WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਅਕਾਲੀ ਦਲ (ਬਾਦਲ) ਅਤੇ ਕਾਂਗਰਸ ਨੂੰ ਵੱਡਾ ਝਟਕਾ! ਕਈ ਵੱਡੇ ਆਗੂ ’ਆਪ’ ’ਚ ਹੋਏ ਸ਼ਾਮਲ

ਸਾਬਕਾ ਖੇਡ ਮੰਤਰੀ ਨੁਸਰਤ ਅਲੀ ਖ਼ਾਨ ਬੱਗਾ, ਅਕਾਲੀ ਦਲ ਦੇ ਰਿੰਕੂ ਸਮਾਧਾਵਾਲਾ ਸਾਬਕਾ ਪ੍ਰਧਾਨ ਗੁਰਸ਼ਰਨ ਸਿੰਘ ਕਬਾਲਵਾਲਾ ਵੀ ਹੋਏ ਆਪ ’ਚ ਸ਼ਾਮਿਲ
ਜਥੇਦਾਰ ਨੰਦਗੜ੍ਹ ਦੇ ਦਾਮਾਦ ਭਾਈ ਪਰਗਟ ਸਿੰਘ ਭੋਡੀਪੁਰਾ ਪਾਰਟੀ ਵਿੱਚ ਹੋਏ ਸ਼ਾਮਿਲ

ਚੰਡੀਗੜ੍ਹ, 23 ਮਈ : ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਅਕਾਲੀ ਦਲ ਦੇ ਸਾਬਕਾ ਖੇਡ ਮੰਤਰੀ, ਪੀ.ਏ.ਸੀ ਮੈਂਬਰ ਅਤੇ ਐਨ.ਐਸ.ਯੂ.ਆਈ ਤੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ‘ਆਪ’ਵਿੱਚ ਸ਼ਾਮਲ ਹੋ ਗਏ। ਜਿਸ ਕਾਰਨ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ।ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਸਾਰੇ ਆਗੂਆਂ ਨੂੰ ‘ਆਪ’ ਪਰਿਵਾਰ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਸੰਗਰੂਰ ਅਤੇ ਫ਼ਰੀਦਕੋਟ ‘ਚ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਮਲੇਰਕੋਟਲਾ ’ਚ ਅਕਾਲੀ ਦਲ ਦੇ ਸਾਬਕਾ ਮੰਤਰੀ ਨੁਸਰਤ ਅਲੀ ਖ਼ਾਨ ਬੱਗਾ ਆਪਣੇ ਕਈ ਐਮ.ਸੀ ਅਤੇ ਸੈਂਕੜੇ ਸਮਰਥਕਾਂ ਸਮੇਤ ਆਪ ’ਚ ਸ਼ਾਮਿਲ ਹੋ ਗਏ।

ਅੰਬਾਨੀ-ਅਡਾਨੀ ਨੂੰ ਛੱਡ ਕਿਸਾਨ, ਜਵਾਨ, ਦੁਕਾਨਦਾਰ ਤੇ ਛੋਟੇ ਵਪਾਰੀ ਸਮੇਤ ਕਿਸੇ ਦੇ ਨਹੀਂ ਹੋਏ ਪ੍ਰਧਾਨ ਮੰਤਰੀ ਮੋਦੀ :ਕਰਮਜੀਤ ਅਨਮੋਲ

ਨੁਸਰਤ ਅਲੀ ਖ਼ਾਨ ਬੱਗਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਮਲੇਰਕੋਟਲਾ ਤੋਂ ਹਲਕਾ ਇੰਚਾਰਜ ਅਤੇ ਵਰਕਿੰਗ ਕਮੇਟੀ ਮੈਂਬਰ ਵਜੋਂ ਆਪਣੀ ਸੇਵਾ ਨਿਭਾ ਚੁੱਕੇ ਹਨ। ਇਸਦੇ ਨਾਲ ਹੀ ਬੇਅੰਤ ਕਿੰਗਰ (ਖੁਦ ਅਤੇ ਉਨ੍ਹਾਂ ਦੀ ਪਤਨੀ 2 ਵਾਰ ਐਮ.ਸੀ ਰਹਿ ਚੁੱਕੇ ਹਨ) ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ (‘ਆਪ’) ‘ਚ ਸ਼ਾਮਿਲ ਹੋ ਗਏ। ਇਸ ਮੌਕੇ ਮਲੇਰਕੋਟਲਾ ਤੋਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੀ ਹਾਜ਼ਰ ਸਨ। ਹਲਕਾ ਫ਼ਰੀਦਕੋਟ ’ਚ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ ਮੈਂਬਰ ਰਜਿੰਦਰ ਦਾਸ ਰਿੰਕੂ ਸਮਾਧਾਵਾਲਾ ਅਤੇ ਐਨ.ਐਸ.ਯੂ.ਆਈ ਦੇ 2 ਵਾਰ ਪ੍ਰਧਾਨ ਅਤੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਗੁਰਸ਼ਰਨ ਸਿੰਘ ਕਬਾਲਵਾਲਾ, ਬੱਬੂ ਅਹੂਜਾ ਸਾਬਕਾ ਐਮ.ਸੀ ਕਾਂਗਰਸ, ਮਨੀਸ਼ ਕੁਮਾਰ ਤਿਵਾਰੀ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਮਨਜੀਤ ਸਿੰਘ ਪੀਟਾ ਬਲਾਕ ਪ੍ਰਧਾਨ ਬੀ.ਸੀ ਵਿੰਗ ਅਤੇ ਗੋਰਾ ਮਚਾਕੀ (ਅਕਾਲੀ ਦਲ) ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਉਥੇ ਹੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਦਾਮਾਦ ਦਸਤਾਰ ਫੈਡਰੇਸ਼ਨ ਦੇ ਪ੍ਰਧਾਨ ਅਤੇ ਸੂਬਾਈ ਆਗੂ ਰਹੇ ਭਾਈ ਪਰਗਟ ਸਿੰਘ ਭੋਡੀਪੁਰਾ ਵੀ ਆਪ ’ਚ ਸ਼ਾਮਿਲ ਹੋ ਗਏ।ਉਹ ਲੰਬੇ ਸਮੇਂ ਤੋਂ ਧਾਰਮਿਕ ਖੇਤਰ ਵਿੱਚ ਸਰਗਰਮੀ ਨਾਲ ਵਿਚਰਦੇ ਆ ਰਹੇ ਹਨ। ਇਸ ਮੌਕੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਆਪ ਦੇ ਸੀਨੀਅਰ ਆਗੂ ਜਗਦੀਪ ਸਿੰਘ ਜੈਮਲ ਵਾਲਾ, ਭਾਈ ਪਰਮਜੀਤ ਸਿੰਘ ਗੰਗਾ ਪ੍ਰਧਾਨ ਵੀ ਹਾਜ਼ਰ ਸਨ।

Related posts

‘ਆਪ’ ‘ਚ ਸ਼ਾਮਲ ਹੋ ਸਕਦੇ ਨੇ ਫਿਲੌਰ ਹਲਕੇ ਦੇ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ!

punjabusernewssite

‘ਆਪ’ ਸਰਕਾਰ ਬਣਨ ਤੋਂ ਬਾਅਦ ਪੀਆਰਟੀਸੀ ਦੀ ਆਮਦਨ ਚ ਪ੍ਰਤੀ ਦਿਨ 44 ਲੱਖ ਦਾ ਹੋਇਆ ਵਾਧਾ: ਲਾਲਜੀਤ ਭੁੱਲਰ

punjabusernewssite

ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕਰਨ ਤੇ ‘ਆਪ’ ਸਰਕਾਰ ਸਵਾਲਾ ਦੇ ਘੇਰੇ ‘ਚ

punjabusernewssite