ਹਰਿਆਣਾ: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਅਰਜੀ ਨੂੰ ਸ਼ਰਤਾਂ ਸਮੇਤ ਮਨਜ਼ੂਰ ਕਰ ਲਿਆ ਗਿਆ। ਚੋਣ ਕਮਿਸ਼ਨ ਵੱਲੋਂ ਕਈ ਸ਼ਰਤਾਂ ਤਹਿਤ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਪਟੀਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸ਼ਰਤਾਂ ਮੁਤਾਬਕ ਰਾਮ ਰਹੀਮ ਪੈਰੋਲ ਦੀ ਮਿਆਦ ਦੌਰਾਨ ਹਰਿਆਣਾ ਚ ਦਾਖਲ ਨਹੀਂ ਹੋ ਸਕਣਗੇ। ਇਸ ਤੋਂ ਇਲਾਵਾ ਚੋਣ ਪ੍ਰਚਾਰ ਨਾਲ ਜੁੜੀ ਕਿਸੇ ਵੀ ਗਤੀਵਿਧੀ ਵਿੱਚ ਹਿੱਸਾ ਨਹੀਂ ਲੈ ਸਕਦੇ ਤੇ ਸੋਸ਼ਲ ਮੀਡੀਆ ਰਾਹੀਂ ਕਿਸੇ ਵੀ ਚੋਣ ਪ੍ਰਚਾਰ ਗਤੀਵਿਧੀ ਵਿੱਚ ਵੀ ਹਿੱਸਾ ਲੈਣ ਤੇ ਪਾਬੰਦੀ ਹੋਵੇਗੀ।
ਬਠਿੰਡਾ ’ਚ ਚੱਲ ਰਹੀਆਂ ਟੋਅ ਵੈਨਾਂ ਦਾ ਮਾਮਲਾ ਹੁਣ ਹਾਈਕੋਰਟ ਪੁੱਜਿਆ,ਨੋਟਿਸ ਜਾਰੀ
ਹੁਣ ਹਰਿਆਣਾ ਸਰਕਾਰ ਜਲਦ ਹੀ ਗੁਰਮੀਤ ਰਾਮ ਰਹੀਮ ਦੇ ਪੈਰੋਲ ਦੇ ਬਾਹਰ ਆਉਣ ਤੇ ਹੁਕਮ ਜਾਰੀ ਕਰ ਸਕਦੀ ਹੈ। ਕਿਆਸਰਾਈਆਂ ਲਗਾਈਆਂ ਜਾ ਰਹੀਆਂ ਨੇ ਕਿ ਰਾਮ ਰਹੀਮ ਮੰਗਲਵਾਰ ਨੂੰ ਜੇਲ ਤੋਂ ਬਾਹਰ ਆ ਸਕਦਾ ਹੈ ਤੇ ਇਸ ਦੌਰਾਨ ਉਹ ਯੂਪੀ ਦੇ ਬਾਗਪਤ ਸਥਿਤ ਆਪਣੇ ਬਰਨਾਵਾਂ ਆਸ਼ਰਮ ਵਿੱਚ ਰਹਿ ਸਕਦਾ ਹੈ। ਦੱਸ ਦਈਏ ਕਿ ਹਰਿਆਣਾ ਵਿਧਾਨ ਸਭਾ ਚਨਾ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ 20 ਦਿਨਾਂ ਦੀ ਪੈਰੋਲ ਤੇ ਜੇਲ੍ਹ ਤੋਂ ਬਾਹਰ ਆਉਣ ਲਈ ਚੋਣ ਕਮਿਸ਼ਨ ਨੂੰ ਅਰਜੀ ਦਿੱਤੀ ਸੀ।





