Site icon Punjabi Khabarsaar

Barnala News: ਹੰਡਿਆਇਆ ’ਚ ਭਾਜਪਾ ਨੂੰ ਵੱਡਾ ਝਟਕਾ;ਦੋ ਵਾਰ ਕੌਂਸਲਰ ਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ‘ਆਪ’ ਵਿੱਚ ਸ਼ਾਮਲ

👉ਭਾਜਪਾ ਦੇ ਕਈ ਹੋਰ ਆਗੂ ਵੀ ’ਆਪ’ ਵਿੱਚ ਸ਼ਾਮਲ, ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸਾਰਿਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

ਬਰਨਾਲਾ, 11 ਦਸੰਬਰ: Barnala News: ਹੰਡਿਆਇਆ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਏਥੇ ਵੱਡਾ ਝਟਕਾ ਲੱਗਾ ਹੈ। ਬੁੱਧਵਾਰ ਨੂੰ ਦੋ ਵਾਰ ਭਾਜਪਾ ਦੇ ਕੌਂਸਲਰ ਰਹਿ ਚੁੱਕੇ ਗੁਰਮੀਤ ਸਿੰਘ ਸਮੇਤ ਕਈ ਜ਼ਿਲ੍ਹਾ ਪੱਧਰੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਗੁਰਮੀਤ ਸਿੰਘ ਹੰਢਿਆਇਆ ਨਗਰ ਕੌਂਸਲ ਵਿੱਚ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ। ਉਹ ਤਿੰਨ ਵਾਰ ਬਰਨਾਲਾ ਜ਼ਿਲ੍ਹੇ ਦੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ ’ਆਪ’ ਨੇ ਲੋਕਲ ਬਾਡੀ ਚੋਣਾਂ ਲਈ 784 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਉਨ੍ਹਾਂ ਦੇ ਨਾਲ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਹਰਿੰਦਰ ਸਿੰਘ ਸਿੱਧੂ ਅਤੇ ਭਾਜਪਾ ਆਗੂ ਚਰਨਪ੍ਰੀਤ ਸਿੰਘ ਅਤੇ ਬੂਟਾ ਸਿੰਘ ਵੀ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ’ਆਪ’ ’ਚ ਸ਼ਾਮਲ ਹੋਣ ਨਾਲ ਯਕੀਨੀ ਤੌਰ ’ਤੇ ਇੱਥੇ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ।ਸਾਰੇ ਨਵੇਂ ਆਗੂਆਂ ਨੂੰ ਆਪ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ ’ਤੇ ਪਾਰਟੀ ’ਚ ਸ਼ਾਮਲ ਕੀਤਾ ਗਿਆ ਅਤੇ ਉਨ੍ਹਾਂ ਦਾ ’ਆਪ’ ਪਰਿਵਾਰ ’ਚ ਸਵਾਗਤ ਕੀਤਾ।

ਇਹ ਵੀ ਪੜ੍ਹੋ CM Mann ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਇਸ ਮੌਕੇ ਉਨ੍ਹਾਂ ਨਾਲ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ।ਸਾਰੇ ਆਗੂਆਂ ਦਾ ਪਾਰਟੀ ’ਚ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਭਾਜਪਾ ’ਤੇ ਹਮਲਾ ਬੋਲਦਿਆਂ ਕਿਹਾ ਕਿ ਇਸ ਵਾਰ ਦੀਆਂ ਲੋਕਲ ਬਾਡੀ ਚੋਣਾਂ ’ਚ ਪੰਜਾਬ ’ਚੋਂ ਭਾਜਪਾ ਦਾ ਸਫਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸ਼ਹਿਰਾਂ ਵਿੱਚ ਵੀ ਆਮ ਆਦਮੀ ਪਾਰਟੀ ਹੀ ਲੋਕਾਂ ਦੀ ਪਹਿਲੀ ਪਸੰਦ ਹੈ। ’ਆਪ’ ਸਰਕਾਰ ਦੇ ਪਿਛਲੇ ਢਾਈ ਸਾਲਾਂ ਦੇ ਕੰਮਾਂ ਤੋਂ ਲੋਕ ਕਾਫੀ ਖੁਸ਼ ਹਨ। ਹੁਣ ਲੋਕ ਨਗਰ ਪ੍ਰਸ਼ਾਸਨ ਵੀ ਆਮ ਆਦਮੀ ਪਾਰਟੀ ਦੇ ਹਵਾਲੇ ਕਰਨਾ ਚਾਹੁੰਦੇ ਹਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

Exit mobile version