63 Views
ਜਲੰਧਰ: ਜ਼ਿਮਨੀ ਚੋਣਾ ਤੋਂ ਪਹਿਲਾ ਪੰਜਾਬ ਦੀ ਸਿਆਸਤ ਵਿਚ ਵੱਡੀ ਹੱਲਚਲ ਦੇਖਣ ਨੂੰ ਮਿਲੀ ਹੈ। ਹੁਣ ਦੀ ਤਾਜ਼ਾ ਖ਼ਬਰ ਮੁਤਾਬਕ ਬਹੁਜਨ ਸਮਾਜ ਪਾਰਟੀ ਨੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਹਾਈਕਮਾਂਡ ਨੇ ਗੜ੍ਹੀ ਖਿਲਾਫ਼ ਇਹ ਵੱਡੀ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਕੀਤੀ ਦੱਸੀ ਜਾ ਰਹੀ ਹੈ।
ਪੰਜਾਬ ਪ੍ਰਦੇਸ਼ ਜਲੰਧਰ, ਦਫਤਰ ਵੱਲੋਂ ਜਾਰੀ ਪੱਤਰ ਵਿੱਚ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਚੋਂ ਕੱਢਣ ਦਾ ਕਾਰਨ ਅਨੁਸ਼ਾਸਨਹੀਣਤਾ ਦੱਸਿਆ ਗਿਆ ਹੈ। ਪੱਤਰ ਅਨੁਸਾਰ ਪਾਰਟੀ ਵੱਲੋਂ ਉਨ੍ਹਾਂ ਦੀ ਥਾਂ ‘ਤੇ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਰੀਮਪੁਰੀ ਪਾਰਟੀ ਵੱਲੋਂ ਵਿਧਾਇਕ ਤੇ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ।
Share the post "BIG BREAKING: ਬਹੁਜਨ ਸਮਾਜ ਪਾਰਟੀ ਨੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ‘ਚੋਂ ਕੱਢਿਆ ਬਾਹਰ"