Kapurthala News : ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਤੋਂ ਬਾਅਦ ਹੁਣ ਬੀਬੀ ਜੰਗੀਰ ਕੌਰ (Bibi Jangir Kaur) ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਨ ਜਾ ਰਹੇ ਹਨ। ਇਸ ਸਬੰਧ ਵਿੱਚ ਆਗਾਮੀ 13 ਨਵੰਬਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਬੈਗੋਵਾਲ ਵਿੱਚ ਇੱਕ ਵੱਡਾ ਸਮਾਗਮ ਕੀਤਾ ਜਾ ਰਿਹਾ। ਜਿਸਦੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਪੁੱਜ ਰਹੇ ਹਨ। ਸੂਤਰਾਂ ਮੁਤਾਬਕ ਉਕਤ ਦਿਨ ਬੀਬੀ ਜਗੀਰ ਕੌਰ ਅਤੇ ਹਲਕਾ ਬੇਗੋਵਾਲ ਨਾਲ ਸੰਬੰਧਿਤ ਉਹਨਾਂ ਦੇ ਵਿੱਚ ਵੱਡੀ ਗਿਣਤੀ ਵਿੱਚ ਸਮਰਥਕ ਅਕਾਲੀ ਦਲ ਵਿੱਚ ਮੁੜ ਸ਼ਾਮਿਲ ਹੋ ਜਾਣਗੇ ।
ਇਹ ਵੀ ਪੜ੍ਹੋ 👉ਦੀਵਾਲੀ ਦੀ ਰਾਤ ਨੂੰ ਪੰਜਾਬ ‘ਚ ਪਰਾਲੀ ਨੂੰ ਅੱ*ਗ ਲੱਗਣ ਦੀਆਂ ਘਟਨਾਵਾਂ ‘ਚ ਰਿਕਾਰਡ ਤੋੜ ਵਾਧਾ!
ਵੱਡੀ ਗੱਲ ਇਹ ਵੀ ਹੈ ਕਿ ਆਗਾਮੀ 20 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਹੋਣ ਜਾ ਰਹੀ ਹੈ ਤੇ ਇਸ ਚੋਣ ਤੋਂ ਪਹਿਲਾਂ ਬੀਬੀ ਜਗੀਰ ਕੌਰ, ਜੋ ਕਿ ਲੰਮਾ ਸਮਾਂ ਇਸ ਸੰਸਥਾ ਦੇ ਪ੍ਰਧਾਨ ਰਹੇ ਹਨ, ਮੁੜ ਘਰ ਵਾਪਸੀ ਕਰ ਰਹੇ ਹਨ। ਵੱਡੀ ਚਰਚਾ ਇਹ ਵੀ ਹੈ ਕਿ ਅਕਾਲੀ ਦਲ ਬਾਦਲ ਉਹਨਾਂ ਨੂੰ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਜਗ੍ਹਾ ਮੁੜ ਪੁਰਾਣੀ ਜਿੰਮੇਵਾਰੀ ਦੇ ਸਕਦਾ ਹੈ। ਆਪਣੀ ਘਰ ਵਾਪਸੀ ਬਾਰੇ ਇੱਕ ਨਿੱਜੀ ਮੀਡੀਆ ਚੈਨਲ ਦੇ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਇਸਦੀ ਪੁਸ਼ਟੀ ਕੀਤੀ ਹੈ। ਉਹਨਾਂ ਇਹ ਵੀ ਦਾਅਵਾ ਕੀਤਾ ਹੈ ਕਿ ਉਸਦੇ ਵੱਲੋਂ ਕਦੇ ਵੀ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨਾ ਮਨਜ਼ੂਰ ਹੋਣ ਬਾਰੇ ਕੁਝ ਨਹੀਂ ਕਿਹਾ ਗਿਆ। ਬਲਕਿ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਕੁਝ ਸਧਾਰਾਂ ਦੀ ਲੋੜ ਹੈ, ਜਿਸ ਦੇ ਬਾਰੇ ਉਹ ਵਿੱਚ ਬੈਠ ਕੇ ਹੀ ਗੱਲਬਾਤ ਕਰ ਸਕਦੇ ਹਨ।
ਇਹ ਵੀ ਪੜ੍ਹੋ 👉ਦੀਵਾਲੀ ਮੌਕੇ ਚੱਲੀਆਂ ਗੋ*ਲੀ*ਆਂ; ਇੱਕ ਨੌਜਵਾਨ ਦੀ ਮੌ/ਤ, ਮੌਕੇ ‘ਤੇ ਪੁੱਜਿਆ ASI ਵੀ ਹੋਇਆ ਜ਼/ਖ਼/ਮੀ
ਗੌਰਤਲਬ ਹੈ ਕਿ ਹਾਲੇ ਕੁਝ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤੀ ਦਾ ਗਠਨ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਆਪਣੇ ਸਾਬਕਾ ਵਿਧਾਇਕ ਪੁੱਤਰ ਨਾਲ ਮੁੜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਸਨ। ਜਦਕਿ ਅਕਾਲੀ ਦਲ ਬਾਦਲ ਵਿੱਚੋਂ ਹੀ ਵੱਖਰੇ ਹੋਏ ਪੁਨਰ ਸੁਰਜੀਤੀ ਵਿੱਚੋਂ ਕਈ ਆਗੂ ਇਧਰ ਉਧਰ ਹੋ ਗਏ ਹਨ। ਸੰਭਾਵਨਾ ਇਹ ਵੀ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਕੁਝ ਮਹੀਨਿਆਂ ਬਾਅਦ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਚੋਣ ਗਠਜੋੜ ਹੋ ਸਕਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













