WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੋਗਾ

ਅਕਾਲੀ ਦਲ ਤੇ ਭਾਜਪਾ ਨੂੰ ਵੱਡਾ ਝਟਕਾ, ਮੋਗਾ ਵਿੱਚ ’ਆਪ’ ਹੋਈ ਮਜ਼ਬੂਤ

ਅਕਾਲੀ ਦਲ ਦੇ ਮੋਗਾ ਤੋਂ ਜਿਲ੍ਹਾ ਪ੍ਰਧਾਨ (ਸ਼ਹਿਰੀ) ਪ੍ਰੇਮ ਚੰਦ ਆਪਣੇ ਕੇਡਰ ਸਮੇਤ ਆਪ ਚ ਸ਼ਾਮਲ
ਚੰਡੀਗੜ੍ਹ, 9 ਅਪ੍ਰੈਲ: ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ, ਜਦੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਦੇ ਕਈ ਨੇਤਾ ’ਆਪ’ ਵਿੱਚ ਸ਼ਾਮਲ ਹੋ ਗਏ। ਮੋਗਾ ਤੋਂ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਆਪਣੇ ਕੇਡਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੀ ਰਣਨੀਤੀ ਨੂੰ ਲੈਕੇ ਕੀਤੀ ਅਹਿਮ ਮੀਟਿੰਗ

ਉਹ ਮੋਗਾ ਵਿੱਚ 6 ਵਾਰ ਨਗਰ ਕੌਂਸਲਰ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਰਹਿ ਚੁੱਕੇ ਹਨ। ਉਨ੍ਹਾਂ ਦੇ ਨਾਲ ਸੰਜੀਵ ਕੁਮਾਰ ਨਰੂਲਾ (ਜਨਰਲ ਸੈਕਤਰ ਪੰਜਾਬ, ਅਕਾਲੀ ਦਲ), ਜਲੌਰ ਸਿੰਘ ਗਿੱਲ (ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਮੋਗਾ ਅਕਾਲੀ ਦਲ), ਰਾਜਵੀਰ ਸਿੰਘ ਅਰੋੜਾ (ਮੀਤ ਪ੍ਰਧਾਨ ਜ਼ਿਲ੍ਹਾ ਮੋਗਾ ਅਕਾਲੀ ਦਲ), ਮਨੋਹਰ ਲਾਲ (ਮੀਤ ਪ੍ਰਧਾਨ ਮੋਗਾ ਅਕਾਲੀ ਦਲ) ਅਤੇ ਕਮਲਦੀਪ ਬਹਿਲ (ਅਕਾਲੀ ਦਲ) ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਅਰਵਿੰਦ ਕੇਜਰੀਵਾਲ ਖਿਲਾਫ ਆਬਕਾਰੀ ਨੀਤੀ ਦਾ ਮਾਮਲਾ ਅਜ਼ਾਦੀ ਤੋਂ ਬਾਅਦ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ : ਸੰਜੇ ਸਿੰਘ

ਸੂਬੇ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਹਲਕਾ ਇੰਚਾਰਜ ਬਾਘਾਪੁਰਾਣਾ ਅਤੇ ਭਾਜਪਾ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਗੁਰਮਿੰਦਰਜੀਤ ਸਿੰਘ ਬਬਲੂ ਵੀ ਆਪ ਵਿੱਚ ਸ਼ਾਮਲ ਹੋ ਗਏ। ’ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਸਮੂਹ ਆਗੂਆਂ ਦਾ ਆਮ ਆਦਮੀ ਪਾਰਟੀ ’ਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਲੋਕ ਸਭਾ ਹਲਕਾ ਫ਼ਰੀਦਕੋਟ ’ਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਇਸ ਮੌਕੇ ਮੋਗਾ ਤੋਂ ਵਿਧਾਇਕ ਡਾ.ਅਮਨਦੀਪ ਕੌਰ ਅਰੋੜਾ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੀ ਹਾਜ਼ਰ ਸਨ।

 

Related posts

ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ-ਮੁੱਖ ਮੰਤਰੀ ਚੰਨੀ

punjabusernewssite

ਜਨਤਕ ਜਥੇਬੰਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

punjabusernewssite

ਅਕਾਲੀ ਦਲ ਨੂੰ ਵੱਡਾ ਝਟਕਾ, ਉਮੀਦਵਾਰ ਦੇ ਭਰਾ ਨੇ ਚੁੱਕਿਆ ਝਾੜੂ

punjabusernewssite