spot_img
spot_img
spot_img

ਪੰਜਾਬ ਕਾਂਗਰਸ ਹਾਈਕਮਾਂਡ ਦਾ ਵੱਡਾ ਫੈਸਲਾ, ਭੂਪੇਸ਼ ਬਘੇਲ ਨੇ ਤਸਵੀਰ ਕੀਤੀ ਸਾਫ਼

Date:

spot_img

Punjab News : ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਬਦਲਾਅ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਸਨ। ਖ਼ਾਸ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਨੂੰ ਬਦਲਣ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲੱਗ ਰਹੀਆਂ ਸਨ। ਪਰ ਹੁਣ ਕਾਂਗਰਸ ਹਾਈਕਮਾਂਡ ਦੀ ਮੀਟਿੰਗ ਤੋਂ ਬਾਅਦ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸਥਿਤੀ ਸਪਸ਼ਟ ਕਰ ਦਿੱਤੀ ਹੈ।

ਇਹ ਵੀ ਪੜ੍ਹੋ 👉 ਬਾਦਸ਼ਾਹ ਦੇ ਕਲੱਬ ‘ਸਾਗੋ’ ‘ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ

ਨਵੀਂ ਦਿੱਲੀ ਵਿੱਚ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਭੂਪੇਸ਼ ਬਘੇਲ ਨੇ ਕਿਹਾ ਕਿ ਫ਼ਿਲਹਾਲ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿੱਚ ਕੋਈ ਤਬਦੀਲੀ ਨਹੀਂ ਹੋ ਰਹੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸਿਰਫ਼ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ‘ਤੇ ਚਰਚਾ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਪੰਜਾਬ ਚੋਣਾਂ ਲੜੇਗੀ। ਇਸ ਅਹਿਮ ਮੀਟਿੰਗ ਵਿੱਚ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ, ਕੇਸੀ ਵੇਣੁਗੋਪਾਲ ਅਤੇ ਭੂਪੇਸ਼ ਬਘੇਲ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

Punjab News : ਡਿਫਾਲਟਰ ਕਿਸਾਨਾਂ ਲਈ ਵੱਡੀ ਰਾਹਤ! ਮਾਨ ਸਰਕਾਰ ਲਿਆਵੇਗੀ ਨਵੀਂ ਸਕੀਮ

Punjab News : ਪੰਜਾਬ ਸਰਕਾਰ ਵੱਲੋਂ ਡਿਫਾਲਟਰ ਕਿਸਾਨਾਂ ਲਈ...

ਬਾਦਸ਼ਾਹ ਦੇ ਕਲੱਬ ‘ਸਾਗੋ’ ‘ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ

Chandigarh News : ਚੰਡੀਗੜ੍ਹ ਤੋਂ ਇਸ ਵੇਲੇ ਦੀ ਵੱਡੀ...

1984 ਦੇ ਸ਼ਹੀਦ ਸਿੰਘਾਂ ਦੀ ਯਾਦ ‘ਚ 4 ਜੂਨ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Amritsar News : ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ 1984...

ਨਾਬਾਲਿਗ ਸਕੂਲੀ ਵਿਦਿਆਰਥਣ ਦੇ ਖੁਦਕਸ਼ੀ ਮਾਮਲੇ ‘ਚ ਸਿੱਖਿਆ ਮੰਤਰੀ ਦਾ ਵੱਡਾ Action

Amritsar News: ਇੱਕ ਨਾਬਾਲਿਗ ਸਕੂਲ ਵਿਦਿਆਰਥਣ ਵੱਲੋਂ ਆਪਣੇ ਸਕੂਲ...