ਮਲੇਰਕੋਟਲਾ: ਭਾਨਾ ਸਿੱਧੂ ਨੂੰ ਮੋਹਾਲੀ ਦੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਮੋਹਾਲੀ ਦੀ ਅਦਾਲਤ ਨੇ ਭਾਨਾ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ। ਭਾਨਾ ਸਿੱਧੂ ਮਲੇਰਕੋਟਲਾ ਦੀ ਜੇਲ੍ਹ ‘ਚ ਬੰਦ ਸੀ ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 50 ਹਜ਼ਾਰ ਦੇ ਮੁਚਕਲੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਭਾਨਾ ਸਿੱਧੂ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸਮੂਹ ਕਿਸਾਨ ਜੱਥੇਬੰਦੀਆਂ ਅਤੇ ਇਸ ਅੰਦੋਲਨ ‘ਚ ਸ਼ਾਮਲ ਹੋਏ ਲੋਕਾਂ ਦਾ ਧੰਨਵਾਦ ਕੀਤਾ।
ਬਿਕਰਮ ਸਿੰਘ ਮਜੀਠੀਆ ਨੂੰ ਮੁੜ ਜਾਰੀ ਹੋਇਆ ਸਮਨ
ਦੱਸ ਦਈਏ ਕਿ ਭਾਨਾ ਸਿੱਧੂ ਉੱਤੇ ਲੁਧਿਆਣਾ ਤੇ ਮਲੇਰਕੋਟਲਾ ਸਹਿਤ ਪੰਜਾਬ ਪੁਲਿਸ ਵੱਲੋਂ ਚਾਰ ਕੇਸ ਦਰਜ ਕੀਤੇ ਗਏ ਸਨ। ਮੋਹਾਲੀ ਵਿੱਚ ਉਸ ਉੱਤੇ ਇੰਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੂੰ ਧਮਕਾਉਣ ਤੇ ਉਸ ਨੂੰ ਬਲੈਕਮੇਲ ਕਰਨ ਦਾ ਆਰੋਪ ਹੈ। ਇਸ ਮਾਮਲੇ ਵਿੱਚ ਉਸ ਦਾ ਭਰਾ ਅਮਨਾ ਸਿੱਧੂ ਵੀ ਆਰੋਪੀ ਹੈ। ਇਹ ਮਾਮਲਾ ਮੋਹਾਲੀ ਦੇ ਫੇਜ਼ 1 ਥਾਣੇ ਵਿੱਚ ਦਰਜ ਕੀਤਾ ਗਿਆ ਸੀ। ਇਸਤੋਂ ਇਲਾਵਾ ਕੁਝ ਦਿਨ ਪਹਿਲਾਂ ਭਾਨਾ ਸਿੱਧੂ ਨੂੰ ਰਿਹਾਅ ਕਰਵਾਉਣ ਲਈ ਵੱਖ ਵੱਖ ਜਥੇਬੰਦੀਆਂ ਵਲੋਂ ਦਿੱਤੇ ਸੱਦੇ ਤਹਿਤ ਸੰਗਰੂਰ ਵਿਖੇ ਕੀਤੇ ਇਕੱਠ ਦੇ ਮਾਮਲੇ ਵਿੱਚ ਸਿੱਧੂ ਦੇ ਪਿਊ, ਦੋ ਭੈਣਾਂ ਸਹਿਤ ਦਰਜਨਾਂ ਹੋਰ ਬਲੋਗਰਾਂ ਵਿਰੁੱਧ ਵੀ ਪਰਚੇ ਦਰਜ਼ ਕੀਤੇ ਗਏ ਹਨ।