ਭਾਈ ਰੋਡੇ ਦਾ ਸਾਥੀ ਪਰਮਜੀਤ ਸਿੰਘ ਉਰਫ ਢਾਡੀ ਗ੍ਰਿਫਤਾਰ

Date:

spot_img
ਅੰਮ੍ਰਿਤਸਰ ਏਅਰਪੋਰਟ ਤੋਂ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ
ਸ੍ਰੀ ਅੰਮ੍ਰਿਤਸਰ ਸਾਹਿਬ, 5 ਦਸੰਬਰ: ਪੰਜਾਬ ਪੁਲਿਸ ਦੇ ਇੱਕ ਵਿੰਗ ਵੱਲੋਂ ਅੱਜ ਸਵੇਰੇ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਅੰਤਰਰਾਸ਼ਟਰੀ ਏਅਰਪੋਰਟ ਤੋਂ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਬਾਨੀ ਭਾਈ ਲਖਬੀਰ ਸਿੰਘ ਰੋਡੇ ਦੇ ਨਜ਼ਦੀਕੀ ਮੰਨੇ ਜਾਂਦੇ ਪਰਮਜੀਤ ਸਿੰਘ ਢਾਡੀ ਨੂੰ ਗਿਰਫਤਾਰ ਕੀਤਾ ਹੈ। ਮੂਲ ਰੂਪ ਵਿੱਚ ਇੰਗਲੈਂਡ ‘ਚ ਰਹਿਣ ਵਾਲੇ ਢਾਡੀ ਇੰਡੀਆ ਵਾਪਸ ਆਏ ਸਨ, ਜਿੱਥੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਖੁਦ ਇੱਕ ਟਵੀਟ ਰਾਹੀਂ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਦਿੱਤੀ ਹੈ।
ਉਹਨਾਂ ਦਾਅਵਾ ਕੀਤਾ ਹੈ ਕਿ ਪਰਮਜੀਤ ਸਿੰਘ ਢਾਡੀ ਅੱਤਵਾਦੀਆਂ ਨੂੰ ਫੰਡਿੰਗ ਮੁਹਈਆ ਕਰਵਾਉਣ ਅਤੇ ਹੋਰ ਕਈ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੂੰ ਲੋੜੀਦੇ ਹਨ, ਜਿਸ ਦੇ ਚਲਦੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਬਲੂ ਸਟਾਰ ਆਪਰੇਸ਼ਨ ਤੋਂ ਬਾਅਦ ਪਾਕਿਸਤਾਨ ਦੇ ਵਿੱਚ ਜਲਾਵਤਨੀ ਜ਼ਿੰਦਗੀ ਬਤੀਤ ਕਰ ਰਹੇ ਭਾਈ ਲਖਬੀਰ ਸਿੰਘ ਰੋਡੇ ਦੀ ਇੱਕ ਦਿਨ ਪਹਿਲਾਂ ਹੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਸੂਚਨਾ ਹੈ ਅਤੇ ਉੱਥੇ ਹੀ ਉਹਨਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਖੇਡਾਂ ਵਤਨ ਪੰਜਾਬ ਦੀਆਂ 2026; 5 ਸਤੰਬਰ ਨੂੰ ਬਠਿੰਡਾ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਆਗਾਜ਼

👉ਖੇਡਾਂ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਉੱਚ...