ਬਠਿੰਡਾ, 21 ਮਈ: ਬਠਿੰਡੇ ਚ ਸਿਰ ਧੜ ਦੀ ਬਾਜੀ ਲਗਾ ਕੇ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ। ਲੋਕਾਂ ਵਿਚ ਵੱਡਾ ਆਧਾਰ ਰੱਖਣ ਵਾਲੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਹੈ।ਕੋਟਫੱਤਾ ਦੀ ਸ਼ਮੂਲੀਅਤ ਨਾਲ ਬਠਿੰਡਾ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਮਡੀਆਂ ਦੀ ਚੋਣ ਮਹਿਮ ਨੂੰ ਵੱਡਾ ਬਲ ਮਿਲਿਆ ਹੈ।
ਬਠਿੰਡਾ ਚ ਕਾਂਗਰਸ ਨੂੰ ਵੱਡਾ ਝਟਕਾ, ਕੌਂਸਲਰ ਸਾਹਿਤ ਕਈਆਂ ਨੇ ਫੜਿਆ ਅਕਾਲੀ ਦਲ ਦਾ ਪੱਲਾ
ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਕੌਂਸਲਰ ਬੇਅੰਤ ਸਿੰਘ ਰੰਧਾਵਾ ਨੇ ਵੀ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਜਿਕਰਯੋਗ ਹੈ ਕਿ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਸਿਮਰਤ ਕੌਰ ਬਾਦਲ ਚੌਥੀ ਵਾਰ ਚੋਣ ਲੜ ਰਹੇ ਹਰਸਿਮਰਤ ਕੌਰ ਬਾਦਲ ਨੇ ਸਾਲ 2019 ਦੀਆਂ ਚੋਣਾਂ ਦੇ ਵਿੱਚ ਮਸਾ ਹੀ 20 ਕੁ ਹਜ਼ਾਰ ਵੋਟਾਂ ਦੇ ਅੰਤਰ ਨਾਲ ਚੋਣ ਜਿੱਤੀ ਸੀ ਪ੍ਰੰਤੂ ਹੁਣ ਇੰਨ੍ਹਾਂ ਪੰਜ ਸਾਲਾਂ ਦੌਰਾਨ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਪਾਰਟੀ ਛੱਡ ਚੁੱਕੇ ਹਨ।
ਲੁਧਿਆਣਾ ’ਚ ’ਆਪ’ ਨੇ ਕਾਂਗਰਸ ਤੇ ਭਾਜਪਾ ਨੂੰ ਦਿੱਤਾ ਵੱਡਾ ਝਟਕਾ
ਜਿਨਾਂ ਦੇ ਵਿੱਚ ਸਾਬਕਾ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ, ਜਗਦੀਪ ਸਿੰਘ ਨਕਈ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਪ੍ਰੇਮ ਮਿੱਤਲ ਆਦਿ ਪ੍ਰਮੁੱਖ ਨਾਵਾਂ ਤੋਂ ਇਲਾਵਾ ਅਕਾਲੀ ਦਲ ਦੇ ਇੱਕ ਹੋਰ ਵੱਡੇ ਆਗੂ ਸਿਕੰਦਰ ਸਿੰਘ ਮਲੂਕਾ ਵੀ ਚੁੱਪ ਬੈਠੇ ਹੋਏ ਹਨ ਕਿਉਂਕਿ ਉਹਨਾਂ ਦੀ ਨੂੰਹ ਪਰਮਪਾਲ ਕੌਰ ਮਲੂਕਾ ਭਾਜਪਾ ਦੀ ਟਿਕਟ ‘ਤੇ ਚੋਣ ਲੜ ਰਹੇ ਹਨ। ਜਦੋਂ ਕਿ ਜੀਤ ਮਹਿੰਦਰ ਸਿੰਘ ਸਿੱਧੂ ਕਾਂਗਰਸ ਦੀ ਟਿਕਟ ‘ਤੇ ਹਰਸਿਮਰਤ ਨੂੰ ਸਖ਼ਤ ਟੱਕਰ ਦੇ ਰਹੇ ਹਨ।
ਭਗਵੰਤ ਮਾਨ ਨੇ ਫ਼ਰੀਦਕੋਟ ‘ਚ ਮੁੜ ਕਰਮਜੀਤ ਅਨਮੋਲ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਥੇ ਵਿਧਾਨ ਸਭਾ ਬਾਦਲਾਂ ਤੋਂ ਮੁਕਤ ਹੋ ਗਈ ਹੈ ਉਥੇ ਹੁਣ 2024 ਦੀ ਲੋਕ ਸਭਾ ਚੋਣ ਵਿੱਚ ਬਠਿੰਡਾ ਦੇ ਲੋਕ ਹਰਸਿਮਰਤ ਕੌਰ ਬਾਦਲ ਨੂੰ ਹਰਾ ਕੇ ਦੀ ਘਰ ਬਿਠਾ ਦੇਣਗੇ।ਇਸ ਮੌਕੇ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਕੌਂਸਲਰ ਸੁਖਦੀਪ ਸਿੰਘ ਢਿੱਲੋ ਯਾਦ ਵੀ ਹਾਜ਼ਰ ਰਹੇ।