Thursday, April 16, 2026
spot_img
spot_img

ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟ ਨੂੰ ਨਹੀਂ ਮਿਲੇਗੀ ਮਾਨਤਾ

Date:

spot_img

👉ਪੰਜਾਬ ਸਰਕਾਰ ਨੇ ਸੀ.ਬੀ.ਐਸ.ਈ. ਵੱਲੋਂ ਖੇਤਰੀ ਭਾਸ਼ਾਵਾਂ ਨੂੰ ਦਰਕਿਨਾਰ ਕਰਨ ਉਤੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ
👉ਸਿੱਖਿਆ ਮੰਤਰੀ ਨੇ ਸੀ.ਬੀ.ਐਸ.ਈ. ਦੇ ਨਵੇਂ ਪ੍ਰੀਖਿਆ ਪੈਟਰਨ ’ਤੇ ਜਤਾਇਆ ਸਖ਼ਤ ਇਤਰਾਜ਼, ਸਿੱਖਿਆ ਦੇ ਖੇਤਰ ‘ਚੋਂ ਪੰਜਾਬੀ ਨੂੰ ਅਣਗੌਲਿਆ ਕਰਨ ਦੀ ਕੋਝੀ ਚਾਲ ਦੱਸਿਆ
Chandigarh News: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਵੱਲੋਂ ਨਵਾਂ ਪ੍ਰੀਖਿਆ ਪੈਟਰਨ ਲਿਆ ਕੇ ਖੇਤਰੀ ਭਾਸ਼ਾਵਾਂ ਨੂੰ ਦਰਕਿਨਾਰ ਕਰਨ ਦੀ ‘ਸੋਚ-ਸਮਝੀ ਸਾਜ਼ਿਸ਼’ ਵਿਰੁੱਧ ਪੰਜਾਬ ਸਰਕਾਰ ਵੱਲੋਂ ਦਲੇਰਾਨਾ ਕਦਮ ਚੁੱਕਦਿਆਂ ਅੱਜ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਮੁੱਖ ਵਿਸ਼ਾ ਬਣਾ ਦਿੱਤਾ ਗਿਆ ਹੈ, ਭਾਵੇਂ ਸਕੂਲ ਕਿਸੇ ਵੀ ਵਿਦਿਅਕ ਬੋਰਡ ਨਾਲ ਸਬੰਧਤ ਰੱਖਦਾ ਹੋਵੇ। ਇਸ ਨੋਟੀਫਿਕੇਸ਼ਨ ਮੁਤਾਬਕ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟਾਂ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ।ਜ਼ਿਕਰਯੋਗ ਹੈ ਕਿ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬੀ ਭਾਸ਼ਾ ਨੂੰ ਅਣਗੌਲਿਆ ਕਰਨ ਵਾਲੇ ਸੀਬੀਐਸਈ ਦੇ ਨਵੇਂ ਪ੍ਰੀਖਿਆ ਪੈਟਰਨ ਦਾ ਡਟਵਾਂ ਵਿਰੋਧ ਕੀਤੇ ਜਾਣ ਬਾਅਦ ਸੀ.ਬੀ.ਐਸ.ਈ. ਵੱਲੋਂ ਤੁਰੰਤ ਸਪੱਸ਼ਟੀਕਰਨ ਜਾਰੀ ਕੀਤਾ ਗਿਆ।ਅੱਜ ਸ਼ਾਮ ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬੀ ਦੇਸ਼ ਦੇ ਹੋਰ ਸੂਬਿਆਂ ਵਿੱਚ ਵੀ ਬੋਲੀ ਅਤੇ ਪੜ੍ਹੀ ਜਾਂਦੀ ਹੈ, ਜੋ ਕਿ ਇਸ ਦੀ ਪੰਜਾਬ ਦੀ ਸਰਹੱਦ ਤੋਂ ਪਾਰ ਇਸਦੀ ਮਹੱਤਤਾ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ:ਸੰਧਵਾਂ

ਉਨ੍ਹਾਂ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ ਹੈ ਬਲਕਿ ਇਹ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ, ਜਿਸਨੂੰ ਦੇਸ਼ ਭਰ ਦੇ ਲੱਖਾਂ ਲੋਕ ਬੋਲਦੇ ਅਤੇ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਸੀਬੀਐਸਈ ਦੇ ਨਵੇਂ ਵਿਦਿਅਕ ਪੈਟਰਨ ਰਾਹੀਂ ਪੰਜਾਬੀ ਨੂੰ ਮਨਫੀ ਕਰਨ ਦੀ ਇਹ ਇੱਕ ਕੋਝੀ ਚਾਲ ਚੱਲੀ ਹੈ।ਸਿੱਖਿਆ ਨੀਤੀ ਦੇ ਖਰੜੇ ਵਿੱਚ ਪੰਜਾਬੀ ਨੂੰ ਨਜ਼ਰਅੰਦਾਜ਼ ਕਰਨ ਉੱਤੇ ਕਾਰਵਾਈ ਦੀ ਮੰਗ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖਣਗੇ ਤਾਂ ਜੋ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ, ਜਿਨ੍ਹਾਂ ਨੇ ਸੂਬੇ ਨਾਲ ਇਹ ਬੇਇਨਸਾਫ਼ੀ ਕੀਤੀ ਹੈ।ਉਨ੍ਹਾਂ ਕਿਹਾ ਕਿ ਸੀ.ਬੀ.ਐਸ.ਈ. ਨੂੰ ਇਹ ਸਮਝਣਾ ਚਾਹੀਦਾ ਹੈ ਕਿ ਇਹ ਕਿਸੇ ਭਾਸ਼ਾ ਦੀ ਚੋਣ ਕਰਨ ਦਾ ਮਾਮਲਾ ਨਹੀਂ ਹੈ, ਸਗੋਂ ਰਾਸ਼ਟਰੀ ਮਹੱਤਵ ਦਾ ਮਾਮਲਾ ਹੈ। ਇਹ ਸੂਬਿਆਂ ਦੇ ਹੱਕਾਂ ਅਤੇ ਸੰਘੀ ਢਾਂਚੇ ਦੀ ਉਲੰਘਣਾ ਹੈ ਅਤੇ ਸਾਡੇ ਦੇਸ਼ ਦੀ ਭਾਸ਼ਾਈ ਵਿਭਿੰਨਤਾ ’ਤੇ ਸਿੱਧਾ ਹਮਲਾ ਹੈ।

ਇਹ ਵੀ ਪੜ੍ਹੋ AAP ਨੇ Punjab ਤੋਂ Arvind kejriwal ਨੂੰ ਰਾਜ ਸਭਾ ਮੈਂਬਰ ਬਣਾਉਣ ਦੀਆਂ ਚਰਚਾਵਾਂ ਨੂੰ ਕੀਤਾ ਰੱਦ

ਸਿੱਖਿਆ ਮੰਤਰੀ ਨੇ ਕਿਹਾ, ‘‘ਅਸੀਂ ਆਪਣੇ ਦੇਸ਼ ’ਤੇ ਇੱਕ ਵਿਚਾਰਧਾਰਾ ਥੋਪਣ ਦੀ ਇਸ ਕੋਝੀ ਚਾਲ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਅਸੀਂ ਮੰਗ ਕਰਦੇ ਹਾਂ ਕਿ ਸੀ.ਬੀ.ਐਸ.ਈ. ਭਾਰਤ ਦੇ ਸੰਘੀ ਢਾਂਚੇ ਦਾ ਸਤਿਕਾਰ ਕਰੇ ਅਤੇ ਇਹ ਯਕੀਨੀ ਬਣਾਏ ਕਿ ਪੰਜਾਬੀ ਸਮੇਤ ਸਾਰੀਆਂ ਭਾਸ਼ਾਵਾਂ ਨੂੰ ਬਣਦਾ ਮਹੱਤਵ ਤੇ ਸਤਿਕਾਰ ਦਿੱਤਾ ਜਾਵੇ।’’ਪੰਜਾਬੀ ਭਾਸ਼ਾ ਨੂੰ ਸੂਬੇ ਦੇ ਵਿਦਿਅਕ ਢਾਂਚੇ ਦਾ ਇੱਕ ਅਨਿੱਖੜਵਾਂ ਅੰਗ ਬਣਾਈ ਰੱਖਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਪ੍ਰਾਈਵੇਟ ਸਕੂਲ, ਐਮਿਟੀ ਇੰਟਰਨੈਸ਼ਨਲ ਸਕੂਲ, ਨੂੰ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜਜ਼ ਐਕਟ, 2008 ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ ‘ਤੇ 50,000 ਰੁਪਏ ਦਾ ਜੁਰਮਾਨਾ ਲਗਾਇਆ। ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਦੀ ਰਿਪੋਰਟ ਮੁਤਾਬਕ, ਉਕਤ ਸਕੂਲ ਇਸ ਐਕਟ ਦੀ ਉਲੰਘਣਾ ਕਰਦਾ ਪਾਇਆ ਗਿਆ, ਜੋ ਕਿ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ ਬਣਾਉਂਦਾ ਹੈ। ਇਸ ਐਕਟ ਦੀ ਉਲੰਘਣਾ ਕਰਨ ਲਈ ਜਲੰਧਰ ਦੇ ਦੋ ਸਕੂਲਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਸੀ।ਉਨ੍ਹਾਂ ਦੱਸਿਆ ਕਿ ਪੰਜਾਬ ਵੱਲੋਂ ਆਪਣੀ ਸਿੱਖਿਆ ਨੀਤੀ ਲਿਆਂਦੀ ਜਾਵੇਗੀ ਅਤੇ ਇਸ ਮੰਤਵ ਲਈ ਜਲਦ ਹੀ ਮਾਹਿਰਾਂ ਦੀ ਇੱਕ ਕਮੇਟੀ ਬਣਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...