Bibi Jangir Kaur ਨੇ ਮੁੜ ਕੀਤੀ ਅਕਾਲੀ ਦਲ ਵਿਚ ‘ਘਰ ਵਾਪਸੀ’; Sukhbir Badal ਨੇ ਕੀਤਾ ਸਵਾਗਤ

Date:

spot_img

Kapurthala News: ਅਕਾਲੀ ਦਲ(ਪੁਨਰ ਸੁਰਜੀਤੀ) ਤੋਂ ਕਿਨਾਰਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਅੱਜ ਐਤਵਾਰ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਾਪਸੀ ਕਰ ਲਈ। ਇਸ ਮੌਕੇ ਵਿਸ਼ੇਸ ਤੌਰ ‘ਤੇ ਪੁੱਜੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਕਈ ਅਕਾਲੀ ਦਲ ਆਗੂ ਅਤੇ ਸਮਰਥਕ ਮੌਜੂਦ ਸਨ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਪ੍ਰੋ ਪ੍ਰੇਮ ਸਿੰਘ ਚੰਦੂਮਾਜ਼ਰਾ ਨੇ ਵੀ ਆਪਣੇ ਪੁੱਤਰ ਸਮੇਤ ਅਕਾਲੀ ਦਲ ਵਿਚ ਸਮੂਲੀਅਤ ਕਰ ਲਈ ਸੀ। ਉਨ੍ਹਾਂ ਤੋਂ ਬਾਅਦ ਬੀਬੀ ਜਗੀਰ ਕੌਰ ਦੀ ਵਾਪਸੀ ਨੂੰ ਦੋਆਬਾ ਦੀ ਰਾਜਨੀਤੀ ਦੇ ਸੰਦਰਭ ਵਿੱਚ ਮਹੱਤਵਪੂਰਨ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ 👉ਰਾਜਸਥਾਨ ‘ਚ ਰੇਲਵੇ ਟ੍ਰੈਕ ‘ਤੇ ਹੋਏ ਧਮਾਕੇ ਦੇ ਮਾਮਲੇ ਵਿਚ ਪੰਜਾਬੀ ‘ਮੁੰਡਾ-ਕੁੜੀ’ ਗ੍ਰਿਫਤਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਰਹਿਣ ਤੋਂ ਇਲਾਵਾ ਪੰਜਾਬ ਸਰਕਾਰ ਵਿੱਚ ਮੰਤਰੀ ਵਜੋਂ ਵੀ ਸੇਵਾ ਨਿਭਾ ਚੁੱਕੇ ਬੀਬੀ ਜੰਗੀਰ ਕੌਰ ਨੂੰ ਨਵੰਬਰ 2022 ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸਨੇ ਪਾਰਟੀ ਦੇ ਅਧਿਕਾਰਤ ਉਮੀਦਵਾਰ ਵਿਰੁੱਧ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜੀ ਸੀ। ਜਿਸਤੋਂ ਬਾਅਦ ਉਹ ਮਾਰਚ 2024 ਵਿੱਚ ਅਕਾਲੀ ਦਲ ਵਿੱਚ ਦੁਬਾਰਾ ਸ਼ਾਮਲ ਹੋ ਗਈ ਪ੍ਰੰਤਜ਼ ਮੁੜ ਅਗਸਤ 2025 ਵਿੱਚ ਅਕਾਲੀ ਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਨਾਲ ਜੁੜ ਗਏ ਸਨ। ਇਸ ਮੌਕੇ ਬੀਬੀ ਜੰਗੀਰ ਕੌਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਹਲਕੇ ਦਾ ਵਿਕਾਸ ਅਕਾਲੀ ਸਰਕਾਰ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਹੋਇਆ ਹੈ। ਆਪਣੇ ਸੰਬੋਧਨ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੀਬੀ ਜੰਗੀਰ ਕੌਰ ਦਾ ਸਵਾਗਤ ਕਰਦਿਆਂ ਕਿਹਾ ਕਿ ਇਸਦੇ ਨਾਲ ਦੋਆਬਾ ਵਿੱਚ ਪਾਰਟੀ ਮਜ਼ਬੂਤ ​​ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...