Bathinda News: ਸੂਬੇ ਦੀ ਹਾਈ ਮੈਕਸੀਮੱਮ ਸੁਰੱਖਿਆ ਵਾਲੀ ਜੇਲ੍ਹ ਮੰਨੀਂ ਜਾਂਦੀ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚੋਂ ਦਿਨ-ਦਿਹਾੜੇ ਇੱਕ ਹਵਾਲਾਤੀ ਦੇ ਫ਼ਰਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਅਦਾਰਾ ਪੰਜਾਬੀ ਖਬਰਸਾਰ ਵੈਬਸਾਈਟ ਨੂੰ ਮਿਲੀ ਸੂਚਨਾ ਮੁਤਾਬਕ ਚੋਰੀ ਦੇ ਕੇਸ ਵਿਚ ਜੇਲ੍ਹ ਵਿਚ ਬੰਦ ਹਵਾਲਾਤੀ ਤਿਲਕ ਰਾਜ਼ ਸ਼ਨੀਵਾਰ ਦੁਪਿਹਰ 1 ਵਜੇਂ ਜੇਲ੍ਹ ਵਿਚੋਂ ਕੰਧ ਟੱਪ ਕੇ ਫ਼ਰਾਰ ਹੋਇਆ ਪ੍ਰੰਤੂ ਦੋ ਦਿਨ ਬੀਤਣ ਦੇ ਬਾਵਜੂਦ ਉਸਦਾ ਹਾਲੇ ਤੱਕ ਕੋਈ ਥਹੁ-ਪਤਾ ਨਹੀਂ ਲੱਗਾ। ਜਿੱਥੇ ਫ਼ਰਾਰ ਹੋਏ ਹਵਾਲਾਤੀ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ, ਉਥੇ ਜੇਲ੍ਹ ਵਿਭਾਗ ਨੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਆਈ.ਜੀ ਜੇਲ੍ਹ ਦੀ ਅਗਵਾਈ ਹੇਠ ਇੱਕ ਵਿਸ਼ੇਸ ਜਾਂਚ ਟੀਮ ਬਣਾ ਦਿੱਤੀ ਹੈ।
ਇਹ ਵੀ ਪੜ੍ਹੋ Bathinda ਦੀ ਅਦਾਲਤ ਵੱਲੋਂ BJP MP kangana ranaut ਨੂੰ ਵੱਡਾ ਝਟਕਾ, ਨਿੱਜੀ ਪੇਸ਼ੀ ਤੋਂ ਛੋਟ ਦੇਣ ਤੋਂ ਕੀਤਾ ਇੰਨਕਾਰ
ਜੇਲ੍ਹ ਵਿਭਾਗ ਦੇ ਏਡੀਜੀਪੀ ਅਰੁਣਪਾਲ ਸਿੰਘ ਨੇ ਪੁਸ਼ਟੀ ਕਰਦਿਆਂ ਦਸਿਆ ਕਿ,”ਆਈ.ਜੀ ਜੇਲ੍ਹ ਰੂਪ ਕੁਮਾਰ ਅਰੋੜਾ ਦੀ ਅਗਵਾਈ ਹੇਠ ਇੱਕ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਇਸ ਘਟਨਾ ਦੀ ਜਾਂਚ ਕਰ ਰਹੀ ਹੈ ਤੇ ਜਾਂਚ ਰੀਪੋਰਟ ਦੇ ਆਧਾਰ ‘ਤੇ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।” ਉਧਰ, ਬਠਿੰਡਾ ਪੁਲਿਸ ਦੇ ਇੱਕ ਉੱਚ ਅਧਿਕਾਰੀ ਨੇ ਵੀ ਦਸਿਆ ਕਿ ਜੇਲ੍ਹ ਅਧਿਕਾਰੀਆਂ ਦੀ ਸਿਕਾਇਤ ਉਪਰ ਤਿਲਕ ਰਾਜ ਵਿਰੁਧ ਥਾਣਾ ਕੈਂਟ ਵਿਚ ਪਰਚਾ ਦਰਜ਼ ਕੀਤਾ ਗਿਆ ਹੈ ਤੇ ਉਸਦੀ ਭਾਲ ਜਾਰੀ ਹੈ। ਪਤਾ ਲੱਗਿਆ ਹੈ ਕਿ ਤਿਲਕ ਰਾਜ ਵਿਰੁਧ ਸਿਟੀ ਪੁਲਿਸ ਨੇ ਚੋਰੀ ਦਾ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਸੀ ਜਿਸਦੇ ਵਿਚ ਉਸਨੂੰ ਹੁਣ ਜੇਲ੍ਹ ਭੇਜਿਆ ਹੋਇਆ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













