👉ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਹੋਏ ਨਤਮਸਤਕ
👉ਪੰਜਾਬ ਪ੍ਰਧਾਨ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਦੀ ਅਗਵਾਈ ਹੇਠ ਸਮੂਹ ਲੀਡਰਸ਼ਿਪ ਰਹੀ ਮੌਜੂਦ
Amritsar News: ਪੰਜਾਬ ਕਾਂਗਰਸ ਦਾ ਇੰਚਾਰਜ ਲੱਗਣ ਤੋਂ ਬਾਅਦ ਆਪਣੀ ਪਹਿਲੀ ਫੇਰੀ ‘ਤੇ ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜੇ ਕੌਮੀ ਆਗੂ ਭੁਪੇਸ਼ ਬਘੇਲ ਦਾ ਅੱਜ ਸ਼ੁੱਕਰਵਾਰ ਨੂੰ ਕਾਂਗਰਸੀਆਂ ਵੱਲੋਂ ਸ਼ਾਹੀ ਸਵਾਗਤ ਕੀਤਾ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਮੂਹ ਪਾਰਟੀ ਲੀਡਰਸ਼ਿਪ ਇੱਕਜੁੱਟ ਨਜ਼ਰ ਆਈ ਅਤੇ ਵਰਕਰਾਂ ਦੇ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ। ਏਅਰਪੋਰਟ ਰੋਡ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਪੁੱਜਣ ਤੱਕ ਥਾਂ ਥਾਂ ਕਾਂਗਰਸੀ ਵਰਕਰਾਂ ਤੇ ਆਗੂਆਂ ਵੱਲੋਂ ਫੁੱਲਾਂ ਅਤੇ ਜੋਸ਼ੀਲੇ ਨਾਅਰਿਆਂ ਦੇ ਨਾਲ ਆਪਣੇ ਕੌਮੀ ਆਗੂ ਨੂੰ ਜੀ ਆਇਆ ਕਿਹਾ ਗਿਆ।
ਇਹ ਵੀ ਪੜ੍ਹੋ ਪੰਜਾਬ ਕਾਂਗਰਸ ਵੱਲੋਂ ਪੱਟੀ ’ਚ ਰੋਸ਼ ਰੈਲੀੇ; ਇੱਕ ਮੰਚ ’ਤੇ ਇੱਕਜੁੱਟ ਦਿਖ਼ਾਈ ਦਿੱਤੀ ਕਾਂਗਰਸ ਲੀਡਰਸ਼ਿਪ
ਇਸ ਦੌਰਾਨ ਕਾਂਗਰਸੀ ਢੋਲ ਦੀ ਥਾਪ ‘ਤੇ ਭੰਗੜਾ ਪਾਉਂਦੇ ਨਜ਼ਰ ਆਏ ਅਤੇ ਉਹਨਾਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਬਘੇਲ ਦਾ ਫੁੱਲਾਂ ਦੇ ਨਾਲ ਭਰਮਾਂ ਸਵਾਗਤ ਕੀਤਾ।ਇਸ ਦੌਰਾਨ ਆਪਣੀ ਫੇਰੀ ਦੇ ਪਹਿਲੇ ਦਿਨ ਸ੍ਰੀ ਬਘੇਲ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਇਲਾਵਾ ਵੀ ਦੁਰਗਿਆਣਾ ਮੰਦਰ, ਰਾਮ ਤੀਰਥ ਅਤੇ ਜਲਿਆਂ ਵਾਲੇ ਬਾਗ ਵੀ ਗਏ ਜਿੱਥੇ ਉਹਨਾਂ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਇਸ ਤੋਂ ਇਲਾਵਾ ਉਹਨਾਂ ਪੰਜਾਬ ਦੇ ਕੋਨੇ ਕੋਨੇ ਤੋਂ ਪੁੱਜੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਵੀ ਗੱਲਬਾਤ ਕਰਦਿਆਂ ਉਹਨਾਂ ਦਾ ਉਤਸਾਹ ਵਧਾਇਆ। ਆਪਣੀ ਦੋ ਰੋਜ਼ਾ ਫੇਰੀ ਦੌਰਾਨ ਭੁਪੇਸ਼ ਬਘੇਲ ਭਲਕੇ ਚੰਡੀਗੜ੍ਹ ਕਾਂਗਰਸ ਦਫਤਰ ਵਿਖੇ ਪੁੱਜਣਗੇ, ਜਿੱਥੇ ਉਹ ਪਾਰਟੀ ਦੀ ਸੂਬਾਈ ਲੀਡਰਸ਼ਿਪ ਅਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਨਗੇ।
ਇਹ ਵੀ ਪੜ੍ਹੋ ਅਨੌਖੀ ਲੁੱਟ-ਖੋਹ; ਗੰਡਾਸੇ ਦੀ ਨੌਕ ‘ਤੇ ਕਾਰ ਖੋਹੀ, ਦੇਖੋ ਵੀਡਿਓ
ਦੱਸਣਾ ਬਣਦਾ ਹੈ ਕਿ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਹੇ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਭੁਪੇਸ਼ ਬਘੇਲ ਨੂੰ ਕੁਝ ਦਿਨ ਪਹਿਲਾਂ ਹੀ ਦਿੱਲੀ ਦੇ ਆਗੂ ਦਵਿੰਦਰ ਯਾਦਵ ਦੀ ਥਾਂ ਇਹ ਜਿੰਮੇਵਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਤੋਂ ਇਲਾਵਾ ਸਥਾਨਕ ਚੋਣਾਂ ਦੇ ਵਿੱਚ ਕਾਂਗਰਸ ਪਾਰਟੀ ਦੀ ਵਧੀਆ ਪਰਫਾਰਮੈਂਸ ਰਹੀ ਹੈ ਅਤੇ ਪਾਰਟੀ ਦੀ ਕੌਮੀ ਲੀਡਰਸ਼ਿਪ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਵਿੱਚ ਮੁੜ ਕਾਂਗਰਸ ਦੀ ਵਾਪਸੀ ਦੀਆਂ ਭਾਰੀ ਉਮੀਦਾਂ ਹਨ। ਜਿਸ ਦੇ ਚਲਦੇ ਦੇਸ਼ ਦੇ ਸੀਨੀਅਰ ਲੀਡਰਾਂ ਵਿੱਚ ਸਵਾਰ ਭੁਪੇਸ਼ ਬਘੇਲ ਨੂੰ ਪੰਜਾਬ ਦੀ ਜਿੰਮੇਵਾਰੀ ਦਿੱਤੀ ਗਈ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


