ਭਾਈ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਵਿਖੇ ਭਾਰੀ ਗਿਣਤੀ ‘ਚ ਪੁਲਿਸ ਤੈਨਾਤ, ਚਾਚਾ ਹਰਜੀਤ ਸਿੰਘ ਘਰ ਪੁੱਜਿਆ

Date:

spot_img

Amritsar News: ਖਡੂਰ ਸਾਹਿਬ ਤੋਂ ਅਜ਼ਾਦ ਐਮਪੀ ਅਤੇ ਵਾਰਿਸ ਪੰਜਾਬ ਦੇ, ਜਥੇਬੰਦੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਤੋਂ ਪਹਿਲਾਂ ਉਨ੍ਹਾਂ ਦਾ ਜੱਦੀ ਪਿੰਡ ਜੱਲੂਪੁਰ ਖੇੜਾ ਪੁਲਿਸ ਛਾਉਣੀ ਵਿਚ ਤਬਦੀਲ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੇ ਲੰਘੀ 8 ਨਵੰਬਰ ਨੂੰ ਅਕਾਲ ਚਲਾਣਾ ਕਰਨ ਤੋਂ ਬਾਅਦ ਪ੍ਰਵਾਰ ਵੱਲੋਂ ਉਸਦਾ ਅੰਤਿਮ ਸੰਸਕਾਰ ਪੋਤੇ ਤੇ ਪੁੱਤਰ ਦੀ ਹਾਜ਼ਰੀ ਵਿਚ ਕਰਨ ਦਾ ਐਲਾਨ ਕੀਤਾ ਸੀ। ਮਾਨਵੀ ਆਧਾਰ ‘ਤੇ ਪ੍ਰਵਾਰ ਵੱਲੋਂ ਅੰਮ੍ਰਿਤਸਰ ਅਦਾਲਤ ਵਿਚ ਅੰਤਰਿਮ ਜਮਾਨਤ ਦੀ ਅਰਜ਼ੀ ਵੀ ਲਗਾਈ ਸੀ, ਜਿਸਦਾ ਫੈਸਲਾ ਸੁਣਾਉਦਿਆਂ ਬੀਤੇ ਕੱਲ ਵਧੀਕ ਸੈਸ਼ਨ ਜੱਜ ਸ਼੍ਰੀ ਮਹੇਸ਼ ਕੁਮਾਰ ਦੀ ਅਦਾਲਤ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਅੱਜ 14 ਨਵੰਬਰ ਦੀ ਇੱਕ ਦਿਨ,

ਇਹ ਵੀ ਪੜ੍ਹੋ ਭਾਰਤ ਵਿਕਾਸ ਪਰਿਸ਼ਦ ਮਨੁੱਖਤਾ ਦੀ ਸੇਵਾ ਅਤੇ ਰਾਸ਼ਟਰਵਾਦ ਦੀ ਭਾਵਨਾ ਦੀ ਜੀਵੰਤ ਮਿਸਾਲ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਅਤੇ ਦੋਹਤੇ ਸੁਖਮਨਦੀਪ ਸਿੰਘ ਨੂੰ 2 ਦਿਨਾਂ ਦੀ ਅੰਤਰਿਮ ਜਮਾਨਤ ਦਿੰਦਿਆਂ ਪੁਲਿਸ ਸੁਰੱਖਿਆ ਹੇਠ ਅੰਤਿਮ ਰਸਮਾਂ ਨਿਭਾਉਣ ਦੀ ਇਜ਼ਾਜਤ ਦਿੱਤੀ ਸੀ। ਵਕੀਲਾਂ ਮੁਤਾਬਕ ਅਦਾਲਤੀ ਹੁਕਮਾਂ ਦੀ ਕਾਪੀ ਦੇਰੀ ਨਾਲ ਮਿਲਣ ਕਾਰਨ ਭਾਈ ਅੰਮ੍ਰਿਤਪਾਲ ਸਿੰਘ ਅੱਜ ਇੱਥੇ ਨਹੀਂ ਲਿਆਂਦੇ ਜਾ ਸਕੇ, ਜਿਸ ਕਾਰਨ ਅੰਤਿਮ ਸੰਸਕਾਰ ਦੀ ਰਸਮ ਨੂੰ ਵੀ ਟਾਲ ਦਿੱਤਾ ਗਿਆ। ਹੁਣ ਪ੍ਰਵਾਰ ਵੱਲੋਂ ਅਦਾਲਤ ਅੱਗੇ ਮੁੜ ਅਰਜ਼ੀ ਲਗਾ ਕੇ 14 ਦੀ ਬਜਾਏ ਭਾਈ ਅੰਮ੍ਰਿਤਪਾਲ ਸਿੰਘ ਨੂੰ 17 ਨਵੰਬਰ ਦੀ ਅੰਤਰਿਮ ਜਮਾਨਤ ਦੇਣ ਦੀ ਮੰਗ ਕੀਤੀ ਹੈ, ਜਿਸ ਉੱਪਰ 16 ਨਵੰਬਰ ਨੂੰ ਫੈਸਲਾ ਹੋਵੇਗਾ। ਪ੍ਰੰਤੂ ਇਸਤੋਂ ਪਹਿਲਾਂ ਹੀ ਵੱਡੀ ਗਿਣਤੀ ਵਿਚ ਪੁਲਿਸ ਨੂੰ ਜੱਲੂਪੁਰ ਖੇੜਾ ਵਿਖੇ ਭੇਜਿਆ ਗਿਆ।

ਇਹ ਵੀ ਪੜ੍ਹੋ ‘ਪੰਜਾਬ ਮੰਗਦਾ ਇਨਸਾਫ਼’ ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਪੰਜਾਬ ਦੀ ਹੋਂਦ, ਹੱਕਾਂ ਅਤੇ ਭਵਿੱਖ ਦੀ ਲੜਾਈ ਹੈ: ਪਰਗਟ ਸਿੰਘ

ਪਿੰਡ ਦੇ ਵਿਚ ਵਾਰਿਸ ਪੰਜਾਬ ਦੇ, ਜਥੈਬੰਦੀ ਦੇ ਕਾਰਕੁੰਨਾਂ ਦੇ ਲਗਾਤਾਰ ਪੁੱਜਣ ਦੇ ਚੱਲਦਿਆਂ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਅਦਾਲਤ ਦੀਆਂ ਸ਼ਰਤਾਂ ਦੀਆਂ ਪਾਲਣਾ ਹਿੱਤ ਪੁਲਿਸ ਵੱਲੋਂ ਇਹ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਹਾਲਾਂਕਿ ਪ੍ਰਵਾਰ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਜਮਾਨਤ ‘ਤੇ ਲਾਈਆਂ ਗਈਆਂ ਸ਼ਰਤਾਂ ਨੂੰ ਮੁੜ ਵਿਚਾਰਨ ਦੀ ਵੀ ਮੰਗ ਕੀਤੀ ਹੈ। ਦਸਣਾ ਬਣਦਾ ਹੈ ਕਿ ਸ਼ਰਤਾਂ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਘਰ ਪਿੰਡ ਜੱਲੂਪੁਰ ਖੇੜਾ ਤੋਂ ਇਲਾਵਾ ਹੋਰ ਕਿਤੇ ਨਹੀਂ ਜਾ ਸਕਦਾ। ਨਾਂ ਹੀ ਆਪਣੇ ਵਿਰੁੱਧ ਲੰਬਿਤ ਅਪਰਾਧਿਕ ਮਾਮਲਿਆਂ ਨਾਲ ਜੁੜੇ ਕਿਸੇ ਵੀ ਮੁਕੱਦਮੇ ਦੇ ਗਵਾਹ ਨਾਲ ਸੰਪਰਕ ਕਰ ਸਕਦਾ ਤੇ ਨਾਂ ਹੀ ਮੀਡੀਆ ਜਾਂ ਜਨਤਕ ਇਕੱਠ ਨੂੰ ਸੰਬੋਧਨ ਕਰ ਸਕਦਾ। ਵੱਡੀ ਗੱਲ ਇਹ ਹੈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਿਸੇ ਵੀ ਆਮ ਵਿਅਕਤੀ ਨੂੰ ਨਹੀਂ ਮਿਲ ਸਕਦਾ। ਇਸਤੋਂ ਇਲਾਵਾ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਤੋਂ ਆਉਣ-ਜਾਣ ਅਤੇ ਇਸ ਮੌਕੇ ਪੁਲਿਸ ਸੁਰੱਖਿਆ ਦਾ ਖਰਚਾ ਵੀ ਉਸਨੂੰ ਹੀ ਕਰਨਾ ਪੈਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

Bathinda ਵਿੱਚ ਸਾਹ ਲੈਣਾ ਵੀ ਹੋਇਆ ਔਖਾ, AQI ਖ਼ਤਰਨਾਕ ਸ਼੍ਰੇਣੀ ਵਿਚ ਪੁੱਜਿਆ

Bathinda News: ਦੀਵਾਲੀ ਤੋਂ ਬਾਅਦ ਮੌਸਮ ਵਿੱਚ ਆਏ ਬਦਲਾਅ...

CM Nayab Singh Saini ਨੇ ਪਿੰਡ ਭੈਣੀ ਮਹਾਰਾਜਪੁਰ ਵਿੱਚ ਰੁਕ ਕੇ ਪਿੰਡ ਵਾਸੀਆਂ ਦਾ ਹਾਲ-ਚਾਲ ਜਾਣਿਆ, ਸੁਣੀਆਂ ਸਮੱਸਿਆਵਾਂ

👉ਪਿੰਡ ਵਾਸੀਆਂ ਨਾਲ ਕੀਤਾ ਸਿੱਧਾ ਸੰਵਾਦ Haryana News:ਮੁੱਖ ਮੰਤਰੀ ਸ੍ਰੀ...