WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਰਨਾਲਾ

ਬਰਨਾਲਾ ’ਚ ਭਾਜਪਾ ਨੂੰ ਵੱਡਾ ਝਟਕਾ, 2022 ਵਿਧਾਨ ਸਭਾ ਦੇ ਉਮੀਦਵਾਰ ਰਹੇ ਧੀਰਜ ਦਦਾਹੂਰ ਹੋਏ ਆਪ ’ਚ ਸ਼ਾਮਲ

42 Views

ਕੌਂਸਲਰ ਸਮੇਤ ਕਈ ਹੋਰ ਆਗੂ ਵੀ ਹੋਏ ਪਾਰਟੀ ਵਿਚ ਸ਼ਾਮਲ, ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ਵਿਚ ਕੀਤਾ ਸਵਾਗਤ
ਬਰਨਾਲਾ, 4 ਨਵੰਬਰ: ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਬਰਨਾਲਾ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਦਦਾਹੂਰ ਸੋਮਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਰਸਮੀ ਤੌਰ ’ਤੇ ਪਾਰਟੀ ’ਚ ਸ਼ਾਮਲ ਕੀਤਾ ਅਤੇ ਸਵਾਗਤ ਕੀਤਾ। ਧੀਰਜ ਦਦਾਹੂਰ 26 ਸਾਲ ਤੱਕ ਭਾਜਪਾ ਵਿੱਚ ਰਹੇ।

ਇਹ ਵੀ ਪੜ੍ਹੋ  50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਉਹ 1988 ਤੋਂ ਆਰਐਸਐਸ ਨਾਲ ਵੀ ਜੁੜੇ ਹੋਏ ਸਨ। ਉਹ ਭਾਜਪਾ ਦੇ ਬਰਨਾਲਾ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਇਲਾਕੇ ਦਾ ਨਾਮਵਰ ਕਮਿਸ਼ਨ ਏਜੰਟ ਅਤੇ ਰਾਈਸ ਸ਼ੈਲਰ ਹਨ ਅਤੇ ਕਮਿਸ਼ਨ ਏਜੰਟ ਐਸੋਸੀਏਸ਼ਨ ਬਰਨਾਲਾ ਦੇ ਚੁਣੇ ਹੋਏ ਪ੍ਰਧਾਨ ਰਹਿ ਚੁੱਕੇ ਹਨ। ਉਹ ਪੰਜਾਬ ਵਿੱਚ ਭਾਜਪਾ ਦੇ ਕਈ ਵਿਧਾਨ ਸਭਾ ਅਤੇ ਲੋਕ ਸਭਾ ਹਲਕਿਆਂ ਦੇ ਇੰਚਾਰਜ ਵੀ ਰਹਿ ਚੁੱਕੇ ਹਨ। ਧੀਰਜ ਦਦਾਹੂਰ ਦੇ ਨਾਲ-ਨਾਲ ਬਰਨਾਲਾ ਨਗਰ ਕੌਂਸਲ ਵਿੱਚ ਭਾਜਪਾ ਦੇ ਕੌਂਸਲਰ ਨੀਰਜ ਅਤੇ ਸਾਬਕਾ ਕੌਂਸਲਰ ਸਰੋਜ ਰਾਣੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ ਵੱਡੀ ਖਬਰ: ਪੰਜਾਬ ‘ਚ ਜਿਮਨੀ ਚੋਣਾਂ ਲਈ ਹੁਣ 13 ਨੂੰ ਨਹੀਂ ਪੈਣਗੀਆਂ ਵੋਟਾਂ

ਇਸ ਤੋਂ ਇਲਾਵਾ ਵਾਲਮੀਕੀ ਸਮਾਜ ਦੇ ਕੌਮੀ ਪ੍ਰਧਾਨ ਰਿੰਕਾ ਬਾਹਮਣੀਆ ਅਤੇ ਅਕਾਲੀ ਦਲ ਬਾਦਲ ਦੇ ਆਗੂ ਗੁਰਨਾਮ ਸਿੰਘ ਵਾਹਿਗੁਰੂ ਸਮੇਤ ਕਈ ਹੋਰ ਲੋਕ ਵੀ ਪਾਰਟੀ ਵਿੱਚ ਸ਼ਾਮਲ ਹੋਏ।ਇਸ ਮੌਕੇ ਪਾਰਟੀ ਦਫ਼ਤਰ ਤੋਂ ਜਾਰੀ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਧੀਰਜ ਦਦਾਹੂਰ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ। ਅਸੀਂ ਮਿਲ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਾਂਗੇ ਅਤੇ ਸੂਬੇ ਦਾ ਵਿਕਾਸ ਕਰਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਬਰਨਾਲਾ ਵਿੱਚ ‘ਆਪ’ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤ ਰਿਹਾ ਹੈ।

 

Related posts

ਘੋਰ ਕਲਯੁਗ:ਆਸ਼ਕ ਨਾਲ ਮਿਲਕੇ ਸਿਰ ਦੇ ਸਾਈਂ ਦਾ ਕੀਤਾ ਬੇਰਹਿਮੀ ਨਾਲ ਕ.ਤਲ, ਕਾਤਲ ਪਤਨੀ ‘ਯਾਰ’ ਸੰਗ ਕਾਬੂ

punjabusernewssite

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ

punjabusernewssite

40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

punjabusernewssite