ਚੰਡੀਗੜ੍ਹ , 31 ਅਗਸਤ: ਪਹਿਲਾਂ ਹੀ ਮੌਜੂਦਾ ਵਿਧਾਇਕ ਡਾ ਸੁੱਖੀ ਅਤੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਡਿੰਪੀ ਢਿੱਲੋਂ ਦੇ ਪਾਰਟੀ ਛੱਡਣ ਕਾਰਨ ਸਦਮਿਆਂ ਵਿਚੋਂ ਲੰਘ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਬਾਦਲਾਂ ਦੇ ਗੜ੍ਹ ਵਿਚ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਵਿਧਾਇਕ ਤੇ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ਼ ਪ੍ਰਕਾਸ਼ ਸਿੰਘ ਭੱਟੀ ਨੇ ਅਕਾਲੀ ਦਲ ਨੂੰ ਛੱਡ ਕਾਂਗਰਸ ਵਿਚ ਸਮੂਲੀਅਤ ਕਰ ਲਈ ਹੈ। ਚੰਡੀਗੜ੍ਹ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਵਿਧਾਇਕ ਭੱਟੀ ਦਾ ਸਵਾਗਤ ਕੀਤਾ।
Pb Govt ਵੱਲੋਂ ਲੋਕ ਸੰਪਰਕ ਵਿਭਾਗ ’ਚ ਤਿੰਨ Dy Director ਸਹਿਤ ਇੱਕ ਦਰਜ਼ਨ ਤੋਂ ਵੱਧ DPROs ਦੇ ਤਬਾਦਲੇ
ਇਸ ਮੌਕੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ੍ਹ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਸਹਿਤ ਹੋਰ ਆਗੂ ਵੀ ਹਾਜ਼ਰ ਸਨ। ਜਿਕਰਯੋਗ ਹੈ ਕਿ ਬੱਲੂਆਣਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਪ੍ਰਕਾਸ਼ ਸਿੰਘ ਭੱਟੀ ਨੇ ਸਾਲ 2012 ਵਿਚ ਅਕਾਲੀ ਦਲ ਵਿਚ ਸਮੂਲੀਅਤ ਕਰ ਲਈ ਸੀ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਬਠਿੰਡਾ ਦਿਹਾਤੀ ਹਲਕੇ ਤੋਂ ਚੋਣ ਲੜੀ ਪ੍ਰੰਤੂ ਸਫ਼ਲਤਾ ਨਹੀਂ ਮਿਲੀ। ਪ੍ਰਧਾਨ ਰਾਜਾ ਵੜਿੰਗ ਨੇ ਸ: ਭੱਟੀ ਨੂੰ ਕਾਬਲ ਸਿਆਸਤਦਾਨ ਕਰਾਰ ਦਿੰਦਿਆਂ ਕਿਹਾ ਕਿ ਪਹਿਲਾਂ ਕੁੱਝ ਆਗੂਆਂ ਦੀਆਂ ਨੀਤੀਆਂ ਦੀ ਬਦੌਲਤ ਪਾਰਟੀ ਛੱਡਣਾ ਪਿਆ ਸੀ ਪ੍ਰੰਤੂ ਹੁਣ ਬਣਦਾ ਮਾਣ ਸਨਮਾਣ ਦੇਣ ਦਾ ਭਰੋਸਾ ਦਿੱਤਾ।
Share the post "ਬਾਦਲਾਂ ਦੇ ਗੜ੍ਹ ’ਚ ਅਕਾਲੀ ਦਲ ਨੂੰ ਵੱਡਾ ਝਟਕਾ,Ex MLA ਨੇ ਫ਼ੜਿਆ ਕਾਂਗਰਸ ਦਾ ਹੱਥ"