Chandigarh News: Punjab Congress ਨੂੰ ਅੱਜ ਵੀਰਵਾਰ ਉਸ ਸਮੇਂ ਝਟਕਾ ਲੱਗਿਆ ਜਦ ਰਾਜਪੁਰਾ ਹਲਕੇ ਤੋਂ ਦੋ ਵਾਰ ਵਿਧਾਇਕ ਰਹੇ ਹਰਦਿਆਲ ਸਿੰਘ ਕੰਬੋਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਉਹਨਾਂ ਦੇ ਨਾਲ ਸੈਂਕੜੇ ਸਮਰਥਕਾਂ ਨੇ ਵੀ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਚੰਡੀਗੜ੍ਹ ਭਾਜਪਾ ਦਫਤਰ ਵਿੱਚ ਹੋਏ ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਬੀਜੇਪੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਸਾਬਕਾ ਵਿਧਾਇਕ ਸ਼੍ਰੀ ਕੰਬੋਜ ਅਤੇ ਉਹਨਾਂ ਦੇ ਸਾਥੀਆਂ ਨੂੰ ਭਾਜਪਾ ਵਿੱਚ ਜੀ ਆਇਆ ਕਿਹਾ। ਦੱਸਣਾ ਬਣਦਾ ਹੈ ਕਿ ਸਾਲ 12 ਅਤੇ 17 ਵਿੱਚ ਵਿਧਾਇਕ ਰਹੇ ਹਰਦਿਆਲ ਸਿੰਘ ਕੰਬੋਜ ਪੰਜਾਬ ਕਾਂਗਰਸ ਦੇ ਮਹੱਤਵਪੂਰਨ ਅਹੁਦਿਆਂ ‘ਤੇ ਰਹਿਣ ਤੋਂ ਇਲਾਵਾ ਇਲਾਕੇ ਦੇ ਸਿਰਕੱਢ ਆਗੂ ਮੰਨੇ ਜਾਂਦੇ ਹਨ, ਜਿਨਾਂ ਦੇ ਜਾਣ ਨਾਲ ਪਾਰਟੀ ਨੂੰ ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













