Sikander Singh Maluka: ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਅੱਜ ਅਚਾਨਕ ਉਸ ਸਮੇਂ ਤਬੀਅਤ ਵਿਗੜ ਜਾਂਦੀ ਹੈ ਜਦੋਂ ਉਹ ਮੀਡੀਆ ਨਾਲ ਗੱਲਬਾਤ ਕਰ ਰਹੇ ਹੁੰਦੇ ਹਨ। ਦਰਅਸਲ ਮਲੂਕਾ ਅੱਜ ਬਠਿੰਡਾ ਵਿਖੇ ਅਕਾਲੀਆਂ ਵੱਲੋਂ ਚੱਲ ਰਹੇ ਲੈਂਡ ਪੂਲਿੰਗ ਖਿਲਾਫ਼ ਪ੍ਰਦਰਸ਼ਨ ‘ਚ ਸ਼ਾਮਲ ਹੋਏ ਸੀ। ਦੱਸ ਦਈਏ ਕੀ ਪਿਛਲੇ ਮਹੀਨੇ ਦੀ 14 ਜੂਨ ਨੂੰ ਸੁਖਬੀਰ ਬਾਦਲ ਨੇ ਸਿਕੰਦਰ ਸਿੰਘ ਮਲੂਕਾ ਦੀ ਅਕਾਲੀ ਦਲ ‘ਚ ਘਰ ਵਾਪਸੀ ਕਰਵਾਈ ਸੀ।
CBI ਦੀ ਜਾਂਚ ਤੋਂ ਡਰੇ ਪਟਿਆਲਾ ਪੁਲਿਸ ਦੇ ਇੰਸਪੈਕਟਰ ਪੁੱਜੇ Supreme Court, ਕੀਤੀ ਰੋਕ ਲਗਾਉਣ ਦੀ ਮੰਗ
ਸੁਖਬੀਰ ਬਾਦਲ ਨੇ ਇਸਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਸੀ। ਉਨ੍ਹਾਂ ਲਿਖਿਆ ਸੀ ਕਿ, ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ਹੈ । ਮਲੂਕਾ ਸਾਬ੍ਹ ਨੇ ਸ. ਪਰਕਾਸ਼ ਸਿੰਘ ਜੀ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਨਿਭਾਇਆ ਹੈ । ਉਨ੍ਹਾਂ ਦੀ ਵਾਪਸੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਉਹ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਚੱਲ ਰਹੀ ਪਾਰਟੀ ਦੀ ਚੋਣ ਮੁਹਿੰਮ ਵਿੱਚ ਤੁਰੰਤ ਸ਼ਾਮਲ ਹੋਣਗੇ ।


