Bathinda News: ਅੱਜ ਸ਼ਹਿਰ ਵਿੱਚ ਭਾਜਪਾ ਅਤੇ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਕਈ ਨੌਜਵਾਨ ਆਗੂਆਂ ਨੇ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਨਗਰ ਨਿਗਮ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਦਾਮਨ ਫੜਿਆ।ਇਸ ਦੌਰਾਨ ਭਾਜਪਾ ਪੰਜਾਬ ਦੇ ਯੂਨੀਵਰਸਿਟੀ ਸੈੱਲ ਦੇ ਸਹਿ-ਇੰਚਾਰਜ ਅਕਸ਼ੈ ਸ਼ਰਮਾ ਅਤੇ ਯੂਥ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਉਪ ਪ੍ਰਧਾਨ ਅਤੇ ਐਸ.ਓ.ਆਈ. (SOI) ਦੇ ਸਾਬਕਾ ਪ੍ਰਧਾਨ ਨਵਦੀਪ ਸ਼ਰਮਾ ਨੇ ਆਪਣੇ ਕਰੀਬ 40 ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਸਾਰੇ ਆਗੂਆਂ ਨੂੰ ਪਾਰਟੀ ਦਾ ਪਟਕਾ ਪਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ
ਇਸ ਦੌਰਾਨ ਉਨ੍ਹਾਂ ਦੇ ਨਾਲ ਸ੍ਰੀ ਰਾਕੇਸ਼ ਕਾਕਾ ਵੀ ਮੌਜੂਦ ਸਨ।ਪ੍ਰੈੱਸ ਵਾਰਤਾ ਦੌਰਾਨ ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਵਰਕਰ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।ਇਸ ਮੌਕੇ ਅਕਸ਼ੈ ਸ਼ਰਮਾ ਅਤੇ ਨਵਦੀਪ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਆਮ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੰਦੀਆਂ ਹਨ ਅਤੇ ਸੂਬੇ ਵਿੱਚ ਵਿਕਾਸ ਅਤੇ ਸੁਸ਼ਾਸਨ ਦੀ ਨਵੀਂ ਮਿਸਾਲ ਕਾਇਮ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਨੌਜਵਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਬਠਿੰਡਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ। ਆਪਣੀ ਕਾਰਜਸ਼ੈਲੀ ਕਰਕੇ ਉਹ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਵਜੋਂ ਉਭਰੇ ਹਨ ਅਤੇ ਦੁਬਾਰਾ ਮੇਅਰ ਬਣੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਮੇਅਰ ਸ੍ਰੀ ਮਹਿਤਾ ਦੇ ਨਾਲ ਮਿਲ ਕੇ ਉਹ ਸਮਾਜ ਅਤੇ ਇਲਾਕੇ ਦੇ ਵਿਕਾਸ ਲਈ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਸਕਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



