ਕੁੱਝ ਕਾਂਗਰਸੀ ਪਿਛੋਕੜ ਵਾਲੇ ਕੌਸਲਰਾਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਦੀ ਚਰਚਾ
ਬਠਿੰਡਾ, 7 ਮਈ : ਬਾਦਲਾਂ ਦੇ ਗੜ੍ਹ ’ਚ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਰਵੀਪ੍ਰੀਤ ਸਿੰਘ ਸਿੱਧੂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਅਪਣੇ ਅਸਤੀਫ਼ੇ ਦਾ ਖ਼ੁਲਾਸਾ ਖੁਦ ਅਪਣੇ ਫ਼ੇਸਬੁੱਕ ਪੇਜ਼ ’ਤੇ ਕੀਤਾ ਹੋਇਆ ਹੈ। ਚਰਚਾ ਮੁਤਾਬਕ ਭਲਕੇ ਉਹ ਅਪਣੇ ਸਾਥੀਆਂ ਸਹਿਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਇਸ ਸਬੰਧ ਵਿਚ ਤਲਵੰਡੀ ਸਾਬੋ ਵਿਖੇ ਹੀ ਇੱਕ ਵੱਡਾ ਪ੍ਰੋਗਰਾਮ ਰੱਖਿਆ ਗਿਆ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਦੇ ਵੀ ਪਹੁੰਚਣ ਦੀ ਸੰਭਾਵਨਾ ਹੈ।
BIG NEWS: ਕਾਂਗਰਸ ਨੇ ਫਿਰੋਜ਼ਪੁਰ ਸੀਟ ਤੋਂ ਐਲਾਨਿਆ ਉਮੀਦਵਾਰ
ਦਸਣਾ ਬਣਦਾ ਹੈ ਕਿ ਅਸਤੀਫ਼ੇ ਦੇਣ ਵਾਲੇ ਰਵੀਪ੍ਰੀਤ ਦਾ ਸਿਆਸੀ ਸਫ਼ਰ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਸ਼ੁਰੂ ਹੋਇਆ ਸੀ ਤੇ ਉਸਨੂੰ ਬਿਕਰਮ ਮਜੀਠਿਆ ਦਾ ਨਜਦੀਕੀ ਮੰਨਿਆ ਜਾਂਦਾ ਸੀ ਪ੍ਰੰਤੂ ਜੀਤਮਹਿੰਦਰ ਸਿੱਧੂ ਦੇ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਆਉਣ ਕਾਰਨ ਉਸਦੇ ਚੋਣ ਲੜਣ ਦੀਆਂ ਇਛਾਵਾਂ ’ਤੇ ਪਾਣੀ ਫ਼ਿਰ ਗਿਆ ਸੀ ਤੇ ਜਿਸਦੇ ਚੱਲਦੇ ਸਾਲ 2022 ਵਿਚ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸੀ ਤੇ ਉਥੋਂ ਹੀ ਚੋਣ ਲੜੀ ਸੀ। ਅਕਾਲੀ ਦਲ ਦੇ ਉੱਚ ਸੂਤਰਾਂ ਮੁਤਾਬਕ ਹੁਣ ਜੀਤਮਹਿੰਦਰ ਦੇ ਮੁੜ ਕਾਂਗਰਸ ਵਿਚ ਜਾਣ ਕਾਰਨ ਰਵੀਪ੍ਰੀਤ ਨੂੰ ਹਲਕਾ ਤਲਵੰਡੀ ਸਾਬੋ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ।
ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਮੌਤ
ਉਧਰ ਇਹ ਵੀ ਪਤਾ ਲੱਗਿਆ ਹੈ ਕਿ ਭਲਕੇ ਹੀ ਬਠਿੰਡਾ ਸ਼ਹਿਰ ਨਾਲ ਸਬੰਧਤ ਕੁੱਝ ਕਾਂਗਰਸੀ ਪਿਛੋਕੜ ਵਾਲੇ ਕੌਸਲਰ ਵੀ ਕੋਈ ਵੱਡਾ ਫੈਸਲਾ ਲੈ ਸਕਦੇ ਹਨ। ਸੂਤਰਾਂ ਮੁਤਾਬਕ ਇੰਨਾ ਕੌਂਸਲਰਾਂ ਨੇ ਇਕ ਮੀਟਿੰਗ ਸੱਦੀ ਗਈ ਹੈ। ਚਰਚਾ ਮੁਤਾਬਕ ਇਹ ਕਿਸੇ ਇਕ ਧਿਰ ਦੀ ਲੋਕ ਸਭਾ ਚੋਣਾਂ ਵਿੱਚ ਮਦਦ ਦਾ ਐਲਾਨ ਕਰ ਸਕਦੇ ਹਨ ਤੇ ਜ਼ਿਆਦਾ ਸੰਭਾਵਨਾ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਖੜਣ ਦੀ ਦੱਸੀ ਜਾ ਰਹੀ ਹੈ। ਗੌਰਤਲਬ ਹੈ ਕਿ ਇਸ ਧੜੇ ਦੀ ਨੇੜਤਾ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਰਹੀ ਹੈ। ਬੇਸ਼ੱਕ ਇਹ ਕਦੇ ਵੀ ਸਿੱਧੇ ਜਾਂ ਅਸਿੱਧੇ ਤੌਰ ‘ਤੇ ਭਾਜਪਾ ਵਿਚ ਸ਼ਾਮਲ ਨਹੀਂ ਹੋਏ ਸਨ ।
Share the post "Big Breaking: ਭਾਜਪਾ ਨੂੰ ਵੱਡਾ ਝਟਕਾ: ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫ਼ਾ, ਅਕਾਲੀ ਵਿਚ ਹੋਵੇਗਾ ਸ਼ਾਮਲ"