਥਾਰ ਨਾਲ ਪੁੱਛਗਿੱਛ ਕਰਨੀ ਹੈ। ਕਿਉਂਕਿ ਮਾਮਲੇ ‘ਚ ਅਜੇ ਤੱਕ ਕਈ ਗੱਲਾਂ ਸਪੱਸ਼ਟ ਨਹੀਂ ਹਨ। ਹੁਣ ਇਸ ਮਾਮਲੇ ਦੀ ਸੁਣਵਾਈ 19 ਜੁਲਾਈ ਨੂੰ ਹੋਵੇਗੀ। ਦੱਸ ਦਈਏ ਕਿ ਫਿਲੌਰ ਪੁਲਿਸ ਨੇ ਪੰਜ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਸੀ ਕਿ ਇਨ੍ਹਾਂ ਵੱਲੋਂ ਨਸ਼ਾਂ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ ਤੇ ਜਿਸ ਕਾਰ ਵਿਚ ਇਹ ਲੋਕ ਮੌਜੂਦ ਸੀ ਉਸ ਵਿਚੋਂ ਲਾਈਟਰ ਅਤੇ ਫੋਇਲ ਮਿਲਿਆ ਸੀ। ਪੁਲਿਸ ਵੱਲੋਂ ਦੋਹਾਂ ਆਰੋਪੀਆਂ ਦੇ ਡੋਪ ਟੈਸਟ ਕਰਵਾਏ ਗਏ ਸੀ ਜੋ ਸਕਾਰਾਤਮਕ ਆਏ ਸੀ।

spot_img

Share post:

Popular

More like this
Related

Punjab ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

👉ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਦਿੱਤੀ...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ:...

‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼

👉ਐਮ.ਐਲ.ਏ. ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਸਾਂਝੇ...