ਪਟਿਆਲਾ: ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਭੈਣ ਕਮਲਦੀਪ ਕੌਰ ਰਾਹੀ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੋਂ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਗਿਆ। ਇਸ ਪੱਤਰ ਵਿਚ ਉਨ੍ਹਾਂ ਕਿਹਾ ਕਿ ਤੁਹਾਡੇ ਵੱਲੋਂ ਪਾਰਲੀਮੈਂਟ ਵਿੱਚ ਦਿੱਤੇ ਗਏ ਬਿਆਨ ‘ਤੇ ਮੈਂ ਕਹਿਣਾ ਚਾਹੁੰਦਾ ਹਾਂ ਕਿ ਜਿਸ ਕਾਨੂੰਨ ਨੂੰ ਤੁਸੀਂ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੇ ਹੋ, ਉਹ ਅਜੇ ਤੱਕ ਦੇਸ਼ ਵਿੱਚ ਲਾਗੂ ਨਹੀਂ ਹੋਇਆ ਫਿਰ ਇਸ ‘ਤੇ ਪਛਤਾਵਾ ਅਤੇ ਮੁਆਫੀ ਮੰਗਣ ਦੀ ਕੀ ਲੋੜ ਹੈ। ਮੈਂ ਤੁਹਾਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਤੁਹਾਡੀ ਪਾਰਟੀ ਦੇ ਸਭ ਤੋਂ ਵੱਡੇ ਨੇਤਾ ਅਤੇ ਪ੍ਰਧਾਨ ਮੰਤਰੀ ਮੋਦੀ ਜੀ ਨੇ ਪਾਰਲੀਮੈਂਟ ਵਿੱਚ ਕਿਹਾ ਸੀ ਕਿ 1984 ਵਿੱਚ ਕਾਂਗਰਸ ਦੇ ਹਾਕਮਾਂ ਵੱਲੋਂ ਸਿੱਖਾਂ ਦੇ ਸਰਵਉੱਚ ਧਾਰਮਿਕ ਸਥਾਨ ਅਤੇ ਰੂਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਗਿਆ ਸੀ ।
ਤੇਲ ਦੀ ਕਿਲਤ:ਜ਼ਿਲ੍ਹਾ ਪ੍ਰਸਾਸ਼ਨ ਨੇ ਬਦਲਵੇਂ ਅਗਾਂਊ ਪ੍ਰਬੰਧਾਂ ਦੇ ਮੱਦੇਨਜ਼ਰ ਕੀਤੀ ਮੀਟਿੰਗ
ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਦੇਸ਼ ਦੀ ਏਕਤਾ ਅਤੇ ਅਖੰਡਤਾ ‘ਤੇ ਛੁਰਾ ਮਾਰਿਆ ਗਿਆ ਸੀ । ਜੇਕਰ ਕਾਂਗਰਸ ਸਰਕਾਰਾਂ ਵੱਲੋਂ ਕੀਤੇ ਗੁਨਾਹ ਗੁਨਾਹ ਹਨ ਤਾਂ ਤੁਸੀਂ ਮੈਨੂੰ ਦੱਸੋ ਕਿ ਦੇਸ਼ ਦੀ ਏਕਤਾ ਨੂੰ ਠੇਸ ਪਹੁੰਚਾਉਣ ਵਾਲੇ ਅਪਰਾਧੀਆਂ ਦੇ ਨਾਲ ਖੜ੍ਹਨਾ ਅਤੇ ਉਨ੍ਹਾਂ ਦਾ ਸਾਥ ਦੇਣਾ ਵੀ ਗੁਨਾਹ ਹੈ ਜਾਂ ਪਾਪੀਆਂ ਨਾਲ ਲੜਨਾ ਗੁਨਾਹ ਹੈ? ਤੁਹਾਡੇ ਵੱਲੋਂ ਪਾਰਲੀਮੈਂਟ ਵਿੱਚ ਦਿੱਤਾ ਗਿਆ ਬਿਆਨ ਕਾਂਗਰਸ ਦੇ ਅੱਤਿਆਚਾਰ ਅਤੇ ਜਖਮੀ ਸਿੱਖ ਜਜ਼ਬਾਤਾਂ ਦਾ ਅਪਮਾਨ ਹੈ ਅਤੇ ਮੋਦੀ ਜੀ ਵੱਲੋਂ ਪ੍ਰਗਟਾਈ ਗਈ ਭਾਵਨਾਵਾਂ ਦਾ ਅਪਮਾਨ ਹੈ।