ਬੀਬੀ ਜੰਗੀਰ ਕੌਰ ਸੁਖਬੀਰ ਬਾਦਲ ਦੀ ਹਾਜ਼ਰੀ ’ਚ ਅੱਜ ਕਰਨਗੇ ਘਰ ਵਾਪਸੀ

Date:

spot_img

ਕਪੂਰਥਲਾ, 14 ਮਾਰਚ: ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਵੱਖ ਹੋਈ ਬੀਬੀ ਜੰਗੀਰ ਕੌਰ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰਨਗੇ। ਉਨ੍ਹਾਂ ਨੂੰ ਮੁੜ ਅਕਾਲੀ ਦਲ ਵਿਚ ਸਰਗਰਮ ਕਰਨ ਦੇ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਬੈਗੋਵਾਲ ਵਿਖੇ ਪੁੱਜ ਰਹੇ ਹਨ। ਇਸਦੀ ਪੁਸ਼ਟੀ ਅਕਾਲੀ ਦਲ ਦੇ ਵੱਡੇ ਆਗੂਆਂ ਨੇ ਕੀਤੀ ਹੈ। ਦਸਣਾ ਬਣਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਢਸਾ ਦੇ ਅਕਾਲੀ ਦਲ ਵਿਚ ਸਮੂਲੀਅਤ ਤੋਂ ਬਾਅਦ ਬੀਬੀ ਜੰਗੀਰ ਕੌਰ ਦੂਜੀ ਵੱਡੀ ਲੀਡਰ ਹਨ,

ਪਟਿਆਲਾ ਤੋਂ ਕਾਂਗਰਸ ਦੇ MP ਪਰਨੀਤ ਕੌਰ ਅੱਜ ਫੜਣਗੇ ਭਾਜਪਾ ਦਾ ਪੱਲਾ

ਜੋ ਅਕਾਲੀ ਦਲ ਨਾਲ ਮੁੜ ਜੁੜ ਰਹੇ ਹਨ। ਦਸਣਾ ਬਣਦਾ ਹੈ ਕਿ ਬੀਬੀ ਜੰਗੀਰ ਕੌਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਦਾਅਵੇਦਾਰ ਸਨ ਪ੍ਰੰਤੂ ਅਕਾਲੀ ਦਲ ਨੇ ਉਨ੍ਹਾਂ ਦੀ ਥਾਂ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਦਾ ਉਮੀਦਵਾਰ ਬਣਾ ਦਿੱਤਾ ਸੀ। ਇਸਦੇ ਨਾਲ ਹੀ ਅਕਾਲੀ ਦਲ ਦੀ ਅਨੁਸਾਸਨੀ ਕਮੇਟੀ ਨੇ ਬੀਬੀ ਨੂੰ ਬਾਹਰ ਦਾ ਰਾਸਤਾ ਵਿਖਾ ਦਿੱਤਾ ਸੀ। ਹੁਣ ਐਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਆਗੂਆਂ ਦੀ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤੀ ਮਿਲਣੀ ਯਕੀਨੀ ਹੈ।

 

spot_img
spot_img

Share post:

Popular

More like this
Related