ਭਾਈਬਖਤੌਰ ਕਾਂਡ; ਸਾਬਕਾ ਫ਼ੌਜੀ ਦੀ ਕੁੱਟਮਾਰ ਕਰਨ ਵਾਲੇ ਮੁਲਜਮਾਂ ਵਿਰੁਧ ਇੱਕ ਹੋਰ ਪਰਚਾ ਦਰਜ਼

0
1192
ਪਿਛਲੇ ਦਿਨੀਂ ਸਾਬਕਾ ਫ਼ੌਜੀ ਉਪਰ ਹਮਲੇ ਦੇ ਦੋਸ਼ ਹੇਠ ਕਾਬੂ ਕੀਤੇ ਗਏ ਮੁਲਜਮਾਂ ਦੀ ਫ਼ਾਈਲ ਫ਼ੋਟੋ।

👉ਹਥਿਆਰ ਲਹਿਰਾਉਂਦਿਆਂ ਤੇ ਹਵਾਈ ਫ਼ਾਈਰ ਕਰਦਿਆਂ ਦੀ ਹੋਈ ਸੀ ਵੀਡੀਓ ਵਾਈਰਲ
Bathinda News: ਪੂਰੇ ਪੰਜਾਬ ’ਚ ਚਰਚਾ ਦਾ ਵਿਸ਼ਾ ਬਣੇ ਪਿੰਡ ਭਾਈ ਬਖ਼ਤੌਰ ਦੇ ਸਾਬਕਾ ਫ਼ੌਜੀ ਦੀ ਕੁੱਟਮਾਰ ਕਰਨ ਵਾਲੇ ਮੁਲਜਮਾਂ ਵਿਰੁਧ ਬਠਿੰਡਾ ਜ਼ਿਲ੍ਹੇ ਦੀ ਥਾਣਾ ਕੋਟਫੱਤਾ ਦੀ ਪੁਲਿਸ ਨੇ ਇੱਕ ਹੋਰ ਪਰਚਾ ਦਰਜ਼ ਕਰ ਲਿਆ ਹੈ। ਮੁਲਜਮ ਕੁਲਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀਆਨ ਭਾਈ ਬਖਤੌਰ ਦੀ ਹੁਣ ਸੋਸਲ ਮੀਡੀਆ ’ਤੇ ਇੱਕ ਵੀਡਿਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਗੱਡੀ ਵਿੱਚ ਸਵਾਰ ਹੋ ਕੇ ਹਵਾਈ ਫ਼ਾਈਰ ਕਰਦੇ ਦਿਖ਼ਾਈ ਦੇ ਰਹੇ ਹਨ।

ਇਹ ਵੀ ਪੜ੍ਹੋ  ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਥਾਣਾ ਕੋਟਫੱਤਾ ਦੀ ਨਵੀਂ ਐਸਐਚਓ ਇੰਸਪੈਕਟਰ ਜਸਵਿੰਦਰ ਕੌਰ ਜੱਸੀ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਮੁਲਜਮਾਂ ਦੀ ਇਸ ਵੀਡੀਓ ਵਿਚ ਕੁਲਦੀਪ ਸਿੰਘ ਰਿਵਾਲਵਰ ਨਾਲ ਫਾਇਰ ਕਰ ਰਿਹਾ ਹੈ ਅਤੇ ਗੁਰਪ੍ਰੀਤ ਸਿੰਘ ਉਸਦੇ ਨਾਲ ਬੈਠਾ ਨਜ਼ਰ ਆ ਰਿਹਾ। ਉਨ੍ਹਾਂ ਕਿਹਾ ਕਿ ਮੁਲਜਮਾਂ ਨੇ ਅਜਿਹੀ ਵੀਡਿਓ ਬਣਾ ਕੇ ਅਮਨ ਸਾਂਤੀ ਭੰਗ ਕਰਕੇ ਪਿੰਡ ਵਿੱਚ ਦਹਿਸ਼ਤ ਦਾ ਮਾਹੋਲ ਬਣਾਇਆ ਸੀ। ਜਿਸਦੇ ਚੱਲਦੇ ਇੰਨ੍ਹਾਂ ਵਿਰੁਧ ਬੀਤੀ ਰਾਤ ਪਰਚਾ ਦਰਜ਼ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਪਹਿਲਾਂ ਵੀ ਕਈ ਕੇਸਾਂ ਵਿਚ ਸ਼ਾਮਲ ਉਕਤ ਮੁਲਜਮਾਂ ਵੱਲੋਂ ਲੰਘੀ 31 ਮਈ ਨੂੰ ਪਿੰਡ ਦੇ ਹੀ ਸਾਬਕਾ ਫ਼ੌਜੀ ਰਣਵੀਰ ਸਿੰਘ ਦੀਆਂ ਲੱਤਾਂ ਤੋੜ ਦਿੱਤੀਆਂ ਸਨ, ਜਿਹੜਾ ਨਸ਼ਿਆਂ ਦੇ ਵਿਰੁਧ ਅਵਾਜ਼ ਚੁੱਕ ਰਿਹਾ ਸੀ।

ਇਹ ਵੀ ਪੜ੍ਹੋ  ਜਦੋਂ ਧਾਮੀ ਸਾਹਿਬ ਤੁਸੀਂ ਖੁਦ ਮੰਨ ਚੁੱਕੇ ਹੋ ਕਿ ਇਹ ਜਥੇਦਾਰ ਮਰਿਯਾਦਾ ਅਨੁਸਾਰ ਨਹੀਂ ਲੱਗੇ,ਤੁਸੀ ਤੁਰੰਤ ਪੁਰਾਣੇ ਜੱਥੇਦਾਰ ਬਹਾਲ ਕਰੋ- ਛੋਟੇਪੁਰ

ਇਸ ਮਾਮਲੇ ਵਿਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ 1 ਜੂਨ ਨੂੰ ਹੀ ਉਕਤ ਦੋਨਾਂ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਸੀ ਜਦਕਿ ਹੁਣ ਇੰਨ੍ਹਾਂ ਦੇ ਤੀਜ਼ੇ ਸਾਥੀ ਦੀ ਵੀ ਪਹਿਚਾਣ ਕਰ ਲਈ ਹੈ, ਜਿਸਦਾ ਨਾਮ ਮਨਿੰਦਰਜੀਤ ਉਰਫ਼ ਭੂਤ ਵਾਸੀ ਮੋੜ ਕਲਾਂ ਦਾ ਰਹਿਣ ਵਾਲਾ ਹੈ। ਥਾਣਾ ਮੁਖੀ ਮੁਤਾਬਕ ਉਕਤ ਮੁਲਜਮ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਦਸਣਾ ਬਣਦਾ ਹੈ ਕਿ ਫ਼ੌਜੀ ਦੀ ਕੁੱਟਮਾਰ ਤੋਂ ਬਾਅਦ ਪਿੰਡ ਦੇ ਹੀ ਇੱਕ ਨੌਜਵਾਨ ਲਖਵੀਰ ਸਿੰਘ ਲੱਖੀ ਨੇ ਨਸ਼ਿਆਂ ਦੇ ਚੱਲਦੇ ਪਿੰਡ ਵਿਕਾਓ ਹੈ, ਦੇ ਪੋਸਟਰ ਲਗਾ ਦਿੱਤੇ ਸਨ। ਪ੍ਰੰਤੂ ਉਸਦੀ ਗੱਲ ਸੁਣਨ ਦੀ ਬਜਾਏ ਇਸਤੋਂ ਪਹਿਲਾਂ ਥਾਣਾ ਮੁਖੀ ਮਨੀਸ਼ ਕੁਮਾਰ ਨੇ ਉਸਨੂੰ ਹੀ ਕਥਿਤ ਤੌਰ ’ਤੇ ਧਮਕਾਉਣਾ ਸ਼ੁਰੂ ਕਰ ਦਿੱਤਾ ਸੀ, ਜਿਸ ਕਾਰਨ ਐਸਐਸਪੀ ਨੇ ਉਸਨੂੰ ਤੁਰੰਤ ਲਾਈਨ ਹਾਜ਼ਰ ਕਰਕੇ ਇੰਸਪੈਕਟਰ ਜਸਵਿੰਦਰ ਕੌਰ ਜੱਸੀ ਨੂੰ ਨਵਾਂ ਥਾਣਾ ਮੁਖੀ ਲਗਾਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here