ਚੰਡੀਗੜ੍ਹ: ਜੰਗਲਾਤ ਘੋਟਾਲੇ ਮਾਮਲੇ ਵਿਚ ED ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਲਰ ਲਿਆ ਹੈ। ਜ਼ਿਕਰਯੋਗ ਹੈ ਕਿ 30 ਨਵੰਬਰ 2023 ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਵੀਰਵਾਰ ਸਵੇਰੇ ਅਮਲੋਹ ਦੇ ਵਾਰਡ ਨੰਬਰ 6 ਵਿੱਚ ਧਰਮਸੋਤ ਦੇ ਘਰ ਛਾਪਾ ਮਾਰਿਆ ਸੀ। ਧਰਮਸੋਤ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਇਹ ਛਾਪੇਮਾਰੀ ਕੀਤੀ ਗਈ ਸੀ। ਧਰਮਸੋਤ ਦੇ ਨਜ਼ਦੀਕੀ ਸਾਥੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ‘ਚ ਸਥਿਤ ਹਰਮੋਹਿੰਦਰ ਸਿੰਘ ਦੇ ਕਰੀਬੀ ਸਾਥੀ ਅਤੇ ਕੁਝ ਅਧਿਕਾਰੀਆਂ ਦੇ ਘਰਾਂ ‘ਤੇ ਵੀ ਛਾਪੇਮਾਰੀ ਕੀਤੀ ਗਈ ਸੀ।
ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ
ਸਾਧੂ ਸਿੰਘ ਧਰਮਸੋਤ ਕੋਲ ਕਾਂਗਰਸ ਸਰਕਾਰ ਵੇਲੇ ਜੰਗਲਾਤ ਵਿਭਾਗ ਦਾ ਮਹਿਕਮਾ ਸੀ। ਜੰਗਲਾਤ ਵਿਭਾਗ ਦੇ ਘੋਟਾਲੇ ਵਿਚ ਕਈ ਕਰੋੜਾਂ ਦਾ ਘੋਟਾਲਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ। ਈ.ਡੀ ਵੱਲੋਂ ਛਾਪੇਮਾਰੀ ‘ਤੇ ਉਥੇ ਮਿਲੇ ਸਬੂਤਾਂ ਦੇ ਆਧਾਰ ਤੇ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਫਰਵਰੀ ਵਿੱਚ ਦੂਜੀ ਵਾਰ ਮੁੜ ਗ੍ਰਿਫਤਾਰ ਕੀਤਾ ਸੀ। ਸਾਲ 2022 ‘ਚ ਵੀ ਉਸ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ ਅਤੇ 89 ਦਿਨ ਜੇਲ ‘ਚ ਬਿਤਾਉਣ ਤੋਂ ਬਾਅਦ ਸਤੰਬਰ 2022 ‘ਚ ਜ਼ਮਾਨਤ ‘ਤੇ ਬਾਹਰ ਆ ਗਏ ਸਨ।
ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ’ਤੇ ਅਫਸੋਸ ਦਾ ਪ੍ਰਗਟਾਵਾ
ਵਿਜੀਲੈਂਸ ਦੀ ਜਾਂਚ ‘ਚ ਸਾਹਮਣੇ ਆਇਆ ਸੀ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਜਾਂਚ ਸਮੇਂ ਦੌਰਾਨ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2.37 ਕਰੋੜ ਰੁਪਏ ਸੀ। ਜਦਕਿ ਖਰਚਾ 8.76 ਕਰੋੜ ਰੁਪਏ ਸੀ। ਇਹ ਖਰਚਾ ਆਮਦਨ ਨਾਲੋਂ 6.39 ਕਰੋੜ ਰੁਪਏ ਵੱਧ ਸੀ। ਧਰਮਸੋਤ ਦੀ ਗਿ੍ਰਫ਼ਤਾਰੀ ਤੋਂ ਬਾਅਦ ਪੰਜਾਬ ਵਿਚ ਇਕ ਵਾਰ ਫਿਰ ਤੋਂ ਸਿਆਸੀ ਪਾਰਾ ਵੱਧਦਾ ਦਿਖਾਈ ਦੇ ਰਿਹਾ।
Share the post "BIG BREAKING: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ED ਨੇ ਕੀਤਾ ਗ੍ਰਿਫ਼ਤਾਰ"