Kapurthala News: Bibi Jagir Kaur; ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੀ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ ਸਮਾਂ ਪ੍ਰਧਾਨ ਰਹੇ ਬੀਬੀ ਜੰਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵਾਪਸੀ ਇੱਕ ਵਾਰ ਟਲ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਬੀਬੀ ਜੰਗੀਰ ਕੌਰ ਦੇ ਅਕਾਲੀ ਦਲ ਵਿੱਚ ਮੁੜ ਸ਼ਾਮਿਲ ਹੋਣ ਦੀਆਂ ਵੱਡੀਆਂ ਚਰਚਾਵਾਂ ਸਨ ਅਤੇ ਖੁਦ ਬੀਬੀ ਜੰਗੀਰ ਕੌਰ ਨੇ ਵੀ ਇਸ ਸਬੰਧੀ ਕਈ ਮੀਡੀਆ ਚੈਨਲਾਂ ਨਾਲ ਗੱਲਬਾਤ ਕਰਦਿਆਂ ਇਸ਼ਾਰਾ ਕੀਤਾ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 13 ਨਵੰਬਰ ਨੂੰ ਬੇਗੋਵਾਲ ਵਿਖੇ ਇੱਕ ਵੱਡਾ ਪ੍ਰੋਗਰਾਮ ਰੱਖਿਆ ਗਿਆ ਸੀ, ਜਿਸ ਦੇ ਵਿੱਚ ਬੀਬੀ ਜੰਗੀਰ ਕੌਰ ਅਤੇ ਉਹਨਾਂ ਦੇ ਸਮਰਥਕਾਂ ਵੱਲੋਂ ਮੁੜ ਘਰ ਵਾਪਸੀ ਕੀਤੀ ਜਾਣੀ ਸੀ। ਪ੍ਰੰਤੂ ਹੁਣ ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਵੱਲੋਂ ਭਲਕੇ ਬੇਗੋਵਾਲ ਦਾ ਰੱਖਿਆ ਹੋਇਆ ਪ੍ਰੋਗਰਾਮ ਇੱਕ ਵਾਰ ਟਾਲ ਦਿੱਤਾ ਹੈ। ਦੱਸਿਆ ਜਾ ਰਿਹਾ ਕਿ ਭਲਕੇ ਸੁਖਬੀਰ ਸਿੰਘ ਬਾਦਲ ਦੇ ਅਚਾਨਕ ਦਿੱਲੀ ਵਿੱਚ ਕੁਝ ਰੁਝੇਵੇ ਬਣ ਗਏ ਹਨ, ਜਿਸ ਕਾਰਨ ਉਹ ਹੁਣ ਇੱਥੇ ਨਹੀਂ ਪੁੱਜ ਰਹੇ।

ਇਹ ਵੀ ਪੜ੍ਹੋ 👉Bathinda ਦੀ ਨਵੀਂ ਰਿੰਗ ਰੋਡ ‘ਤੇ ਕੈਂਟ ਕੋਲ ਬਣੀਆਂ ਨਜਾਇਜ਼ ਉਸਾਰੀਆਂ ‘ਤੇ ਚੱਲਿਆ ਨਿਗਮ ਦਾ ਬੁਲਡੋਜ਼ਰ
ਖੁਦ ਬੀਬੀ ਜੰਗੀਰ ਕੌਰ ਨੇ ਵੀ ਆਪਣੇ ਫੇਸਬੁੱਕ ਪੇਜ ‘ਤੇ ਇੱਕ ਪੋਸਟ ਪਾ ਕੇ ਇਸਦੀ ਪੁਸ਼ਟੀ ਕੀਤੀ ਹੈ। ਉਹਨਾਂ ਕਿਹਾ ਹੈ ਕਿ ਹੁਣ ਇਹ ਪ੍ਰੋਗਰਾਮ ਅੱਗੇ ਕੀਤਾ ਜਾਂਦਾ ਹੈ ਅਤੇ ਅਗਲੇ ਪ੍ਰੋਗਰਾਮ ਬਾਰੇ ਜਲਦੀ ਹੀ ਸਾਰੇ ਸਮਰਥਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਬੀਬੀ ਜੰਗੀਰ ਕੌਰ ਦੀ ਇਸ ਪੋਸਟ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਦੱਸਣਾ ਬਣਦਾ ਹੈ ਕਿ ਦੋ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤੀ ਦੀ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਵੀ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਬੀਬੀ ਜੰਗੀਰ ਕੌਰ ਦਾ ਨਾਮ ਲੈ ਕੇ ਕਈ ਸਿਆਸੀ ਵਿਅੰਗ ਕਸੇ ਗਏ ਸਨ। ਚਰਚਾ ਇਹ ਵੀ ਸੀ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਬਦਲੇ ਬੀਬੀ ਜੰਗੀਰ ਕੌਰ ਨੂੰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਜਾਵੇਗਾ। ਦੱਸਣਾ ਬਣਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਅਤੇ ਕਾਰਜਕਾਰਨੀ ਦੀ ਚੋਣ 20 ਨਵੰਬਰ ਨੂੰ ਹੁਣ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













