ਜਲੰਧਰ, 2 ਜੁਲਾਈ: ਜਲੰਧਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਕੌਰ ਨੇ ਸੀਐਮ ਭਗਵੰਤ ਮਾਨ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਅਕਾਲੀ ਦਲ ਅੰਦਰ ਚੱਲ ਰਹੇ ਆਪਸੀ ਕਾਟੋ-ਕਲੇਸ਼ ਕਰਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਰਜੀਤ ਕੌਰ ਨੂੰ ਸਮਰਥਨ ਦੇਣ ਤੋਂ ਮਨਾ ਕਰ ਦਿੱਤਾ ਸੀ ਤੇ ਉਹਨਾਂ ਕਿਹਾ ਸੀ ਕਿ ਉਹ ਐਤਕੀ ਬਸਪਾ ਨੂੰ ਸਮਰਥਨ ਦੇਣਗੇ।
ਰਾਜਾ ਵੜਿੰਗ ਨੇ ਲੋਕ ਸਭਾ ਵਿੱਚ ਪਲੇਠੇ ਭਾਸ਼ਣ ਦੌਰਾਨ ਕਿਸਾਨਾਂ ਦਾ ਮੁੱਦਾ ਜੋਰਦਾਰ ਨਾਲ ਢੰਗ ਨਾਲ ਚੁੱਕਿਆ
ਸੁਰਜੀਤ ਕੌਰ ਨੂੰ 20 ਜੂਨ ਨੂੰ ਪਾਰਟੀ ਨੇ ਟਿਕਟ ਦਿੱਤੀ ਸੀ ਤੇ 21 ਜੂਨ ਨੂੰ ਉਹਨਾਂ ਵੱਲੋਂ ਉਮੀਦਵਾਰ ਦਾ ਪਰਚਾ ਭਰਿਆ ਗਿਆ ਸੀ। ਅਕਾਲੀ ਦਲ ਅੰਦਰ ਚੱਲ ਰਹੇ ਆਪਸੀ ਕਾਟੋ-ਕਲੇਸ਼ ਨੇ ਹੁਣ ਇੱਕ ਨਵਾਂ ਮੋੜ ਲੈ ਲਿਆ ਹੈ। ਫਿਲਹਾਲ ਅਕਾਲੀ ਦਲ ਵੱਲੋਂ ਕਿਸੇ ਤਰ੍ਹਾਂ ਦੀ ਪ੍ਰਤਿਕਿਰਿਆ ਸਾਹਮਣੇ ਨਹੀਂ ਆਈ ਹੈ ਪਰ ਹੁਣ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਜਲੰਧਰ ਜ਼ਿਮਨੀ ਚੋਣ ਮੁਕਾਬਲਾ ਸਿਰਫ ਚਾਰ ਪਾਰਟੀਆਂ ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ ਤੇ ਬਸਪਾ ਵਿੱਚ ਸਿਮਟ ਕੇ ਰਹਿ ਗਿਆ ਹੈ।