Bathinda News:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਿਆਸੀ ਹਲਕਿਆਂ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਬਠਿੰਡਾ ਦੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰੂਪਚੰਦ ਸਿੰਗਲਾ ਦੀ ਯੋਗ ਅਗਵਾਈ ਹੇਠ ਸਥਾਨਕ ਆਗੂ ਜਗਤਾਰ ਸਿੰਘ ਬਾਹੀਆਂ ਨੇ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਮੂਲੀਅਤ ਕਰ ਲਈ ਹੈ। ਪਾਰਟੀ ਦਫ਼ਤਰ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਅਤੇ ਸ਼ਾਨਦਾਰ ਸਮਾਗਮ ਦੌਰਾਨ ਉਨ੍ਹਾਂ ਦਾ ਭਾਜਪਾ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰੂਪਚੰਦ ਸਿੰਗਲਾ ਨੇ ਆਪਣੀ ਪੂਰੀ ਕਾਰਜਕਾਰਨੀ ਦੇ ਨਾਲ ਜਗਤਾਰ ਸਿੰਘ ਬਾਹੀਆਂ ਅਤੇ ਉਨ੍ਹਾਂ ਦੇ ਸਮੂਹ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ। ਉਨ੍ਹਾਂ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਜ਼ਮੀਨੀ ਪੱਧਰ ਨਾਲ ਜੁੜੇ ਮਿਹਨਤੀ ਅਤੇ ਤਜਰਬੇਕਾਰ ਲੋਕਾਂ ਦੇ ਸ਼ਾਮਲ ਹੋਣ ਨਾਲ ਸੰਗਠਨ ਨੂੰ ਹੋਰ ਜ਼ਿਆਦਾ ਮਜ਼ਬੂਤੀ ਮਿਲੇਗੀ।ਸਰੂਪਚੰਦ ਸਿੰਗਲਾ ਨੇ ਇਹ ਵੀ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸਾਰੇ ਨਵੇਂ ਸਾਥੀਆਂ ਨੂੰ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਅਤੇ ਪੂਰਾ ਹੱਕ ਦਿੱਤਾ ਜਾਵੇਗਾ, ਤਾਂ ਜੋ ਉਹ ਲੋਕ ਸੇਵਾ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾ ਸਕਣ।
ਇਹ ਵੀ ਪੜ੍ਹੋ 👉Bathinda Police ਦੀ PCR ਟੀਮ ਦੀ ਬਹਾਦਰੀ; ਮੋਬਾਈਲ ਖੋਹ ਕੇ ਭੱਜਣ ਵਾਲੇ ਦੋ ਮੁਲਜ਼ਮ ਕਾਬੂ
ਪਾਰਟੀ ਅਤੇ ਸੰਗਠਨ ਨੂੰ ਹੋਰ ਗਤੀਸ਼ੀਲ ਬਣਾਉਣ ਲਈ ਲਏ ਗਏ ਇੱਕ ਅਹਿਮ ਫੈਸਲੇ ਤਹਿਤ, ਜਗਤਾਰ ਸਿੰਘ ਬਾਹੀਆਂ ਨੂੰ ਜ਼ਿਲ੍ਹਾ ਭਾਜਪਾ ਦੇ ਓ.ਬੀ.ਸੀ. (ਪੱਛੜੀਆਂ ਸ਼੍ਰੇਣੀਆਂ) ਮੋਰਚੇ ਦਾ ਜਨਰਲ ਸਕੱਤਰ ਨਿਯੂਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਐਲਾਨ ਹੁੰਦਿਆਂ ਹੀ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ।ਪਾਰਟੀ ਵਿੱਚ ਸ਼ਾਮਲ ਹੋਣ ਅਤੇ ਜਨਰਲ ਸਕੱਤਰ ਵਰਗੀ ਅਹਿਮ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਸ਼੍ਰੀ ਜਗਤਾਰ ਸਿੰਘ ਬਾਹੀਆਂ ਨੇ ਚੋਟੀ ਦੀ ਲੀਡਰਸ਼ਿਪ ਅਤੇ ਜ਼ਿਲ੍ਹਾ ਪ੍ਰਧਾਨ ਸਰੂਪਚੰਦ ਸਿੰਗਲਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਪੂਰੀ ਨਿਸ਼ਠਾ ਅਤੇ ਸਮਰਪਣ ਦਾ ਸੰਕਲਪ ਲੈਂਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਸ਼੍ਰੀ ਬਾਹੀਆਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੀਆਂ ਨੀਤੀਆਂ, ਲੋਕ ਭਲਾਈ ਯੋਜਨਾਵਾਂ ਅਤੇ ਭਾਜਪਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਸਮਾਗਮ ਨਾਲ ਬਠਿੰਡਾ ਖੇਤਰ ਵਿੱਚ ਭਾਜਪਾ ਦਾ ਅਧਾਰ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



