ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਬਠਿੰਡਾ ’ਚ ਜਲਦ ਲੱਗਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

Date:

spot_img

50 ਕਰੋੜ ਦੀ ਲਾਗਤ ਵਾਲੇ ਇਹ ਪ੍ਰਾਜੈਕਟ ਜੂਨ 2025 ਤੱਕ ਕੀਤੇ ਜਾਣਗੇ ਕਾਰਜਸ਼ੀਲ: ਅਮਨ ਅਰੋੜਾ
ਚੰਡੀਗੜ੍ਹ, 30 ਜੂਨ: ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹਾਲ ਹੀ ਵਿੱਚ ਖੇਤੀਬਾੜੀ ਸਬੰਧੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਕਾਰਜਸ਼ੀਲ ਕੀਤਾ ਹੈ।

ਕੇਂਦਰੀ ਮੰਤਰੀ ਮਨੋਹਰ ਲਾਲ ਦੇ ਯਤਨਾਂ ਨਾਲ ਹਰਿਆਣਾ ਨੂੰ ਮਿਲਣਗੇ ਵੇਸਟ-ਟੂ-ਚਾਰਕੋਲ ਪਲਾਂਟ

ਇਸ ਪ੍ਰਾਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਸਥਿਤ ਪੀ.ਐਸ.ਪੀ.ਸੀ.ਐਲ. ਦੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਹੋਰ ਤਿੰਨ ਸੂਰਜੀ ਊਰਜਾ ਪ੍ਰਾਜੈਕਟਾਂ ਦੇ ਜੂਨ 2025 ਤੱਕ ਕਾਰਜਸ਼ੀਲ ਹੋਣ ਦੀ ਆਸ ਹੈ। ਉਨ੍ਹਾਂ ਅੱਗੇ ਦੱਸਿਆ ਇਨ੍ਹਾਂ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀ ਵਾਂਦਰ, ਸ਼ੇਰਗੜ੍ਹ ਅਤੇ ਕੋਠੇ ਮੱਲੂਆਣਾ ਵਿੱਚ ਲੱਗੇ ਪੀ.ਐਸ.ਪੀ.ਸੀ.ਐਲ ਦੇ 66 ਕੇ.ਵੀ ਸਬ-ਸਟੇਸ਼ਨਾਂ ਨੇੜੇ ਪੰਚਾਇਤੀ ਜ਼ਮੀਨ ਲੀਜ਼ ’ਤੇ ਲਈ ਗਈ ਹੈ।ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤੀਬਾੜੀ ਲਈ ਸੌਰ ਊਰਜਾ ਦੇ ਸੰਕਲਪ ਨੂੰ ਦਰਸਾਉਣਗੇ ਅਤੇ ਪੀ.ਐਸ.ਪੀ.ਸੀ.ਐਲ. ਨੂੰ ਬਹੁਤ ਘੱਟ ਕੀਮਤ ’ਤੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਨਗੇ। ਉਹਨਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਤੋਂ ਲੰਬੇ ਸਮੇਂ ਦੇ ਪੀ.ਪੀ.ਏ. ਤਹਿਤ ਪੀ.ਐਸ.ਪੀ.ਸੀ.ਐਲ. ਨੂੰ 2.748 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਮੁਤਾਬਕ ਬਿਜਲੀ ਸਪਲਾਈ ਕੀਤੀ ਜਾਵੇਗੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

👉"ਵਿਸ਼ਵ ਵਾਤਾਵਰਣ ਦਿਵਸ" ਮੌਕੇ ਪਿੰਡ ਡੂੰਮਵਾਲੀ ਵਿਖੇ "ਨਾਨਕ ਬਗੀਚੀ"...