ਵਿਰੋਧੀ ਧਿਰ ਨੇ ਭਾਜਪਾ ‘ਤੇ ਲਗਾਏ ਸਿਆਸੀ ਰੰਜ਼ਿਸ਼ ਤਹਿਤ ਕਾਰਵਾਈ ਦੇ ਦੋਸ਼
ਸੋਨੀਪਤ, 20 ਜੁਲਾਈ: ਪਿਛਲੇ ਕੁਝ ਸਮੇਂ ਤੋਂ ਆਪਣੀਆਂ ਵਧੀਆ ਹੋਈਆਂ ਗਤੀਵਿਧੀਆਂ ਕਾਰਨ ਦੇਸ਼ ਭਰ ਵਿੱਚ ਚਰਚਾ ‘ਚ ਆਈ ਇਨਫੋਰਸਮੈਂਟ ਡਾਇਰੈਕਟੋਰੇਟ(ਈਡੀ) ਦੇ ਵੱਲੋਂ ਅੱਜ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਈਡੀ ਦੀ ਟੀਮ ਵੱਲੋਂ ਸਥਾਨਕ ਕਾਂਗਰਸੀ ਵਿਧਾਇਕ ਸੁਰੇਂਦਰ ਪਵਾਰ ਨੂੰ ਕਥਿਤ ਨਜਾਇਜ਼ ਮਾਈਨਿੰਗ ਦੇ ਦੋਸ਼ਾਂ ਹੇਠ ਹਿਰਾਸਤ ਦੇ ਵਿੱਚ ਲਿਆ ਗਿਆ ਹੈ। ਪਤਾ ਚੱਲਿਆ ਹੈ ਇਸ ਕੇਸ ਦੇ ਵਿੱਚ ਈਡੀ ਨੇ ਵਿਧਾਇਕ ਦੇ ਪੁੱਤਰ ਲਲਿਤ ਪਵਾਰ ਨੂੰ ਵੀ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਸੁਰੇਂਦਰ ਪਵਾਰ ਪਿਛਲੇ ਸਮਿਆਂ ਦੌਰਾਨ ਮਾਈਨਿੰਗ ਦੇ ਵੱਡੇ ਕਾਰੋਬਾਰੀ ਰਹੇ ਹਨ।
ਹਿਮਾਚਲ ’ਚ ਕੁੜੀ ਨੂੰ ਲੁੱਟਣ ਦੀ ਕੋਸ਼ਿਸ਼ ‘ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫਤਾਰ
ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਸਾਲ 2013 ਤੋਂ ਪਹਿਲਾਂ ਕਾਂਗਰਸ ਸਰਕਾਰ ਦੇ ਸਮੇਂ ਦਾ ਹੈ ਅਤੇ ਇਸ ਦੀ ਸ਼ਿਕਾਇਤ ਮਿਲਣ ‘ਤੇ ਈਡੀ ਵੱਲੋਂ ਜਾਂਚ ਕੀਤੀ ਗਈ ਸੀ। ਕੁਝ ਸਮਾਂ ਪਹਿਲਾਂ ਹੀ ਈਡੀ ਦੇ ਵੱਲੋਂ ਕਾਂਗਰਸੀ ਵਿਧਾਇਕ ਦੇ ਦਫਤਰ ਤੇ ਸੋਨੀਪਤ ਦੇ 15 ਸੈਕਟਰ ਵਿੱਚ ਸਥਿਤ ਰਿਹਾਇਸ਼ ‘ਚ ਵੀ ਛਾਪੇਮਾਰੀ ਕੀਤੀ ਗਈ ਸੀ। ਉਧਰ ਕਾਂਗਰਸ ਪਾਰਟੀ ਨੇ ਦੋਸ਼ ਲਾਇਆ ਹੈ ਕਿ ਮੋਦੀ ਸਰਕਾਰ ਦੇ ਵੱਲੋਂ ਈਡੀ ਅਤੇ ਹੋਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਇਸ ਐਕਸ਼ਨ ਉਪਰ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਹੁਣ ਜਦ ਕੁਝ ਹੀ ਮਹੀਨਿਆਂ ਬਾਅਦ ਹਰਿਆਣਾ ਦੇ ਵਿੱਚ ਆਮ ਚੋਣਾਂ ਹੋਣ ਜਾ ਰਹੀਆਂ ਹਨ ਤਾਂ ਈਡੀ ਦੀ ਇਹ ਕਾਰਵਾਈ ਵਿਰੋਧੀਆਂ ਨੂੰ ਦਬਾਉਣ ਦੀ ਨੀਤੀ ਦੇ ਨਾਲ ਕੀਤੀ ਜਾ ਰਹੀ ਹੈ ਪ੍ਰੰਤੂ ਲੋਕ ਭਾਜਪਾ ਨੂੰ ਇਸਦਾ ਚੋਣਾਂ ਦੇ ਵਿੱਚ ਮੂੰਹ ਤੋੜਵਾਂ ਜਵਾਬ ਦੇਣਗੇ।