ਪਟਿਆਲਾ, 19 ਨਵੰਬਰ: ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦੇ ਵਿੱਚ ਪਿਛਲੇ 28 ਸਾਲਾਂ ਤੋਂ ਜੇਲ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੈਰੋਲ ਦਿੱਤੀ ਹੈ। ਹਾਲਾਂਕਿ ਇਹ ਪੈਰੋਲ ਸਿਰਫ ਤਿੰਨ ਘੰਟਿਆਂ ਦੇ ਲਈ ਹੈ ਜਿਸ ਦੇ ਵਿੱਚ ਉਹ ਆਪਣੇ ਭਰਾ ਦੇ ਭੋਗ ਸਮਾਗਮ ਵਿੱਚ ਸ਼ਾਮਿਲ ਹੋ ਸਕਣਗੇ।
Ex CM Charanjit Singh Channi ਨੇ ਮੰਗੀ ਮੁਆਫ਼ੀ, ਜਾਣੋਂ ਕਾਰਨ
ਸੂਚਨਾ ਮੁਤਾਬਕ ਭਾਈ ਰਾਜੋਆਣਾ ਨੂੰ ਸਵੇਰੇ 11 ਵਜੇ ਜੇਲ ਤੋਂ ਬਾਹਰ ਕੱਢਿਆ ਜਾਵੇਗਾ ਅਤੇ 2 ਵਜੇ ਵਾਪਸ ਉਹਨਾਂ ਦੀ ਬੰਦੀ ਕੀਤੀ ਜਾਵੇਗੀ। ਇੱਥੇ ਦੱਸਣਾ ਬਣਦਾ ਹੈ ਕਿ ਫਾਂਸੀ ਦੀ ਸਜ਼ਾ ਯਾਫਤਾ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਮਾਮਲਾ ਦੇਸ਼ ਦੀ ਸਰਬ ਉੱਚ ਅਦਾਲਤ ਅਤੇ ਰਾਸ਼ਟਰਪਤੀ ਕੋਲ ਪੁੱਜਿਆ ਹੋਇਆ ਹੈ ਜਿਸ ਦੇ ਉੱਪਰ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦਫਤਰ ਨੂੰ ਦੋ ਹਫਤਿਆਂ ਵਿੱਚ ਕੋਈ ਫੈਸਲਾ ਲੈਣ ਲਈ ਕਿਹਾ ਹੈ।
Share the post "ਭਾਈ ਬਲਵੰਤ ਸਿੰਘ ਰਾਜੋਆਣਾ ਆਉਣਗੇ ਜੇਲ੍ਹ ਤੋਂ ਬਾਹਰ, ਹਾਈਕੋਰਟ ਵੱਲੋਂ ਮਿਲੀ ਪੈਰੋਲ"