Akali Dal ਨੂੰ ਵੱਡਾ ਝਟਕਾ—40 ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Date:

spot_img

👉ਪਿੰਡ ਬੋਦੀ ਵਾਲਾ ਖੜਕ ਸਿੰਘ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਿਰੋਪੇ ਪਾ ਕੇ ਕੀਤਾ ਸਵਾਗਤ
Sri Mukatsar Sahib News: ਪਿੰਡ ਬੋਦੀ ਵਾਲਾ ਖੜਕ ਸਿੰਘ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਟਕਸਾਲੀ ਅਕਾਲੀ ਆਗੂ ਗੁਰਮੀਤ ਸਿੰਘ, ਸੁਖਮੰਦਰ ਸਿੰਘ,ਸਾਬਕਾ ਮੈਂਬਰ ਪ੍ਰਤਾਪ ਸਿੰਘ, ਮੰਗਾ ਸਿੰਘ,ਗੋਰਾ ਸਿੰਘ,ਜਰਨੈਲ ਸਿੰਘ,ਸੁਖਦੇਵ ਸਿੰਘ,ਅਮਨ ਸਿੰਘ, ਕੁਲਵਿੰਦਰ ਸਿੰਘ,ਸੀਰਾ ਸਿੰਘ ਸਣੇ 40 ਪਰਿਵਾਰਾਂ ਨੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਸਿਰੋਪੇ ਪਾ ਕੇ ਪਾਰਟੀ ਵਿੱਚ ਜੀ ਆਇਆਂ ਆਖਿਆ।ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਿਆਸਤ ਨੂੰ ਅਕਸਰ ਪਰਚਿਆਂ ਅਤੇ ਦਬਾਅ ਦੀ ਸਿਆਸਤ ਤੱਕ ਸੀਮਤ ਰੱਖਿਆ ਗਿਆ, ਪਰ ਉਨ੍ਹਾਂ ਵੱਲੋਂ ਆਪਣੇ ਸਿਆਸੀ ਜੀਵਨ ਦੌਰਾਨ ਕਦੇ ਵੀ ਕਿਸੇ ਵਿਅਕਤੀ ਖ਼ਿਲਾਫ਼ ਨਾਜਾਇਜ਼ ਪਰਚਾ ਦਰਜ ਕਰਵਾਉਣ ਦੀ ਸਿਆਸਤ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ  Punjab Police ਨੂੰ ਮਿਲੀ ਵੱਡੀ ਸਫ਼ਲਤਾ; ਨਾਮੀਂ ਭਗੋੜਾ ਗੈਂਗਸਟਰ ਯੂਰਪ ਤੋਂ ਵਾਪਸ ਲਿਆਂਦਾ

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਮਾਮਲਿਆਂ ਨੂੰ ਵਧਾਉਣ ਦੀ ਬਜਾਏ ਗੱਲਬਾਤ ਅਤੇ ਸੂਝ-ਬੂਝ ਨਾਲ ਮਸਲਿਆਂ ਨੂੰ ਸੁਲਝਾਇਆ ਜਾਵੇ ਅਤੇ ਲੋਕਾਂ ਨੂੰ ਇਨਸਾਫ਼ ਤੇ ਸਤਿਕਾਰ ਮਿਲੇ।ਉਨ੍ਹਾਂ ਕਿਹਾ ਕਿ ਅੱਜ ਲੋਕ ਰਵਾਇਤੀ ਪਾਰਟੀਆਂ ਦੀ ਸਿਆਸਤ ਤੋਂ ਉਕਤਾ ਕੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨਾਲ ਜੁੜ ਰਹੇ ਹਨ। ਮਾਨ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ, ਬੁਨਿਆਦੀ ਢਾਂਚੇ ਅਤੇ ਕਿਸਾਨੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਬਿਨਾਂ ਸਿਫ਼ਾਰਸ਼ ਅਤੇ ਬਿਨਾਂ ਰਿਸ਼ਵਤ ਸਰਕਾਰੀ ਨੌਕਰੀਆਂ ਦੇਣ, ਸਿੱਖਿਆ ਦੇ ਖੇਤਰ ਵਿੱਚ ਸੁਧਾਰ, ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ, ਨਹਿਰਾਂ-ਸੂਇਆਂ ਅਤੇ ਕੱਸੀਆਂ ਨੂੰ ਪੱਕਾ ਕਰਨਾ, ਵਾਟਰ ਵਰਕਸਾਂ ਦੇ ਕੰਮ, ਛੱਪੜਾਂ ਦੀ ਸਫ਼ਾਈ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਵਰਗੇ ਕਈ ਲੋਕ ਪੱਖੀ ਕੰਮ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ  Bathinda Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ 12 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਡਰੱਗ ਮਨੀ ਸਮੇਤ 1 ਕਾਬੂ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਸਿਆਸਤ ਨੂੰ ਲੋਕ ਸੇਵਾ ਦਾ ਮਾਧਿਅਮ ਬਣਾਉਣਾ ਹੈ।ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਨੇ ਉਨ੍ਹਾਂ ਦੇ ਮਨ ਵਿੱਚ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਕੀਤਾ ਹੈ।ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਹਰੇਕ ਵਰਕਰ ਨੂੰ ਪੂਰਾ ਮਾਣ-ਸਨਮਾਨ ਅਤੇ ਬਣਦਾ ਹੱਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣੇਗੀ ਅਤੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਆਉਣ ਵਾਲੇ ਸਮੇਂ ਵਿੱਚ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।ਇਸ ਮੌਕੇ ਹਰਕੇਵਲ ਸਿੰਘ ਬੋਦੀ ਵਾਲਾ, ਆਤਮਾ ਸਿੰਘ, ਗੁਰਜੀਤ ਸਿੰਘ ਸੇਖੋਂ, ਜਸਵਿੰਦਰ ਸਿੰਘ,ਸੁਰਜੀਤ ਸਿੰਘ ਚੇਅਰਮੈਨ,ਭਿੰਦਰ ਸਿੰਘ,ਵਿਜੈ ਭੁੱਲਰ,ਅਮਰਜੀਤ ਸਿੰਘ ਆਲਮਵਾਲਾ ਸਮੇਤ ਹੋਰ ਪਤਵੰਤੇ ਅਤੇ ਪਾਰਟੀ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਖੇਡਾਂ ਦੇ ਮੈਦਾਨਾਂ ਰਾਹੀਂ ਪੰਜਾਬ ਨੂੰ ਮੁੜ ਰੰਗਲਾ ਤੇ ਮਜ਼ਬੂਤ ਬਣਾ ਰਹੀ ਹੈ ਭਗਵੰਤ ਸਿੰਘ ਮਾਨ ਸਰਕਾਰ: ਕੁਲਵੰਤ ਸਿੰਘ

👉‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਮੋਹਾਲੀ ਵਿੱਚ ਜੋਸ਼ੋ-ਖਰੋਸ਼...

CM Nayab Singh Saini की अध्यक्षता में हुई जिला लोक संपर्क एवं कष्ट निवारण समिति की बैठक

👉बैठक में 13 परिवादों का मौके पर किया गया...

प्रधानमंत्री नरेंद्र मोदी के नेतृत्व में देश कर रहा हैं निरंतर प्रगति: मुख्यमंत्री नायब सिंह सैनी

सिरसा में पत्रकारों से बातचीत में मुख्यमंत्री ने कहा:...