ਚੰਡੀਗੜ੍ਹ, 9 ਜੂਨ: ਲੋਕ ਸਭਾ ਚੋਣਾਂ ਤੋਂ ਬਾਅਦ ਗਤੀਸ਼ੀਲ ਹੋਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ ਸਾਰੇ ਕੰਮਕਾਜੀ ਦਿਨਾਂ ਵਿੱਚ ਐਸ.ਐਚ.ਓ ਤੋਂ ਲੈਕੇ ਡੀਜੀਪੀ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਜਨਤਾ ਨਾਲ ਗੱਲਬਾਤ ਕਰਨ ਲਈ ਮੌਜੂਦ ਰਹਿਣਗੇ। ਇਸ ਫੈਸਲੇ ਦਾ ਐਲਾਨ ਖ਼ੁਦ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਆਪਣੇ ਸੋਸਲ ਮੀਡੀਆ ਅਕਾਉਂਟ ’ਤੇ ਪਾਏ ਇਸ ਸੁਨੇਹੇ ਵਿਚ ਉਨ੍ਹਾਂ ਦਸਿਆ ਕਿ ਸਾਰੇ ਰੇਂਜ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀਜ਼, ਸਬ ਡਵੀਜ਼ਨਲ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਉਕਤ ਸਮਂੇ ਵਿਚ ਆਪਣੇ ਦਫ਼ਤਰਾਂ ਵਿਚ ਹਾਜ਼ਰ ਰਹਿਣਗੇ।
ਨਸ਼ਾ ਤਸਕਰੀ ਮਾਮਲਾ:ਸਿੱਟ ਵੱਲੋਂ ਬਿਕਰਮ ਮਜੀਠੀਆ ਮੁੜ ਤਲਬ
ਇਸੇ ਤਰ੍ਹਾਂ ਚੰਡੀਗੜ੍ਹ ਸਥਿਤ ਪੁਲਿਸ ਹੈੱਡਕੁਆਰਟਰ ਵਿਖੇ, ਵਿਸ਼ੇਸ਼ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਨਾਗਰਿਕਾਂ ਨੂੰ ਮਿਲਣ ਅਤੇ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਉਪਲਬਧ ਰਹਿਣ ਲਈ ਦਿਨ ਨਿਰਧਾਰਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਲਈ ਉਪਲਬਧ ਹੋਣਾ ਪੁਲਿਸ ਦਾ ਸਭ ਤੋਂ ਵੱਡਾ ਫਰਜ਼ ਹੈ। ਨਾਗਰਿਕਾਂ ਤੱਕ ਪਹੁੰਚਯੋਗ ਤੌਰ ’ਤੇ ਲੋਕ ਕੇਂਦਰਿਤ ਪੁਲਿਸਿੰਗ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਪੰਜਾਬ ਪੁਲਿਸ ਰਾਜ ਵਿੱਚ ਮਜਬੂਤ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਲਈ ਲਗਾਤਾਰ ਯਤਨ ਕਰੇਗੀ।
Share the post "ਵੱਡਾ ਫੈਸਲਾ:11 ਵਜੇਂ ਤੋਂ 1 ਵਜੇਂ ਤੱਕ SHO ਤੋਂ ਲੈ ਕੇ DGP ਮਿਲਣਗੇ ਜਨਤਾ ਨੂੰ"