Mukatsar News:ਪੰਜਾਬ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵੱਢੀਖੋਰੀ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਮੁਅੱਤਲ ਕਰ ਦਿੱਤਾ ਹੈ।ਪੰਜਾਬ ਸਰਕਾਰ ਨੇ ਮੁਅਤਲ ਕੀਤੇ ਡਿਪਟੀ ਕਮਿਸ਼ਨਰ ਦੀ ਥਾਂ ‘ਤੇ ਹੁਣ 2015 ਬੈਚ ਦੇ IAS ਅਭਿਜੀਤ ਕਪਲਿਸ਼ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਤੈਨਾਤ ਕੀਤਾ ਹੈ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਨੁਸਾਰ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਸਾਰੇ ਅਧਿਕਾਰੀਆਂ ਨੂੰ ਵਿਸਤਾਰ ਨਾਲ ਹਦਾਇਤਾਂ ਜਾਰੀ ਕੀਤੀਆਂ ਸਨ।
ਇਹ ਵੀ ਪੜ੍ਹੋ Punjab Vigilance ਦਾ DGP ਬਦਲਿਆਂ, Varinder Kumar ਦੀ ਥਾਂ ਇਸ ਅਧਿਕਾਰੀ ਨੂੰ ਦਿੱਤੀ ਜਿੰਮੇਵਾਰੀ
ਇਨ੍ਹਾਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਹੋਰ ਜ਼ਿਆਦਾ ਜਵਾਬਦੇਹ ਤੇ ਕਾਰਜ ਕੁਸ਼ਲ ਬਣਾਉਣ ਲਈ ਹਰੇਕ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ, ਐਸ.ਪੀ., ਡੀ.ਐਸ.ਪੀ., ਐਸ.ਐਚ.ਓ. ਅਤੇ ਹੋਰ ਫੀਲਡ ਅਧਿਕਾਰੀਆਂ/ਮੁਲਾਜ਼ਮਾਂ ਬਾਰੇ ਨਾ ਸਿਰਫ਼ ਆਮ ਲੋਕਾਂ ਤੋਂ, ਸਗੋਂ ਚੁਣੇ ਹੋਏ ਨੁਮਾਇੰਦਿਆਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਤੋਂ ਫੀਡਬੈਕ ਵੀ ਲਿਆ ਜਾਵੇਗਾ। ਇਹ ਆਦੇਸ਼ ਵੀ ਦਿੱਤੇ ਗਏ ਸਨ ਕਿ ਫੀਡਬੈਕ ਮੁਤਾਬਕ ਅਫਸਰਾਂ ਲਈ ਆਪਣੇ-ਆਪ ਇਨਾਮ ਅਤੇ ਸਜ਼ਾਵਾਂ ਤੈਅ ਹੋਣਗੀਆਂ।
ਇਸੇ ਤਰ੍ਹਾਂ ਲੋਕਾਂ ਦੇ ਫੀਡਬੈਕ ਦੇ ਆਧਾਰ ‘ਤੇ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਸੂਬਾ ਸਰਕਾਰ ਨੂੰ ਡਿਪਟੀ ਕਮਿਸ਼ਨਰ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਗੰਭੀਰ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਅਧਿਕਾਰੀ ਖ਼ਿਲਾਫ਼ ਡੂੰਘਾਈ ਨਾਲ ਜਾਂਚ ਕੀਤੀ ਗਈ। ਮੁੱਢਲੀ ਜਾਂਚ ਦੇ ਆਧਾਰ ‘ਤੇ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ CM Mann ਦੀ ਨਵ-ਨਿਯੁਕਤ PCS ਅਫ਼ਸਰਾਂ ਨੂੰ ਨਸੀਹਤ;ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ
ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਜਾਂਚ ਦਾ ਹੁਕਮ ਦੇ ਦਿੱਤਾ ਗਿਆ ਹੈ। ਇਹ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ। ਜ਼ਿਕਰਯੋਗ ਹੈ ਕਿ 2016 ਬੈਚ ਦੇ ਆਈਏਐਸ ਅਫਸਰ ਰਾਜ਼ੇਸ਼ ਤ੍ਰਿਪਾਠੀ ਪਿਛਲੇ ਸਾਲ ਹੀ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਤੈਨਾਤ ਕੀਤੇ ਗਏ ਸਨ। ਜਦੋਂ ਕਿ ਇਸ ਤੋਂ ਪਹਿਲਾਂ ਉਹ ਮਾਲ ਵਿਭਾਗ ਦੇ ਵਿੱਚ ਐਡੀਸ਼ਨਲ ਸਕੱਤਰ ਦੇ ਤੌਰ ਤੇ ਤੈਨਾਤ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।