Ludhiana News: ਸੰਭਾਵਿਤ ਤੌਰ ’ਤੇ ਅਗਲੇ ਮਹੀਨੇ ਲੁਧਿਆਣਾ ਪੱਛਮੀ ਹਲਕੇ ਦੀ ਹੋਣ ਜਾ ਰਹੀ ਉਪ ਚੋਣ ਦੇ ਲਈ ਕਾਂਗਰਸ ਪਾਰਟੀ ਨੇ ਵੀ ਆਪਣਾ ਉਮੀਦਵਾਰ ਮੈਦਾਨ ਵਿਚ ਉਤਾਰ ਦਿੱਤਾ ਹੈ। ਕਾਂਗਰਸ ਨੇ ਇਸ ਹਲਕੇ ਤੋਂ ਪੁਰਾਣੇ ਉਮੀਦਵਾਰ ਤੇ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ ਉਪਰ ਆਪਣਾ ਦਾਅ ਖੇਡਿਆ ਹੈ। ਜਦਕਿ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਮਹੀਨੇ ਹੀ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨ ਦਿੱਤਾ ਸੀ।
ਇਹ ਵੀ ਪੜ੍ਹੋ 3.50 ਲੱਖ ਰੁਪਏ ਰਿਸ਼ਵਤ ਲੈਂਦਾ ਡਾਕਟਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਇਹ ਉਪ ਚੋਣ ਲੜਣ ਦਾ ਐਲਾਨ ਕੀਤਾ ਹੈ ਜਦਕਿ ਭਾਜਪਾ ਵੱਲੋਂ ਵੀ ਪੂਰੇ ਦਮਖਮ ਨਾਲ ਇੱਥੋਂ ਚੋਣ ਲੜੀ ਜਾਣੀ ਹੈ। ਪਿਛਲੇ ਸਾਲ ਹੋਈਆਂ ਲੋਕ ਸਭਾ ਚੋਣਾਂ ਵਿਚ ਜਿਆਦਾਤਰ ਲੁਧਿਆਣਾ ਸ਼ਹਿਰੀ ਹਲਕਿਆਂ ਵਿਚੋਂ ਭਾਜਪਾ ਅੱਗੇ ਰਹੀ ਸੀ ਜਦਕਿ ਦਿਹਾਤੀ ਹਲਕਿਆਂ ਵਿਚ ਕਾਂਗਰਸ ਨੇ ਬਾਜ਼ੀ ਮਾਰੀ ਸੀ। ਪ੍ਰੰਤੂ ਹੁਣ ਉਪ ਚੋਣ ਜਿੱਤਣ ਦੇ ਲਈ ਆਪ ਵੱਲੋਂ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।