Amritsar News: Big Breaking; ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ 2026 ਨੂੰ ਪਾਸ ਕੀਤੇ ‘ਦਾ ਜਾਗਤ ਜੋਤ ਸ਼੍ਰੀ ਗੁਰੂ ਗਰੰਥ ਸਾਹਿਬ ਬੇਅਦਬੀ ਸੋਧ ਬਿੱਲ 2026’ ਉੱਪਰ ਪੈਦਾ ਹੋਏ ਵਿਵਾਦ ਦੇ ਦੌਰਾਨ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਇੱਕ ਵੱਡਾ ਆਦੇਸ਼ ਜਾਰੀ ਕਰਦਿਆਂ ਇੱਕ ਮਹੀਨੇ ਦੇ ਅੰਦਰ-ਅੰਦਰ ਇਸ ਵਿਚ ਸੋਧਾਂ ਕਰਨ ਲਈ ਕਿਹਾ ਹੈ। ਸੋਮਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੁੱਜੇ ਪੰਜਾਬ ਵਿਧਾਨ ਸਭਾ ਦੇ ਸਿੱਖ ਵਿਧਾਇਕਾਂ ਨਾਲ ਰੂਬਰੂ ਹੁੰਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੈਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਾਹਿਬਾਨਾਂ ਨੇ ਇਸ ਬਿੱਲ ਵਿਚ ਕਸਟੋਡੀਅਨ ਅਤੇ ਬੀੜ ਸਬਦ ਨੂੰ ਹਟਾਉਣ ਉਪਰ ਇਤਰਾਜ਼ ਜਤਾਉਂਦਿਆਂ ਕਿਹਾ ਕਿ ਵਿਧਾਨ ਸਭਾ ਵੱਲੋਂ ਇਸ ਬਿੱਲ ਦੇ ਰਾਹੀਂ ਪੰਥ ਦੇ ਮਾਮਲਿਆਂ ਵਿਚ ਸਿੱਧਾ ਦਖ਼ਲ ਦਿੱਤਾ ਗਿਆ ਹੈ, ਜਿਸਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ 👉ਮੁੱਖ ਮੰਤਰੀ ਦੇ ਆਦੇਸ਼ ‘ਤੇ ਸਹਿਕਾਰਤਾ ਵਿਭਾਗ ਵੱਲੋਂ ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ
ਉਨ੍ਹਾਂ ਇਸ ਬਿੱਲ ਦੇ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਦਿੱਤੀਆਂ ਕੁੱਝ ਹਿਦਾਇਤਾਂ ਉੱਪਰ ਵੀ ਇਤਰਾਜ਼ ਜਤਾਇਆ। ਇਸਦੇ ਇਲਾਵਾ ਬਿੱਲ ਦੇ ਕੁੱਝ ਹਿੱਸਿਆ ਬਾਰੇ ਵਿਧਾਨਕਾਰਾਂ ਕੋਲੋਂ ਸਪੱਸ਼ਟੀਕਰਨ ਵੀ ਲਿਆ ਗਿਆ। ਕਾਫ਼ੀ ਸਹਿਜ਼ ਮਾਹੌਲ ਵਿਖੇ ਹੋਈ ਇਸ ਵਾਰਤਾਲਾਪ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਰੱਖੇ ਪੱਖ ਦੌਰਾਨ ਕਥਿਤ ਸਿਆਸੀ ਬਿਆਨਬਾਜ਼ੀ ਦਾ ਦਾਅਵਾ ਕਰਦਿਆਂ ਆਪ ਵਿਧਾਇਕਾਂ ਨੇ ਰੋਸ਼ ਵੀ ਜਤਾਇਆ। ਇਸ ਮੌਕੇ ਆਪ ਵਿਧਾਇਕਾਂ ਵੱਲੋਂ ਆਪਣੇ ਨਾਲ ਲਿਆਂਦੇ ਗਏ ਲਿਖਤੀ ਸਪੱਸ਼ਟੀਕਰਨ ਦੀਆਂ ਕਾਪੀਆਂ ਵੀ ਸੌਂਪੀਆਂ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



