ਡੇਰਾ ਬਾਬਾ ਨਾਨਕ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ,’ਆਪ’ ਹੋਈ ਹੋਰ ਮਜ਼ਬੂਤ

Date:

spot_img

ਡੇਰਾ ਬਾਬਾ ਨਾਨਕ (ਗੁਰਦਾਸਪੁਰ),16 ਨਵੰਬਰ: ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ, ਜਦੋਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਸਰਪੰਚ ਜਗਪਾਲ ਸਿੰਘ ਮਿੰਟਾ ਪਨਿਆੜ ਆਪਣੇ ਸਾਥੀਆਂ ਨਾਲ ਆਪ ਵਿੱਚ ਸ਼ਾਮਲ ਹੋ ਗਏ। ਮਿੰਟਾ ਦੀ ਆਪਣੇ ਇਲਾਕੇ ਦੇ ਲੋਕਾਂ ਵਿੱਚ ਚੰਗੀ ਪੈਠ ਹੈ। ਉਨ੍ਹਾਂ ਦੇ ਨਾਲ ਰਣਜੀਤ ਸਿੰਘ ਮੌੜ ਸਾਬਕਾ ਸਰਪੰਚ ਅਤੇ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਬਖਸ਼ੀਵਾਲ, ਐਡਵੋਕੇਟ ਜਸਵਿੰਦਰ ਸਿੰਘ ਢਿੱਲੋਂ,ਸਤਨਾਮ ਸਿੰਘ ਵਿਰਕ ਸਾਬਕਾ ਸਰਪੰਚ,ਅਜਮੇਰ ਸਿੰਘ ਸਰਪੰਚ ਸੁੱਖ ਰਾਜੂ, ਰਤਨ

ਇਹ ਵੀ ਪੜ੍ਹੋBig Breaking: ਸੁਖਬੀਰ ਬਾਦਲ ਨੇ ਦਿੱਤਾ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਸਿੰਘ ਸਰਪੰਚ ਸੁੱਖ ਰਾਜੂ, ਜਗਦੇਵ ਸਿੰਘ ਸਰਪੰਚ ਸੁੱਖ ਰਾਜੂ, ਹਰਪਾਲ ਸਿੰਘ ਪਿੰਡ ਭੰਡਵਾ ਅਤੇ ਜਗਜੀਤ ਸਿੰਘ ਪਿੰਡ ਅਠਵਾਲ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਅਤੇ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਮੰਤਰੀ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕਾ ਡੇਰਾ ਬਾਬਾ ਨਾਨਕ ’ਚ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

PIT ਨੰਦਗੜ੍ਹ ਦੇ ਵਿਦਿਆਰਥੀਆਂ ਲਈ ਵਿਦਿਅਕ ਅਤੇ ਇਤਿਹਾਸਕ ਟੂਰ ਦਾ ਆਯੋਜਨ; ਇਤਿਹਾਸਕ ਅਸਥਾਨਾਂ ਦੇ ਕੀਤੇ ਦਰਸ਼ਨ

Bathinda News:ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ (ਪੀ.ਆਈ.ਟੀ.), ਨੰਦਗੜ੍ਹ ਵੱਲੋਂ ਵਿਦਿਆਰਥੀਆਂ...

Vigilance Bureau ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

Chandigarh News: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ...

Faridkot Police ਵੱਲੋਂ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ

👉ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...