ਨਵੀਂ ਦਿੱਲੀ, 26 ਮਾਰਚ: ਕਾਂਗਰਸ ਦੇ ਟਕਸਾਲੀ ਪ੍ਰਵਾਰ ਨਾਲ ਸਬੰਧਤ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਨੇ ਮੰਗਲਵਾਰ ਨੂੰ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਭਾਜਪਾ ਵਿਚ ਸਮੂਲੀਅਤ ਕਰ ਲਈ। ਦਿੱਲੀ ’ਚ ਭਾਜਪਾ ਦੇ ਮੁੱਖ ਦਫ਼ਤਰ ’ਚ ਪਾਰਟੀ ਆਗੂ ਵਿਨੋਦ ਤਾਵੜੇ ਜਨਰਲ ਸਕੱਤਰ ਅਤੇ ਹੋਰਨਾਂ ਦੀ ਅਗਵਾਈ ਹੇਠ ਰੱਖੇ ਸਮਾਗਮ ਦੌਰਾਨ ਐਮ.ਪੀ ਬਿੱਟੂ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ।
ਲੋਕ ਸਭਾ ਚੋਣਾਂ 24: ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਹੋਵੇਗੀ ਕੈਮਰਿਆਂ ਰਾਹੀਂ ਨਿਗਰਾਨੀ
ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘‘ ਪੰਜਾਬ ਦੀ ਤਰੱਕੀ ਅਤੇ ਰੁਕੇ ਕੰਮਾਂ ਦੇ ਲਈ ਇਹ ਫੈਸਲਾ ਲਿਆ ਹੈ। ’’ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਿੱਟੂ ਦੀ ਭਾਜਪਾ ’ਚ ਸਮੂਲੀਅਤ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਤੋਂ ਵੱਧ ਇਸਦਾ ਨੁਕਸਾਨ ਰਵਨੀਤ ਸਿੰਘ ਬਿੱਟੂ ਨੂੰ ਹੋਵੇਗਾ ਕਿਉਂਕਿ ਪੰਜਾਬ ਦੇ ਲੋਕ ਦਲ-ਬਦਲੂਆਂ ਨੂੰ ਪਸੰਦ ਨਹੀਂ ਕਰਦੇ ਹਨ।
Share the post "BIG BREAKING: ਕਾਂਗਰਸ ਨੂੰ ਝਟਕਾ, ਐਮ.ਪੀ ਰਵਨੀਤ ਸਿੰਘ ਬਿੱਟੂ ਭਾਜਪਾ ਵਿਚ ਹੋਏ ਸ਼ਾਮਲ"