Punjab News : ਇੱਕ ਪਾਸੇ ਦਾਦੀ ਜੀ ਦੇ ਵਿਛੋੜੇ ਦਾ ਦੁੱਖ… ਦੂਜੇ ਪਾਸੇ ਆਪਣੇ ਪਰਿਵਾਰ ਦੇ ਇਸ ਦੁੱਖ ਦੀ ਘੜੀ ਵਿੱਚ ਸ਼ਾਮਲ ਨਾ ਹੋ ਸਕਣ ਦੀ ਮਜਬੂਰੀ। ਅਜਿਹੇ ਮੌਕੇ ‘ਤੇ ਭਾਈ ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ਵਿੱਚੋਂ ਇੱਕ ਚਿੱਠੀ ਰਾਹੀਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਲਈ ਆਪਣਾ ਸੁਨੇਹਾ ਭੇਜਿਆ ਹੈ। ਜੀ ਹਾਂ, ਇਹ ਚਿੱਠੀ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਪਿੰਡ ਜੱਲੂਪੁਰ ਖੇੜਾ ਵਿਖੇ ਹੋਏ ਸਮਾਗਮ ਦੌਰਾਨ ਪੜ੍ਹ ਕੇ ਸੁਣਾਈ ਗਈ। ਆਪਣੀ ਚਿੱਠੀ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਨੇ ਅੰਮ੍ਰਿਤਪਾਲ ਸਿੰਘ ਨੂੰ ਆਪਣਾ ਛੋਟਾ ਵੀਰ ਕਹਿ ਕੇ ਸੰਬੋਧਨ ਕੀਤਾ ਅਤੇ ਦਾਦੀ ਜੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਮੁੱਚੇ ਪਰਿਵਾਰ ਨਾਲ ਹਮਦਰਦੀ ਜਤਾਈ।
ਇਸ ਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਜੀ ਦੇ ਅੰਤਿਮ ਸਸਕਾਰ ਅਤੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੈਰੋਲ ਨਾ ਦਿੱਤੇ ਜਾਣ ਦੇ ਮਾਮਲੇ ‘ਤੇ ਵੀ ਸਵਾਲ ਚੁੱਕੇ। ਹਵਾਰਾ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖਾਂ ਨਾਲ ਜੋ ਸਲੂਕ ਕੀਤਾ ਜਾ ਰਿਹਾ ਹੈ, ਉਹ ਕਿਸੇ ਤੋਂ ਲੁਕਿਆ ਹੋਇਆ ਨਹੀਂ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਆਪਣੀ ਨਾਰਾਜ਼ਗੀ ਵੀ ਜ਼ਾਹਰ ਕੀਤੀ। ਇਸ ਦੇ ਨਾਲ ਹੀ ਭਾਈ ਹਵਾਰਾ ਨੇ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਸਮੁੱਚੇ ਪਰਿਵਾਰ ਨੂੰ ਅਕਾਲ ਪੁਰਖ ਦਾ ਭਾਣਾ ਮੰਨਣ ਅਤੇ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੁਨੇਹਾ ਦਿੱਤਾ। ਫਿਲਹਾਲ, ਦਾਦੀ ਜੀ ਦੇ ਭੋਗ ਮੌਕੇ ਜੇਲ੍ਹ ਵਿੱਚੋਂ ਭੇਜੀ ਗਈ ਭਾਈ ਜਗਤਾਰ ਸਿੰਘ ਹਵਾਰਾ ਦੀ ਇਹ ਚਿੱਠੀ ਸਮਾਗਮ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













